ਕੁਝ ਰਾਜਾਂ ਵਿੱਚ ਵਿਧਾਨ ਸਭਾ ਅਤੇ 2024 ਲੋਕ ਸਭਾ ਚੋਣਾਂ ਨਾਲ ਵੀ ਜੋੜ ਕੇ ਵੇਖ਼ਿਆ ਜਾ ਰਿਹੈ ਇਹ ਫ਼ੈਸਲਾ
ਯੈੱਸ ਪੰਜਾਬ
ਨਵੀਂ ਦਿੱਲੀ, 29 ਅਗਸਤ, 2023:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਇੱਕ ਅਹਿਮ ਐਲਾਨ ਕਰਦਿਆਂ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ 200 ਰੁਪਏ ਘਟਾ ਦਿੱਤੀਆਂ ਹਨ।
ਕੇਂਦਰ ਸਰਕਾਰ ਵੱਲੋਂ ਇਹ 200 ਰੁਪਏ ਦਾ ਲਾਭ ਉਪਭੋਗਤਾਵਾਂ ਨੂੰ ਸਬਸਿਡੀ ਦੇ ਰੂਪ ਵਿੱਚ ਦਿੱਤਾ ਜਾਵੇਗਾ ਜਿਹੜੀ ਸਰਕਾਰ ਵੱਲੋਂ ਸਿੱਧੀ ਕੰਪਨੀਆਂ ਨੂੰ ਅਦਾ ਕੀਤੀ ਜਾਵੇਗੀ ਅਤੇ ਕੰਪਨੀਆਂ ਹੁਣ ਪ੍ਰਤੀ ਸਿਲੰਡਰ 200 ਰੁਪਏ ਘੱਟ ਵਸੂਲਣਗੀਆਂ।
ਸਰਕਾਰ ਦੇ ਇਸ ਫ਼ੈਸਲੇ ਨੂੰ ਕੁਝ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਆਗਾਮੀ ਲੋਕ ਸਭਾ ਚੋਣਾਂ ਨਾਲ ਵੀ ਜੋੜ ਕੇ ਵੇਖ਼ਿਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਸ੍ਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਇਸ ਨਾਲ ਹਰ ਫ਼ਿਰਕੇ ਅਤੇ ਤਬਕੇ ਦੇ ਲੋਕਾਂ ਨੂੰ ਲਾਭ ਮਿਲੇਗਾ।
ਇਸ ਤੋਂ ਪਹਿਲਾਂ ਜੁਲਾਈ ਮਹੀਨੇ ਵਿੱਚ ਘਰੇਲੂ ਗੈੱਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਵਾਧਾ ਕੀਤਾ ਗਿਆ ਸੀ।
ਉਸ ਤੋਂ ਪਹਿਲਾਂ 1 ਅਗਸਤ ਨੂੰ ਕਮਰਸ਼ੀਅਲ ਗੈਂਸ ਸਿਲੰਡਰਾਂ ਦੀਆਂ ਕੀਮਤ ਵੀ 100 ਰੁਪਏ ਘਟਾਈ ਗਈ ਸੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ