31.1 C
Delhi
Saturday, May 18, 2024
spot_img
spot_img

ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿੱਚ 10 ਅਗਸਤ ਨੂੰ ਤਾਲਕਟੋਰਾ ਸਟੇਡੀਅਮ ਵਿੱਚ ਹੋਣ ਵਾਲਾ ਸਮਾਗਮ ਕੇਂਦਰ ਸਰਕਾਰ ਤੇ ਦਿੱਲੀ ਕਮੇਟੀ ਰਲ ਕੇ ਕਰਵਾਏਗੀ

ਯੈੱਸ ਪੰਜਾਬ
ਨਵੀਂ ਦਿੱਲੀ, 28 ਜੁਲਾਈ, 2022 –
ਭਾਜਪਾ ਦੇ ਸਿੱਖ ਨੇਤਾ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ 10 ਅਗਸਤ ਨੁੰ ਤਾਲਕਟੋਰਾ ਸਟੇਡੀਅਮ ਵਿਚ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ।

ਅੱਜ ਇਥੇ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਤੇ ਵਣਜਾਰਾ ਸਮਾਜ ਦੇ ਆਗੂਆਂ ਦੀ ਮੀਟਿੰਗ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਲੰਘੇ ਦਿਨ ਕੇਂਦਰੀ ਗ੍ਰਹਿ ਮੰਤਰੀ ਦੇ ਹੁਕਮਾਂ ’ਤੇ ਸਭਿਆਚਾਰ ਮੰਤਰੀ ਸ੍ਰੀ ਕਿਸ਼ਨ ਰੈਡੀ ਦੇ ਦਫਤਰ ਵਿਚ ਵਿਸ਼ੇਸ਼ ਮੀਟਿੰਗ ਵਿਚ ਇਸ ਪੋ੍ਰਗਰਾਮ ਦਾ ਖਾਕਾ ਤਿਆਰ ਕੀਤਾ ਗਿਆ ਹੈ ਤਾਂ ਜੋ ਦੇਸ਼ ਤੇ ਦੁਨੀਆਂ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਬਾਰੇ ਸੰਦੇਸ਼ ਜਾਵੇ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਇਹ ਸਾਰਾ ਪੋ੍ਰਗਰਾਮ ਪ੍ਰਵਾਨ ਚੜਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ ਤੇ ਸਮਾਗਮ ਯਾਦਗਾਰੀ ਹੋਣਗੇ।

ਇਸ ਮੌਕੇ ਉਮੇਸ਼ ਯਾਦਵ ਐਮ ਪੀ, ਦਵਿੰਦਰ ਅੱਪਾ ਐਮ ਪੀ ਕਰਨਾਟਕਾ, ਦਵਿੰਦਰ ਨਾਇਕ ਸਾਬਕਾ ਐਮ ਪੀ, ਸ਼ੰਕਰ ਲਾਲ ਪੁਆਰ ਪ੍ਰਧਾਨ ਆਲ ਇੰਡੀਆ ਵਣਜਾਰਾ ਸਮਾਜ, ਮੁਕੇਸ਼ ਅਬਾਨਾ, ਕਵਿਤਾ ਰਾਥੌੜ, ਮਮਤਾ ਰਥੌੜ, ਸ਼ੰਕਰ ਲਾਲ ਐਮ ਪੀ ਇੰਦੌਰ ਤੇ ਵਣਜਾਰਾ ਸਮਾਗਮ ਦੇ ਹੋਰ ਆਗੂ ਵੀ ਮੀਟਿੰਗ ਵਿਚ ਸ਼ਾਮਲ ਸਨ।

ਇਸ ਮੌਕੇ ਸਰਦਾਰ ਸਿਰਸਾ ਨੇ ਇਹ ਵੀ ਮੰਗ ਕੀਤੀ ਕਿ ਨਵੀਂ ਬਣ ਰਹੀ ਸੰਸਦ ਦੀ ਇਮਾਰਤ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਦੀ ਪੇਂਟਿੰਗ ਬਣਾ ਕੇ ਲਗਾਈ ਜਾਵੇ ਤਾਂ ਜੋ ਸਾਰੇ ਸੰਸਦ ਮੈਂਬਰਾਂ ਨੂੰ ਭਾਈ ਲੱਖੀ ਸ਼ਾਹ ਵਣਜਾਰਾ ਵੱਲੋਂ ਕੀਤੀ ਮਹਾਨ ਸੇਵਾ ਦੀ ਜਾਣਕਾਰੀ ਮਿਲ ਸਕੇ।

ਇਥੇ ਦੱਸਣਯੋਗ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਭਾਈ ਲੱਖੀ ਸ਼ਾਹ ਵਣਜਾਰਾ ਨੇ ਉਹਨਾਂ ਦਾ ਅੰਤਿਮ ਸਸਕਾਰ ਕਰਨ ਲਈ ਆਪਣੇ ਘਰ ਨੁੰ ਹੀ ਅੱਗ ਲਗਾ ਕੇ ਗੁਰੂ ਸਾਹਿਬ ਜੀ ਦਾ ਅੰਤਿਮ ਸਸਕਾਰ ਕੀਤਾ ਸੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION