34 C
Delhi
Monday, May 6, 2024
spot_img
spot_img

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

Cabinet Minister Harjot Bains unfurls national flag at Ferozepur on R-Day

ਯੈੱਸ ਪੰਜਾਬ

ਫ਼ਿਰੋਜ਼ਪੁਰ 26 ਜਨਵਰੀ 2023 – ਅੱਜ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਇਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਪ੍ਰੇਡ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 10 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਸੂਬੇ ਵਿੱਚ 117 ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸ ਮੰਤਵ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਭਲਾਈ ਲਈ ਬਿਜ਼ਨਿਸ ਬਲਾਸਟਰ ਪ੍ਰੋਗਰਾਮ ਤਹਿਤ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਵਿੱਚ ਸਵੈ-ਨਿਰਭਰ ਬਣਾਉਣ, ਵਿੱਤੀ ਅਤੇ ਲੀਡਰਸ਼ਿਪ ਹੁਨਰ ਪੈਦਾ ਕਰਨ ਲਈ ਤਿਆਰ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਤੇ ਕਿਹਾ ਕਿ ਕੌਮੀ ਸਮਾਰਕ ਹੁਸੈਨੀਵਾਲਾ ਸਮੇਤ ਫਿਰੋਜ਼ਸ਼ਾਹ, ਮੁੱਦਕੀ, ਸਭਰਾਵਾਂ, ਸਾਰਾਗੜ੍ਹੀ ਸਮੇਤ ਹੋਰ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਦੂਰ-ਦੁਰਾਡੇ ਤੋਂ ਲੋਕ ਇਨ੍ਹਾਂ ਇਤਿਹਾਸਕ ਸਥਾਨਾਂ ਬਾਰੇ ਜਾਣੂ ਹੋ ਸਕਣ।  

ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ ਸਮਾਜ ਦੇ ਨਿਰਮਾਤਾ ਹਨ ਅਤੇ ਪੰਜਾਬ ਸਰਕਾਰ ਅਧਿਆਪਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤਹਿਤ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਭਵਿੱਖ ਵਿੱਚ ਹੋਰ ਵੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ 400 ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ ਜਿਨ੍ਹਾਂ ਤੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਹੋਣਗੀਆਂ।

ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਇਸ ਮੌਕੇ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਜਿਵੇਂ ਕਿ ਸਿਹਤ ਵਿਭਾਗ, ਸਰਵ ਸਿੱਖਿਆ ਅਭਿਆਨ, ਜ਼ਿਲ੍ਹਾ ਉਦਯੋਗ ਕੇਂਦਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ,  ਬਾਗ਼ਬਾਨੀ ਵਿਭਾਗ, ਖੇਤੀਬਾੜੀ ਵਿਭਾਗ, ਅਜੀਵਕਾ ਵਿਕਾਸ, ਮਗਨਰੇਗਾ ਸਕੀਮ ਅਤੇ ਲੀਡ ਬੈਂਕ ਵੱਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਅਤੇ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ ਤੇ ਰੰਗਾ-ਰੰਗ ਤੇ ਸਭਿਆਚਾਰਕ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।  ਇਸ ਮੌਕੇ ਪੰਜਾਬ ਦਾ ਮਾਰਸ਼ਲ ਆਰਟ ਗੱਤਕਾ ਵੀ ਪੇਸ਼ ਕੀਤਾ ਗਿਆ। ਇਸ ਇਤਿਹਾਸਕ ਦਿਹਾੜੇ ਤੇ ਜ਼ਿਲ੍ਹਾ ਰੈੱਡ ਕਰਾਸ ਸੰਸਥਾ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂ, ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਸਮੇਤ ਯੂਥ ਕਲੱਬਾਂ, ਖਿਡਾਰੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਚੰਗੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਆਦਿ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀਆਂ ਯਾਦਗਾਰਾਂ ਤੇ ਫੁਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ।

ਇਸ ਸਮਾਗਮ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਕਮਿਸ਼ਨਰ ਸ੍ਰੀ ਦਲਜੀਤ ਮਾਂਗਟ,  ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ, ਡੀ.ਆਈ.ਜੀ. ਸ. ਰਣਜੀਤ ਸਿੰਘ, ਡੀ.ਆਈ.ਜੀ. (ਐਨ.ਆਰ.ਆਈ.) ਸ੍ਰੀ ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐਮ. ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਪੀ.ਸੀ.ਐਸ. ਸ੍ਰੀ ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਕੰਵਲਜੀਤ ਸਿੰਘ ਧੰਜੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਕੋਮਲ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੀਵ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਸੁਖਵਿੰਦਰ ਸਿੰਘ, ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ, ਸਟੇਟ ਐਵਾਰਡੀ ਰਵੀਇੰਦਰ ਸਿੰਘ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION