35.1 C
Delhi
Thursday, March 28, 2024
spot_img
spot_img

Capt Amarinder ਦੀ ਅਗਵਾਈ ’ਚ ਵਜ਼ਾਰਤ ਨੇ ਸ਼ਾਂਤਮਈ Elections ’ਚ ਸੂਬਾ ਸਰਕਾਰ ਦੀਆਂ ਨੀਤੀਆਂ ’ਤੇ ਭਰੋਸਾ ਪ੍ਰਗਟਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ

ਯੈੱਸ ਪੰਜਾਬ
ਚੰਡੀਗੜ੍ਹ, 19 ਫਰਵਰੀ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਹਾਲ ਹੀ ਵਿੱਚ ਹੋਈਆਂ ਮਿਉਂਸਪਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਜ਼ਬਰਦਸਤ ਫਤਵਾ ਦੇਣ ਅਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਕਿਸਾਨ ਪੱਖੀ ਨੀਤੀਆਂ ਵਿੱਚ ਭਰੋਸਾ ਜ਼ਾਹਰ ਕਰਨ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ।

ਸਥਾਨਕ ਸਰਕਾਰਾਂ ਦੀਆਂ ਚੋਣਾਂ ਅਮਨ-ਅਮਾਨ ਨਾਲ ਯਕੀਨੀ ਬਣਾਉਣ ਲਈ ਵੋਟਰਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਵਜ਼ਾਰਤੀ ਸਾਥੀਆਂ ਨੇ ਕੈਬਨਿਟ ਮੀਟਿੰਗ ਵਿੱਚ ਸੂਬੇ ਅਤੇ ਇਥੋਂ ਦੇ ਲੋਕਾਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮਤਾ ਪਾਸ ਕੀਤਾ।

ਮੁੱਖ ਮੰਤਰੀ ਨੇ ਸਾਰੇ ਮੰਤਰੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਸੁਨੀਲ ਜਾਖੜ ਦੀ ਅਗਵਾਈ ਵਿੱਚ ਸਬੰਧਤ ਜ਼ਿਲ੍ਹਿਆਂ ਅਤੇ ਹਲਕਿਆਂ ਵਿੱਚ ਪਾਰਟੀ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਾਂਗਰਸੀ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਹੋਰ ਮੈਂਬਰਾਂ ਅਤੇ ਵਰਕਰਾਂ ਦੀ ਸਖਤ ਮਿਹਨਤ ਦਾ ਵੀ ਉਚੇਚਾ ਜ਼ਿਕਰ ਕੀਤਾ ਜਿਨ੍ਹਾਂ ਸਦਕਾ ਪਾਰਟੀ ਦੀ ਬੇਮਿਸਾਲ ਜਿੱਤ ਸੰਭਵ ਹੋਈ।

ਮੰਤਰੀ ਮੰਡਲ ਨੇ ਕਿਹਾ ਕਿ ਇਹ ਜਿੱਤ ਜੋ ਲੋਕਾਂ ਦੇ ਸੂਬਾ ਸਰਕਾਰ ਅਤੇ ਉਸ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਤੇ ਭਰੋਸੇ ਨੂੰ ਜਤਾਉਂਦੀ ਹੈ, ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵਾਂ ਜੋਸ਼ ਭਰਿਆ ਹੈ ਅਤੇ ਵਿਧਾਨ ਸਭਾ ਚੋਣਾਂ, ਜਿਸ ਵਿੱਚ ਇਕ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ, ਤੋਂ ਪਹਿਲਾਂ ਵੋਟਰਾਂ ਦੇ ਮੂਡ ਦਾ ਪ੍ਰਗਟਾਵਾ ਕੀਤਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION