ਦਿਵਾਲੀ ਅਤੇ ਗੁਰਪੁਰਬ ਵਾਲੇ ਦਿਨ ਸ਼ਾਮ 6.30 ਤੋਂ ਰਾਤ 9.30 ਵਜੇ ਤਕ ਹੀ ਚਲਾਏ ਜਾ ਸਕਣਗੇ ਪਟਾਕੇ

ਬਠਿੰਡਾ, 18 ਅਕਤੂਬਰ, 2019 –

ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਬਠਿੰਡਾ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ’ਚ ਦਿਵਾਲੀ ਅਤੇ ਗੁਰਪੁਰਬ ਵਾਲੇ ਦਿਨ ਸ਼ਾਮ 6:30 ਵਜੇ ਤੋਂ ਰਾਤ 9:30 ਵਜੇ ਤੱਕ ਹੀ ਆਮ ਜਨਤਾ ਪਟਾਕੇ ਚਲਾ ਸਕਦੀ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਜਾਂ ਕਿਸੇ ਹੋਰ ਦਿਨ ਪਟਾਕੇ ਚਲਾਉਣ ’ਤੇ ਅਦਾਲਤ ਵਿਚ ਅਗਲੀ ਸੁਣਵਾਈ ਤੱਕ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

ਇਸ ਤੋਂ ਇਲਾਵਾ ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਤੇਲ ਸੋਧਕ ਕਾਰਖਾਨਾ) ਫੁੱਲੋਖਾਰੀ ਦੇ ਨਜ਼ਦੀਕ ਪੈਂਦੇ ਪਿੰਡਾਂ (ਫੁੱਲੋਖਾਰੀ, ਰਾਮਾਂ ਮੰਡੀ, ਰਾਮਾਂ ਪਿੰਡ, ਰਾਮਸਰਾ, ਗਿਆਨਾ, ਕਣਕਵਾਲ) ਵਿਚ ਅਤੇ ਪਿੰਡ ਫੂਸਮੰਡੀ ਵਿਖੇ ਵੱਖ-ਵੱਖ ਕੰਪਨੀਆਂ ਦੇ ਤੇਲ ਭੰਡਾਰ ਹੋਣ ਕਾਰਨ ਦਿਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਸਮੇਂ ਪਟਾਕੇ ਚਲਾਉਣ ਨਾਲ ਤੇਲ ਸੋਧਕ ਕਾਰਖਾਨੇ, ਤੇਲ ਭੰਡਾਰ ਵਿਚ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।

ਇਸ ਲਈ ਇਨ੍ਹਾਂ ਪਿੰਡਾਂ ਵਿਚ ਪਟਾਕੇ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ।

Share News / Article

Yes Punjab - TOP STORIES