41.1 C
Delhi
Sunday, May 19, 2024
spot_img
spot_img

ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਦਾ ਦੌਰਾ; ਜ਼ਿਲ੍ਹੇ ਵਿੱਚ ਬਣਾਏ ਜਾਣਗੇ 75 ਅੰਮ੍ਰਿਤ ਸਰੋਵਰ

ਯੈੱਸ ਪੰਜਾਬ
ਮਾਲੇਰਕੋਟਲਾ, 29 ਜੁਲਾਈ, 2022 –
ਭਾਰਤ ਸਰਕਾਰ ਦੁਆਰਾ ਚਲਾਈ ਗਈ ” ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ” ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰੀ ਟੀਮ ਪੁੱਜੀ । ਇਸ ਟੀਮ ਦੀ ਅਗਵਾਈ ਪੇਂਡੂ ਵਿਕਾਸ ਵਿਭਾਗ ਦੇ ਵਧੀਕ ਸਕੱਤਰ ਨਿਵੇਦਿਤਾ ਪ੍ਰਸਾਦ ਅਤੇ ਟੈਕਨੀਕਲ ਅਫਸਰ ਵਿਗਿਆਨੀ ਸੈਂਟਰਲ ਗਰਾਊਂਡ ਵਾਟਰ ਬੋਰਡ ਡਾ ਰਾਕੇਸ਼ ਸਿੰਘ ਕਰ ਰਹੇ ਸਨ ।

ਕੇਂਦਰੀ ਟੀਮ ਦੇ ਮਾਲੇਰਕੋਟਲਾ ਵਿਖੇ ਪੁੱਜਣ ਤੇ ” ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ”ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਮੀਟਿੰਗ ਦੌਰਾਨ ਨਿਰੀਖਣ ਟੀਮ ਨੂੰ ਪੀ.ਪੀ.ਟੀ ਦਿਖਾ ਕੇ ਜਿਲ੍ਹੇ ਅੰਦਰ ਪਾਣੀ ਦੀ ਸਾਂਭ ਸੰਭਾਲ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਇਆ ਗਿਆ ।

ਮੀਟਿੰਗ ਉਪਰੰਤ ਕੇਂਦਰੀ ਟੀਮ ਵਲੋਂ ਜਲ ਸ਼ਕਤੀ ਕੇਂਦਰ, ਵਾਟਰਬਾਡੀ ਟਰੀਟਮੈਂਟ ਪਲਾਂਟ ਪਿੰਡ ਆਦਮਪਾਲ, ਪਿੰਡ ਬੁਰਜ, ਪਿੰਡ ਫਰੀਦਪੁਰ ਕਲਾਂ , ਪਿੰਡ ਹਕੀਮਪੁਰ, ਸੀਤਾ ਗ੍ਰਾਮਰ ਸਕੂਲ ਮਾਲੇਰਕੋਟਲਾ ਤੋਂ ਇਲਾਵਾ ਵੱਖ ਵੱਖ ਪ੍ਰੋਜੈਕਟਾਂ ਵਾਲੇ ਸਥਾਨਾਂ ਦਾ ਦੌਰਾ ਵੀ ਕੀਤਾ ।

ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਨੇ ਵੱਖ ਵੱਖ ਵਿਭਾਗਾਂ ਵਲੋਂ ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਬਾਰੇ ਬਰੀਕੀ ਨਾਲ ਦੱਸਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਰਸਾਤਾਂ ਦੇ ਪਾਣੀ ਦੀ ਸੰਭਾਲ, ਪਰੰਪਰਾਗਤ ਪਾਣੀ ਸਰੋਤਾਂ ਨੂੰ ਪੁਨਰ ਸੁਰਜੀਤ ਕੀਤਾ ਜਾ ਰਿਹਾ ਹੈ ।

ਪਾਣੀ ਦੇ ਤਲਾਬਾਂ, ਛੱਪੜਾਂ ਦੀ ਮੁਰੰਮਤ, ਅਤੇ ਨਵੇਂ ਪੌਦੇ ਲਗਾਉਣੇ ਇਸ ਪ੍ਰੋਜੈਕਟ ਦੇ ਮੁੱਖ ਅਧਾਰ ਹੈ । ਇਸ ਤੋਂ ਇਲਾਵਾ ਪਾਣੀ ਦੀ ਸੰਭਾਲ ਲਈ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਜਿਵੇਂ ਕਿ ਹਸਪਤਾਲਾਂ, ਡਿਸਪੈਂਸਰੀਆਂ, ਬੈਂਕਾਂ, ਸਕੂਲਾਂ ਅਤੇ ਕਾਲਜਾਂ ਆਦਿ ਦੀਆਂ ਇਮਾਰਤਾਂ ‘ਚ ਪਾਣੀ ਦੀ ਸੰਭਾਲ ਕਰਨ ,ਬਰਾਸ਼ਤੀ ਪਾਣੀ ਨੂੰ ਸਟੋਰ ਕਰਨ,ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚ ਕਰਨ ਲਈ ਵਾਟਰ ਰੀਚਾਰਜ ਸਿਸਟਮ ਲਗਾਏ ਜਾ ਰਹੇ ਹਨ ।

ਜ਼ਿਲ੍ਹਾ ਵਿਕਾਸ਼ ਤੇ ਪੰਚਾਇਤ ਅਫਸ਼ਰ ਸ੍ਰੀਮਤੀ ਰਿੰਪੀ ਗਰਗ ਨੇ ਕੇਂਦਰੀ ਟੀਮ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਾਣੀ ਦੀ ਮਹੱਤਤਾ ਬਾਰੇ ਜ਼ਮੀਨੀ ਪੱਧਰ ਤੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਹੋਰ ਦੱਸਿਆ ਕਿ ਅਜਾਦੀ ਦਾ ਅੰਮ੍ਰਿਤ ਮਹੋਤਸਵ ਦੇ ਤਹਿਤ ਜਿ਼ਲ੍ਹੇ ਨੂੰ 75 ਅੰਮ੍ਰਿਤ ਸਰੋਵਰ ਬਣਾਉਣ ਦਾ ਟੀਚਾ ਸਰਕਾਰ ਵੱਲੋਂ ਦਿੱਤਾ ਗਿਆ ਸੀ ਹੁਣ ਤੱਕ 25 ਅੰਮ੍ਰਿਤ ਸਰੋਵਰ ਤਿਆਰ ਹੋ ਚੁੱਕੇ ਹਨ ਅਤੇ ਬਾਕੀ ਦੇ ਰਹਿੰਦੇ ਸਰੋਵਰਾਂ ਦਾ ਕੰਮ ਪ੍ਰਗਤੀ ਅਧੀਨ ਹੈ ।

ਉਨ੍ਹਾਂ ਨੇ ਦੱਸਿਆ ਕਿ ਖੇਤੀ ਵਿਚ ਪਾਣੀ ਦੀ ਬੱਚਤ ਲਈ ਅੰਡਰ ਗਰਾਉਂਡ ਪਾਇਪਾਂ ਦੇ ਪ੍ਰੋਜ਼ੈਕਟਾਂ ਤਹਿਤ ਬੀਤੇ ਸਾਲ ਦੌਰਾਨ ਜਿ਼ਲ੍ਹੇ ਵਿਚ 5.34 ਲੱਖ ਰੁਪਏ ਅਤੇ ਫੁਹਾਰਾ/ਤੁਪਕਾ ਸਿੰਚਾਈ ਸਿਸਟਮ ਤੇ 27.66 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ ।

ਜ਼ਿਲ੍ਹੇ ਵਿੱਚ ਮੀਂਹ ਦੇ ਪਾਣੀ ਨਾਲ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਜਿ਼ਲ੍ਹੇ ਵਿਚ 50 ਪ੍ਰੋਜ਼ੈਕਟ ਬਣਾਏ ਜਾਣੇ ਹਨ ਜਿਸ ਵਿਚ 20 ਪਹਿਲਾਂ ਹੀ ਚਾਲੂ ਕੀਤੇ ਜਾ ਚੁੱਕੇ ਹਨ। ਇਸੇ ਤਰਾਂ ਜਿ਼ਲ੍ਹੇ ਵਿਚ ਥਾਪਰ ਮਾੱਡਲ ਨਾਲ 54 ਮਾਡਲ ਛੱਪੜ ਵਿਕਸਤ ਕਰਨ ਦਾ ਪ੍ਰੋਜੈਕਟ ਉਲੀਕਿਆ ਗਿਆ ਹੈ ਜਿਸ ਵਿੱਚੋਂ 44 ਬਣਕੇ ਤਿਆਰ ਹੋ ਚੁੱਕੇ ਹਨ ।

ਰੁੱਖਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਾਨਸੂਨ ਸੀਜਣ ਦੌਰਾਨ ਵੱਖ ਵੱਖ ਵਿਭਾਗਾਂ ਅਤੇ ਵਾਤਾਵਰਣ ਪ੍ਰੇਮੀਆਂ ਦੀ ਸਹਾਇਤਾਂ ਨਾਲ ਕਰੀਬ 01 ਲੱਖ 08 ਹਜ਼ਾਰ ਰੁੱਖ ਲਗਾਉਣ ਦਾ ਟੀਚਾ ਨਿਧਾਰਤ ਕੀਤਾ ਗਿਆ ਹੈ।

ਇਸ ਮੌਕੇ ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਸ੍ਰੀ ਮਨਿੰਦਰ, ਐਮ.ਈ. ਮਾਲੇਰਕੋਟਲਾ ਸ੍ਰੀ ਜਸਵੀਰ ਸਿੰਘ,ਜ਼ਿਲ੍ਹਾ ਟਾਊਨ ਪਲੈਨਰ ਸ੍ਰੀ ਸੋਹਨਪ੍ਰੀਤ ਸਿੰਘ, ਭੂਮੀ ਰੱਖਿਆ ਅਫ਼ਸਰ ਨਵਨੀਤ ਸਿੰਘ, ਬੀ.ਡੀ.ਪੀ.ਓ ਸ੍ਰੀ ਜਸਮਿੰਦਰ ਪਾਲ ਸਿੰਘ, ਸ੍ਰੀਮਤੀ ਬਬਨਦੀਪ ਕੌਰ, ਪ੍ਰਿੰਸੀਪਲ ਮੁਹੰਮਦ ਖਲ਼ਿਲ ਐਸ.ਡੀ.ਓ. ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਹਨੀ ਗੁਪਤਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION