34.1 C
Delhi
Saturday, May 25, 2024
spot_img
spot_img
spot_img

CM Bhagwant Mann ਨੇ ਪਟਵਾਰੀਆਂ, ਕਾਨੂੰਗੋਆਂ ਅਤੇ ਡੀ.ਸੀ. ਦਫ਼ਤਰ ਕਰਮਚਾਰੀਆਂ ਨੂੰ ਦਿੱਤੀ ਇਹ ਚੇਤਾਵਨੀ

ਪਟਵਾਰੀਆਂ ਤੇ ਕਾਨੂੰਗੋਆਂ ਨੇ ਹੜਤਾਲ ਅਤੇ ਡੀ.ਸੀ.ਦਫਤਰ ਕਰਮੀਆਂ ਨੇ ਕਲਮ ਛੋੜ ਹੜਤਾਲ ਦਾ ਕੀਤਾ ਹੈ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 20 ਅਗਸਤ, 2023:
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਦਿੱਤੀ ਹੜਤਾਲ ਦੀ ਚੇਤਾਵਨੀ ਅਤੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਵੱਲੋਂ ਆਉਂਦੇ ਦਿਨਾਂ ਵਿੱਚ ਕਲਮ ਛੋੜ ਹੜਤਾਲ ਕਰਨ ਦੀ ਚੇਤਾਵਨੀ ਦਾ ਸਖ਼ਤ ਨੋਟਿਸ ਲੈਂਦਿਆਂ ਉਲਟੇ ਉਨ੍ਹਾਂ ਨੂੰ ਹੋਰ ਸਖ਼ਤ ਚੇਤਾਵਨੀ ਦਿੱਤੀ ਹੈ।

ਮੁੱਖ ਮੰਤਰੀ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ,

ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION