35.1 C
Delhi
Saturday, April 20, 2024
spot_img
spot_img

Capt Sandeep Sandhu ਅਤੇ ਮਲਕੀਤ ਸਿੰਘ ਦਾਖ਼ਾ ਵੱਲੋਂ Jagraon ਵਿਖ਼ੇ 7.8 ਕਰੋੜ ਦੀ ਲਾਗਤ ਨਾਲ ਬਣੇ ਸਬਜ਼ੀ ਮੰਡੀ ਦੇ ਸ਼ੈੱਡ ਦਾ ਉਦਘਾਟਨ

ਯੈੱਸ ਪੰਜਾਬ
ਜਗਰਾਓ/ਲੁਧਿਆਣਾ, 10 ਅਪ੍ਰੈਲ, 2021 –
ਅੱਜ ਨਵੀਂ ਦਾਣਾ ਮੰਡੀ ਜਗਰਾਓ ਵਿਖੇ 7.8 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਫੜ ਅਤੇ ਸਬਜ਼ੀ ਮੰਡੀ ਦੇ ਸ਼ੈੱਡ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਮਲਕੀਤ ਸਿੰਘ ਦਾਖਾ ਅਤੇ ਮਾਰਕੀਟ ਕਮੇਟੀ ਜਗਰਾਓ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਵੱਲੋਂ ਕੀਤਾ ਗਿਆ।

ਅਨਾਜ ਮੰਡੀ ਵਿੱਚ ਬਣੇ ਨਵੇਂ ਫੜ ਦੀ ਲਾਗਤ 5 ਕਰੋੜ 82 ਲੱਖ ਰੁਪਏ ਹੈ ਅਤੇ ਸਬਜ਼ੀ ਮੰਡੀ ਦੇ ਸ਼ੈੱਡ ਦੀ 1 ਕਰੋੜ 26 ਲੱਖ ਰੁਪਏ ਹੈ। ਇਸ ਮੌਕੇ ਉਨ੍ਹਾਂ ਨਾਲ ਖਾਦੀ ਬੋਰਡ ਦੇ ਚੇਅਰਮੈਨ ਸ੍ਰ. ਮੇਜਰ ਸਿੰਘ ਭੈਣੀ, ਵਾਈਸ ਚੇਅਰਮੈਨ ਕਰਨ ਵੜਿੰਗ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕਰਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਫਸਲ ਵੇਚਣ ਵੇਲੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਆੜ੍ਹਤੀਆ ਐਸੋਸ਼ੀਏਸ਼ਨ ਦੇ ਸੈਕਟਰੀ ਜਗਜੀਤ ਸਿੰਘ ਵੱਲੋਂ ਕੈਪਟਨ ਸੰਧੂ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਉਨ੍ਹਾਂ ਦੀ ਹਰ ਮੰਗ ਨੂੰ ਪੂਰਾ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ।

ਇਸ ਮੌਕੇ ਐਸ.ਡੀ.ਐਮ. ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਮੰਡੀ ਬੋਰਡ ਜਤਿੰਦਰ ਸਿੰਘ ਭੰਗੂ, ਐਕਸੀਅਨ ਅਮਨਦੀਪ ਸਿੰਘ, ਐਸ.ਪੀ. ਗੁਰਮੀਤ ਕੌਰ, ਮਾਰਕੀਟ ਕਮੇਟੀ ਸਿੱਧਵਾਂ ਦੇ ਚੇਅਰਮੈਨ ਸੁਰਿੰਦਰ ਸਿੰਘ ਟੀਟੂ, ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਸ੍ਰ. ਤਰਲੋਚਨ ਸਿੰਘ ਝੋਰੜਾਂ, ਮਾਰਕੀਟ ਕਮੇਟੀ ਮੁੱਲਾਂਪੁਰ ਦੇ ਚੇਅਰਮੈਨ ਸ੍ਰ. ਮਨਜੀਤ ਸਿੰਘ ਭਰੋਵਾਲ, ਸੀਨੀਅਰ ਕਾਂਗਰਸੀ ਆਗੂ ਸੁਰੇਸ਼ ਗਰਗ, ਪ੍ਰਧਾਨ ਜਗਜੀਤ ਸਿੰਘ ਕਾਉਂਕੇ, ਪ੍ਰਧਾਨ ਰਵਿੰਦਰ ਸੱਭਰਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਰਸ਼ਨ ਸਿੰਘ ਲੱਖਾ, ਸਰਪੰਚ ਗੁਰਸਿਮਰਨ ਸਿੰਘ, ਸਰਪੰਚ ਜਤਿੰਦਰ ਸਿੰਘ, ਸਰਪੰਚ ਜੋਗਿੰਦਰ ਸਿੰਘ, ਮਨੀ ਗਰਗ, ਸਰਪੰਚ ਜਸਮੇਲ ਸਿੰਘ, ਸਰਪੰਚ ਲਛਮਣ ਸਿੰਘ, ਸਰਪੰਚ ਉਜਾਗਰ ਸਿੰਘ, ਸਰਪੰਚ ਦਰਸ਼ਨ ਸਿੰਘ ਡਾਗੀਆ, ਸਰਪੰਚ ਹਰਿੰਦਰ ਸਿੰਘ ਗਗੜਾ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਵਰਕਪਾਲ ਸਿੰਘ, ਸਰਪੰਚ ਪਰਮਿੰਦਰ ਸਿੰਘ ਟੂਸਾ, ਕਾਮਰੇਡ ਰਾਜੂ ਕੌਂਸਲਰ, ਪ੍ਰਧਾਨ ਸੁਰਜੀਤ ਕਲੇਰ, ਸੈਕਟਰੀ ਜਗਜੀਤ ਸਿੰਘ, ਪ੍ਰਧਾਨ ਸਬਜ਼ੀ ਮੰਡੀ ਲੱਕੀ, ਪ੍ਰਧਾਲ ਸਵਰਨਜੀਤ ਸਿੰਘ, ਸਾਜਨ ਮਲਹੋਤਰਾ, ਮਨੀ ਜੋਹਲ, ਵਾਈਸ ਚੇਅਰਮੈਨ ਸਿਕੰਦਰ ਬਾਂਸਲ, ਐਸ.ਡੀ.ਓ. ਜਤਿਨ ਸਿੰਗਲਾ, ਜੇ.ਈ. ਪਰਮਿੰਦਰ ਸਿੰਘ ਮਾਰਕੀਟ ਕਮੇਟੀ ਸੈਕਟਰੀ ਜਸ਼ਨਦੀਪ ਸਿੰਘ, ਡਿਪਟੀ ਡੀ.ਐਮ.ਓ. ਗੁਰਮੀਤ ਸਿੰਗ ਗਿੱਲ ਅਤੇ ਹੋਰ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION