35.1 C
Delhi
Monday, May 6, 2024
spot_img
spot_img

ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ, ਪੁਰਾਣੇ ਹਸਪਤਾਲ ਨੂੰ ਮੁੜ ਸੁਰੂ ਕਰਵਾਉਣ ਦਾ ਵਾਅਦਾ ਨਿਭਾਇਆ

ਯੈੱਸ ਪੰਜਾਬ
ਗੁਰਦਾਸਪੁਰ, 16 ਦਸੰਬਰ, 2022:
ਪੰਜਾਬ ਹੈਲਥ ਸਿਸਟਮਜ ਕਾਰਪੋਰੇਸਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਅਣਥੱਕ ਕੋਸਸਿਾਂ ਸਦਕਾ ਗੁਰਦਾਸਪੁਰ ਵਾਸੀਆਂ ਨੂੰ ਬਹੁਤ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ। ਸ੍ਰੀ ਬਹਿਲ ਨੇ ਗੁਰਦਾਸਪੁਰ ਵਾਸੀਆਂ ਨਾਲ ਕੀਤੇ ਆਪਣੇ ਵਾਅਦੇ ਨੂੰ ਨਿਭਾਉਂਦਿਆਂ ਸਹਿਰ ਅੰਦਰ ਬੰਦ ਪਏ ਪੁਰਾਣੇ ਸਿਵਲ ਹਸਪਤਾਲ ਨੂੰ ਮੁੜ ਸੁਰੂ ਕਰਨ ਦੀ ਪੰਜਾਬ ਸਰਕਾਰ ਕੋਲੋਂ ਮਨਜੂਰੀ ਦਿਵਾ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਬੰਦ ਪਏ ਇਸ ਹਸਪਤਾਲ ਨੂੰ 30 ਬੈਡੱਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਦਰਜਾ ਦੇ ਦਿੱਤਾ ਗਿਆ ਹੈ ਅਤੇ ਹੁਣ ਏਥੇ 24 ਘੰਟੇ ਐਮਰਜੈਂਸੀ ਸੇਵਾਵਾਂ ਮਿਲਣ ਦੇ ਨਾਲ ਗਾਇਨੀ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਜਾਣਗੇ।

ਅੱਜ ਪੁਰਾਣੇ ਹਸਪਤਾਲ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਗੁਰਦਾਸਪੁਰ ਵਾਸੀਆਂ ਨਾਲ ਇਹ ਖੁਸਖਬਰੀ ਸਾਂਝੀ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ ਹਸਪਤਾਲ ਮੁੜ ਸ਼ੁਰੂ ਕਰਨ ਦੇ ਫੈਸਲੇ ਨਾਲ ਉਨਾਂ ਨੂੰ ਦਿਲੀ ਸਕੂਨ ਮਿਲਿਆ ਹੈ ਕਿਉਂਕਿ ਹੁਣ ਸ਼ਹਿਰ ਵਾਸੀਆਂ ਨੂੰ ਆਪਣੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। ਸ੍ਰੀ ਬਹਿਲ ਨੇ ਕਿਹਾ ਕਿ ਸਾਲ 2016 ਵਿੱਚ ਜਦੋਂ ਅਕਾਲੀ-ਭਾਜਪਾ ਸਰਕਾਰ ਨੇ ਗੁਰਦਾਸਪੁਰ ਸਹਿਰ ਵਿੱਚੋਂ ਸਿਵਲ ਹਸਪਤਾਲ ਨੂੰ ਬੰਦ ਕਰਕੇ ਸਹਿਰੋਂ ਬਾਹਰ ਕੱਢ ਦਿੱਤਾ ਗਿਆ ਸੀ ਤਾਂ ਉਹ ਓਦੋਂ ਤੋਂ ਹੀ ਸਹਿਰ ਵਾਸੀਆਂ ਲਈ ਸਿਹਤ ਸਹੂਲਤਾਂ ਨੂੰ ਲੈ ਕੇ ਫਿਕਰਮੰਦ ਸਨ।

ਐਮਰਜੈਂਸੀ ਦੀ ਹਾਲਤ ਵਿੱਚ ਸ਼ਹਿਰ ਵਿੱਚ ਕੋਈ ਮੈਡੀਕਲ ਸਹੂਲਤ ਨਾ ਹੋਣ ਕਾਰਨ ਲੋਕ ਵੱਡਾ ਸੰਤਾਪ ਹੰਢਾ ਰਹੇ ਸਨ। ਬਿਮਾਰਾਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਲਈ ਸ਼ਹਿਰੋਂ ਬਾਹਰ ਦੂਰ ਬੱਬਰੀ ਵਿਖੇ ਬਣੇ ਹਸਪਤਾਲ ਵਿੱਚ ਦਵਾਈ ਲੈਣ ਜਾਣਾ ਬਹੁਤ ਔਖਾ ਸੀ। ਓਨਾਂ ਕਿਹਾ ਕਿ ਸਹਿਰ ਵਾਸੀਆਂ ਦੀ ਪੁਰਾਣੇ ਹਸਪਤਾਲ ਨੂੰ ਮੁੜ ਸੁਰੂ ਕਰਨ ਦੀ ਮੰਗ ਨੂੰ ਲੈ ਕੇ ਓਨਾਂ ਨੇ ਆਪਣੇ ਸਾਥੀਆਂ ਨਾਲ ਕਈ ਵਾਰ ਧਰਨੇ ਪ੍ਰਦਰਸਨੀ ਵੀ ਕੀਤੇ ਸਨ।

ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਓਨਾਂ ਨੇ ਗੁਰਦਾਸਪੁਰ ਵਾਸੀਆਂ ਨਾਲ ਪੁਰਾਣੇ ਹਸਪਤਾਲ ਨੂੰ ਮੁੜ ਸੁਰੂ ਕਰਨ ਦਾ ਵਾਅਦਾ ਵੀ ਕੀਤਾ ਸੀ। ਸ੍ਰੀ ਬਹਿਲ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਓਨਾਂ ਨੇ ਪੂਰੇ ਜੋਰਦਾਰ ਢੰਗ ਨਾਲ ਗੁਰਦਾਸਪੁਰ ਵਾਸੀਆਂ ਦੀ ਇਸ ਮੰਗ ਨੂੰ ਸਰਕਾਰ ਅੱਗੇ ਰੱਖਿਆ ਅਤੇ ਲਗਾਤਾਰ ਇਸ ਮਸਲੇ ਦੀ ਪੈਰਵੀ ਕੀਤੀ।

ਸ੍ਰੀ ਰਮਨ ਬਹਿਲ ਨੇ ਆਮ ਆਦਮੀ ਪਾਰਟੀ ਦੇ ਰਾਸਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾ ਮਾਜਰਾ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਗੁਰਦਾਸਪੁਰ ਵਾਸੀਆਂ ਦੀ ਇਸ ਜਾਇਜ ਮੰਗ ਨੂੰ ਪੂਰਾ ਕਰਕੇ ਵੱਡੀ ਸਹੂਲਤ ਦਿੱਤੀ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰਦਾਸਪੁਰ ਦੇ ਪੁਰਾਣੇ ਹਸਪਤਾਲ ਨੂੰ 30 ਬੈਡਿਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਦਰਜਾ ਦੇ ਦਿੱਤਾ ਹੈ ਜਿਸ ਨਾਲ ਇਥੇ 24 ਘੰਟੇ ਐਮਰਜੈਂਸੀ ਸੇਵਾਵਾਂ, ਜੱਚਾ-ਬੱਚਾ ਵਾਰਡ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਜਾਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਸ ਉੱਪਰ ਕੰਮ ਸ਼ੁਰੂ ਹੋ ਜਾਵੇਗਾ। ਉਨਾਂ ਕਿਹਾ ਬਹੁਤ ਜਲਦੀ ਗੁਰਦਾਸਪੁਰ ਵਾਸੀਆਂ ਨੂੰ ਪੁਰਾਣੇ ਹਸਪਤਾਲ ਤੋਂ ਫਿਰ ਤੋਂ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।

ਪ੍ਰੈੱਸ ਕਾਨਫਰੰਸ ਦੌਰਾਨ ਸਿਵਲ ਸਰਜਨ ਡਾ. ਕੁਲਵਿੰਦਰ ਕੌਰ, ਆਮ ਆਦਮੀ ਪਾਰਟੀ ਦੇ ਜ਼ਿਲਾ ਸਕੱਤਰ ਸ੍ਰੀ ਭਾਰਤ ਭੂਸਨ, ਸਹਾਇਕ ਸਿਵਲ ਸਰਜਨ ਡਾ. ਭਾਰਤ ਭੂਸਨ, ਡਾ. ਰੋਮੀ ਰਾਜਾ, ਡਾ. ਚੇਤਨਾ, ਯੋਗੇਸ, ਹਿਤੇਸ ਕੁਮਾਰ, ਭਾਰਤੀ ਸਰਮਾ, ਐੱਸ.ਐੱਨ. ਵਾਲੀਆ, ਸੁਖਦੇਵ ਰਾਜ, ਅਨਿਲ ਭੰਡਾਰੀ ਤੋਂ ਇਲਾਵਾ ਹੋਰ ਮੋਹਤਬਰ ਵੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION