42.8 C
Delhi
Saturday, May 18, 2024
spot_img
spot_img

ਮੁੱਖ ਮੰਤਰੀ ਦੀ ਪਤਨੀ ਡਾ: ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਨੇ ਗੁਰਦੁਆਰਾ ਨਾਨਕਸਰ ਕਲੇਰਾਂ ਵਿਖ਼ੇ ਬਰਸੀ ਸਮਾਗਮਾਂ ’ਚ ਹਾਜ਼ਰੀ ਭਰੀ, ਵਿਧਾਇਕਾ ਮਾਣੂਕੇ ਵੀ ਰਹੇ ਮੌਜੂਦ

ਯੈੱਸ ਪੰਜਾਬ
ਲੁਧਿਆਣਾ, ਅਗਸਤ 28, 2022:
ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੇ 79ਵੇਂ ਬਰਸੀ ਸਮਾਗਮਾਂ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਅੱਜ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ ਅਤੇ ਸ੍ਰੀ ਨਾਨਕਸਰ ਹਸਪਤਾਲ ਦੇ ਆਧੁਨਿਕੀਕਰਨ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ।

ਇਸ ਮੌਕੇ ਉਹਨਾਂ ਦੇ ਨਾਲ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਠੋਸ ਵੀ ਉਹਨਾਂ ਦੇ ਨਾਲ ਸਨ। ਬਰਸੀ ਸਮਾਗਮਾਂ ਵਿੱਚ ਪਹੁੰਚਣ ਤੇ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਪੰਗਤੀਆਂ ਵਿੱਚ ਬੈਠਕੇ ਗੁਰੂ ਕਾ ਲੰਗਰ ਵੀ ਛਕਿਆ ਗਿਆ।

ਇਸ ਮੌਕੇ ਡਾ.ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਆਖਿਆ ਕਿ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ ਵਰੋਸਾਈ ਧਰਤੀ ਨਾਨਕਸਰ ਵਿਖੇ ਨਤਮਸਤਕ ਹੋਏ ਅੱਜ ਬਹੁਤ ਚੰਗਾ ਲੱਗਆ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੂੰ ਵੇਖਕੇ ਮਨ ਨੂੰ ਸਕੂਨ ਮਿਲਿਆ ਹੈ, ਕਿਉਂਕਿ ਸੰਤ ਬਾਬਾ ਨੰਦ ਸਿੰਘ ਜੀ ਨੇ ਲੰਮਾ ਸਮਾਂ ਭਗਤੀ ਕਰਕੇ ਵਾਹਿਗੁਰੂ ਦਾ ਗਿਆਨ ਪ੍ਰਾਪਤ ਕੀਤਾ ਅਤੇ ਲੱਖਾਂ-ਕਰੋੜਾਂ ਸੰਗਤਾਂ ਨੂੰ ਮਾਰਗ ਦਰਸ਼ਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਹੈ।

ਉਹਨਾਂ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਾਨਕਸਰ ਦੇ ਪ੍ਰਬੰਧਕਾਂ ਅਤੇ ਸਮੁੱਚੀ ਸੰਗਤ ਦੇ ਨਾਲ ਹੈ ਅਤੇ ਹਰ ਪ੍ਰਕਾਰ ਦੀ ਸਹਾਇਤਾ ਲਈ ਉਹ ਬਚਨਬੱਧ ਹਨ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਦਾ ਬਾਬਾ ਨੰਦ ਸਿੰਘ ਜੀ ਦੇ 79ਵੇਂ ਬਰਸੀ ਸਮਾਗਮਾਂ ਮੌਕੇ ਸ਼ਾਮਲ ਹੋਣ ਤੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਵਿਸ਼ੇਸ਼ ਤੌਰਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਗੋਪੀ ਸ਼ਰਮਾਂ, ਅਮਰਦੀਪ ਸਿੰਘ ਟੂਰੇ, ਰਸ਼ਪਾਲ ਸਿੰਘ ਜਗਰਾਉਂ, ਪੱਪੂ ਭੰਡਾਰੀ, ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਐਡਵੋਕੇਟ ਕਰਮ ਸਿੰਘ ਸਿੱਧੂ, ਲਖਵੀਰ ਸਿੰਘ ਲੱਖਾ, ਰਾਜੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।

ਮੁੱਖ ਮੰਤਰੀ ਦੀ ਪਤਨੀ ਤੇ ਭੈਣ ਨੇ ਬੀਬੀ ਮਾਣੂੰਕੇ ਨਾਲ ਕੀਤੀਆਂ ਵਿਚਾਰਾਂ, ਬੀਬੀ ਮਾਣੂੰਕੇ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਲਾਘਾ
ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨਾਲ ਵਿਚਾਰਾਂ ਕੀਤੀਆਂ।

ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਦੱਸਿਆ ਗਿਆ ਕਿ ਉਹਨਾਂ ਦੀ ਟੀਮ ਹਲਕਾ ਜਗਰਾਉਂ ਦਾ ਵਿਕਾਸ ਕਰਨ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀ ਹੈ ਅਤੇ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਾ ਚਾਹੁੰਦੇ। ਉਹਨਾਂ ਦੱਸਿਆ ਕਿ ਬੇਟ ਇਲਾਕੇ ਲਈ ਇੱਕ ਆਈ.ਟੀ.ਆਈ ਬਣਾਈ ਜਾਵੇਗੀ ਅਤੇ ਇੱਕ 66 ਕੇਵੀ ਬਿਜਲੀ ਦਾ ਵੱਡਾ ਗਰਿੱਡ ਸਥਾਪਿਤ ਕਰਵਾਇਆ ਜਾਵੇਗਾ, ਜਿਸ ਲਈ ਉਹ ਪੂਰੀ ਤਰਾਂ ਜੁਟੇ ਹੋਏ ਹਨ।

ਉਹਨਾਂ ਆਖਿਆ ਕਿ ਜਗਰਾਉਂ ਇਲਾਕੇ ਦੇ ਵੱਡੇ ਪਿੰਡ ਕਾਉਂਕੇ ਕਲਾਂ ਵਿਖੇ ਵੀ ਇੱਕ 66 ਕੇਵੀ ਗਰਿੱਡ ਲਗਵਾਇਆ ਜਾਵੇਗਾ। ਇਸ ਤੋਂ ਇਲਾਵਾ ਜਗਰਾਉਂ-ਰਾਏਕੋਟ ਰੋਡ ਉਪਰ ਸਥਿਤੀ ਅਖਾੜੇ ਵਾਲੀ ਨਹਿਰ ਦਾ ਪੁਲ ਜੋ ਅੰਗਰੇਜ਼ਾਂ ਵੇਲੇ ਦਾ ਬਣਿਆ ਹੋਇਆ ਹੈ, ਉਹ ਮਿਆਦ ਪੁਗਾ ਚੁੱਕਾ ਹੈ ਤੇ ਤੰਗ ਹੈ ਅਤੇ ਖਸਤਾ ਹਾਲਤ ਵਿੱਚ ਵੀ ਹੈ ਉਥੇ ਨਵਾਂ ਪੁਲ ਬਨਾਉਣ ਲਈ ਨਬਾਰਡ ਸਕੀਮ ਤਹਿਤ 7 ਕਰੋੜ 80 ਲੱਖ ਰੁਪਏ ਮੰਨਜੂਰ ਹੋ ਚੁੱਕੇ ਹਨ। ਲੋੜੀਂਦੀਆਂ ਕਾਰਵਾਈਆਂ ਮੁਕੰਮਲ ਹੋਣ ਉਪਰੰਤ ਅਖਾੜੇ ਵਾਲੀ ਨਹਿਰ ਦੇ ਪੁਲ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਜਾਵੇਗਾ।

ਉਹਨਾਂ ਹੋਰ ਦੱਸਿਆ ਕਿ ਜਗਰਾਉਂ ਸ਼ਹਿਰ ਦੇ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਸਫਾਈ ਲਈ ਕਾਰਜ ਚੱਲ ਰਹੇ ਹਨ ਅਤੇ ਸ਼ਹਿਰ ਵਿੱਚੋ ਕੂੜੇ ਦੀ ਢੋਆ-ਢੁਆਈ ਲਈ ਲਗਭਗ 70 ਲੱਖ ਰੁਪਏ ਦੇ ਪ੍ਰੋਜੈਕਟਾਂ ਦੀ ਮੰਨਜੂਰੀ ਲੈਕੇ ਵਿਕਾਸ ਕਾਰਜ ਚੱਲ ਰਹੇ ਹਨ। ਉਹਨਾਂ ਹੋਰ ਦੱਸਿਆ ਕਿ ਜਗਰਾਉਂ ਸ਼ਹਿਰ ਦੀ ਦਾਣਾ ਮੰਡੀ ਵਿੱਚ ਸੀਵਰੇਜ ਦੀ ਸਫਾਈ ਅਤੇ ਫੜਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ ਅਤੇ ਮੰਡੀ ਵਿੱਚ ਵੱਡੀਆਂ ਨਵੀਆਂ ਐਲ.ਈ.ਡੀ.ਲਾਈਟਾਂ ਲਗਵਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਝੋਨੇ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਆੜਤੀਆਂ ਤੇ ਕਿਸਾਨਾਂ ਲਈ ਫਸਲਾਂ ਦੀ ਸਾਂਭ ਸੰਭਾਲ ਵਾਸਤੇ ਦੋ ਨਵੇਂ ਸ਼ੈਡ ਬਣਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਹਲਕੇ ਦੀਆਂ ਲਗਭਗ ਸਾਰੀਆਂ 9 ਫੁੱਟੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਪ੍ਰੀਮੈਕਸ ਦੀ ਲੋੜ ਹੈ, ਉਹਨਾਂ ਸੜਕਾਂ ਦਾ ਪ੍ਰੀਮਿਕਸ ਪਾ ਕੇ ਨਿਰਮਾਣ ਕਰਵਾਇਆ ਜਾ ਰਿਹਾ ਹੈ। ਵਿਧਾਇਕਾ ਨੇ ਦੱਸਿਆ ਕਿ ਉਹ ਖੁਦ ਅਤੇ ਉਹਨਾਂ ਦੇ ਜੀਵਨ ਸਾਥੀ ਪ੍ਰੋਫੈਸਰ ਸੁਖਵਿੰਦਰ ਸਿੰਘ ਰੋਜ਼ਾਨਾਂ ਆਪਣੇ ਦਫਤਰ ਵਿੱਚ ਬੈਠਕੇ ਰੋਜ਼ਾਨਾਂ ਲਗਭਗ ਦੋ-ਤਿੰਨ ਸੌ ਲੋਕਾਂ ਦੇ ਮਸਲੇ ਆਪਣੀ ਟੀਮ ਸਮੇਤ ਹੱਲ ਕਰਦੇ ਹਨ।

ਵਿਧਾਇਕਾ ਮਾਣੂੰਕੇ ਦੁਆਰਾ ਕਰਵਾਏ ਜਾ ਰਹੇ ਕੰਮਾਂ ਤੋਂ ਡਾ.ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਉਹਨਾਂ ਆਖਿਆ ਕਿ ਵਿਧਾਇਕਾ ਮਾਣੂੰਕੇ ਇੱਕ ਔਰਤ ਹੋ ਕੇ ਵੀ ਹਲਕੇ ਦਾ ਵਿਕਾਸ ਕਰਨ ਲਈ ਪੂਰੀ ਸ਼ਿੱਦਤ ਨਾਲ ਜੁਟੇ ਹੋਏ ਹਨ। ਉਹਨਾਂ ਵਿਸ਼ਵਾਸ਼ ਦਿਵਾਇਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਨਾਲ ਵਿਚਾਰ ਕਰਕੇ ਜਗਰਾਉਂ ਹਲਕੇ ਦੀ ਸਹਾਇਤਾ ਲਈ ਵਿਧਾਇਕਾ ਮਾਣੂੰਕੇ ਦਾ ਸਹਿਯੋਗ ਕਰਨਗੇ।

ਇਸ ਮੌਕੇ ਵਿਧਾਇਕਾ ਮਾਣੂੰਕੇ ਵੱਲੋਂ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਦਾ ਸਨਮਾਨ ਚਿੰਨ ਅਤੇ ਗੁਲਦਸਤੇ ਭੇਂਟ ਕਰਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਗੋਪੀ ਸ਼ਰਮਾਂ, ਅਮਰਦੀਪ ਸਿੰਘ ਟੂਰੇ, ਰਸ਼ਪਾਲ ਸਿੰਘ ਜਗਰਾਉਂ, ਪੱਪੂ ਭੰਡਾਰੀ, ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਐਡਵੋਕੇਟ ਕਰਮ ਸਿੰਘ ਸਿੱਧੂ, ਲਖਵੀਰ ਸਿੰਘ ਲੱਖਾ, ਰਾਜੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION