ਯੈੱਸ ਪੰਜਾਬ
ਨਕੋਦਰ, 7 ਦਸੰਬਰ, 2022:
ਜ਼ਿਲ੍ਹਾ ਜਲੰਧਰ ਦੇ ਕਸਬਾ ਨਕੋਦਰ ਵਿੱਚ ਇਕ ਵੱਡੀ ਵਾਰਦਾਤ ਹੋਈ ਹੈ ਜਿਸਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਇੱਥੇ ਇਕ ਕਪੜਾ ਵਪਾਰੀ ਭੁਪਿੰਦਰ ਸਿੰਘ ਟਿੰਮੀ ਚਾਵਲਾ ਨੂੰ ਅੱਜ ਉਸ ਵੇਲੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦ ਉਹ ਆਪਣੀ ਦੁਕਾਨ ਤੋਂ ਬਾਹਰ ਨਿਕਲਿਆ ਹੀ ਸੀ। ਉਸਦੇ ਗੰਨਮੈਨ ਨੂੰ ਵੀ ਗੋਲੀਆਂ ਲੱਗੀਆਂ ਹਨ।
ਖ਼ਬਰ ਹੈ ਕਿ ਪਹਿਲੀ ਨਵੰਬਰ ਨੂੰ ਟਿੰਮੀ ਚਾਵਲਾ ਨੂੰ ਲੱਖਾਂ ਰੁਪਏ ਦੀ ਰੰਗਦਾਰੀ ਦੇਣ ਬਾਰੇ ਧਮਕੀ ਭਰੀ ਕਾਲ ਆਈ ਸੀ ਜਿਸ ਬਾਰੇ ਉਸਨੇ ਪੁਲਿਸ ਨੂੰ ਸੂਚਿਤ ਕੀਤਾ ਸੀ ਅਤੇ ਇਸ ਬਾਰੇ ਪੁਲਿਸ ਨੇ ਕੇਸ ਦਰਜ ਕਰਕੇ ਉਸਨੂੰ ਸੁਰੱਖ਼ਿਆ ਵੀ ਮੁਹੱਈਆ ਕਰਵਾਈ ਸੀ।
ਹਮਲਾਵਰ ਬੁੱਧਵਾਰ ਸ਼ਾਮ ਦੋ ਮੋਟਰਸਾਈਕਲਾਂ ’ਤੇ ਆਏ ਅਤੇ ਟਿੰਮੀ ਚਾਵਲਾ ਅਤੇ ਉਸਦੇ ਗੰਨਮੈਨ ’ਤੇ ਗੋਲੀਆਂ ਚਲਾ ਕੇ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ।
ਇਸ ਘਟਨਾ ਤੋਂ ਬਾਅਦ ਨਕੋਦਰ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਹੈ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ