33.1 C
Delhi
Wednesday, May 8, 2024
spot_img
spot_img

ਮੁੱਖ ਮੰਤਰੀ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ – ਪੰਜਾਬ ਸਰਕਾਰ ਨੇ ਤੀਆਂ ਦਾ ਰਾਜ ਪੱਧਰੀ ਮੇਲਾ ਧੂਮਧਾਮ ਨਾਲ ਮਨਾਇਆ

ਯੈੱਸ ਪੰਜਾਬ
ਐਸ.ਏ.ਐਸ. ਨਗਰ, 10 ਅਗਸਤ, 2022:
ਔਰਤਾਂ ਦੇ ਰਿਵਾਇਤੀ ਤਿਉਹਾਰ “ਤੀਆਂ” ਨੂੰ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ “ਤੀਆਂ” ਦਾ ਮੇਲਾ ਮੋਹਾਲੀ ਦੇ ਨਾਈਪਰ ਇੰਸਟੀਚਿਊਟ ਵਿਖੇ ਕਰਵਾਇਆ ਗਿਆ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ।

ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਵਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰੀ ਭਰੀ ਗਈ ਜਦਕਿ ਮੁੱਖ ਮੰਤਰੀ ਦੇ ਭੈਣ ਸ੍ਰੀਮਤੀ ਮਨਪ੍ਰੀਤ ਕੌਰ ਤੋਂ ਇਲਾਵਾ ਮੇਲੇ ਵਿੱਚ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀਆਂ ਸ੍ਰੀ ਅਮਨ ਅਰੋੜਾ, ਸ੍ਰੀ ਇੰਦਰਬੀਰ ਸਿੰਘ ਨਿੱਝਰ, ਸ੍ਰੀ ਹਰਭਜਨ ਸਿੰਘ ਈ.ਟੀ.ਓ. , ਸ੍ਰੀ ਬ੍ਰਹਮ ਸ਼ੰਕਰ, ਸ੍ਰੀ ਚੇਤਨ ਸਿੰਘ ਜੋੜਾਮਾਜਰਾ ਵੀ ਆਪਣੇ ਪਰਿਵਾਰ ਸਮੇਤ ਇਸ ਤੀਆਂ ਦੇ ਮੇਲੇ ਵਿੱਚ ਹਾਜ਼ਰ ਰਹੇ।

ਮੇਲੇ ਵਿੱਚ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ , ਵਿਧਾਇਕਾਂ ਦੇ ਨਾਲ-ਨਾਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ , ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ, ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆ ਦੀਆਂ ਧਰਮਪਤਨੀਆਂ ਵੀ ਉਚੇਚੇ ਤੌਰ ਹਾਜ਼ਰ ਹੋਈਆਂ। ਕਲਾਕਾਰ ਅਤੇ ਐਮ.ਐਲ.ਏ. ਸ੍ਰੀ ਬਲਕਾਰ ਸਿੱਧੂ ਨੇ ਵੀ ਆਪਣੇ ਪਰਿਵਾਰ ਸਮੇਤ ਮੇਲੇ ਵਿੱਚ ਹਾਜ਼ਰੀ ਭਰੀ।

ਫੋਕਲੋਰ ਫੈਟਰਨਿਟੀ ਫੈਂਡਰੇਸ਼ਨ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਰਾਜ ਪੱਧਰੀ ਮੇਲੇ ਵਿੱਚ ਬਣਾਇਆ ਤੀਆਂ ਦਾ ਪਿੜ ਖਾਸ ਖਿੱਚ ਦਾ ਕੇਂਦਰ ਰਿਹਾ ਜਿਸ ਵਿੱਚ ਪੰਜਾਬ , ਪੰਜਾਬ ਵਿਰਾਸਤ ਤੇ ਸੱਭਿਆਚਾਰ ਦੀਆਂ ਵੰਨਗੀਆਂ ਜਿਵੇਂ ਪੀਘਾਂ ਪਾਈਆਂ ਗਈਆਂ, ਮੁਟਿਆਰਾਂ ਵੱਲੋਂ ਗੀਟੇ ਖੇਡੇ ਗਏ, ਕਿਕਲੀ ਪਾਈ ਗਈ, ਭੱਠੀ ਤੋਂ ਖਿੱਲਾਂ ਬਨਾਉਣ ਦੀ ਪੇਸ਼ਕਾਰੀ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਲੋ ਪੰਜਾਬੀ ਵਿਰਾਸਤ ਨੂੰ ਰੂਪਮਾਨ ਕਰਦੀਆਂ ਵਸਤਾਂ ਦੀਆਂ ਵੱਖ ਵੱਖ ਸਟਾਲਾਂ ਰਾਹੀਂ ਪ੍ਰਦਰਸ਼ਨੀਆਂ ਲਗਾਈਆਂ ਗਈਆ।

ਮੇਲੇ ਦੇ ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਵਲੋਂ ਤੀਆਂ ਦੇ ਲੱਗੇ ਇਸ ਪੀੜ ਦਾ ਬਹੁਤ ਹੀ ਚਾਅ ਤੇ ਰੀਝ ਨਾਲ ਗੇੜਾ ਕੱਢਿਆ ਗਿਆ ਅਤੇ ਉਨ੍ਹਾਂ ਵਲੋਂ ਕੁੜੀਆਂ ਨਾਲ ਪੀਘ ਵੀ ਝੂਟੀ ਗਈ।

ਡਾ. ਗੁਰਪ੍ਰੀਤ ਕੌਰ ਵੱਲੋਂ ਇਸ ਮੌਕੇ ਕਿਹਾ ਗਿਆ ਕਿ ਪੰਜਾਬ ਦਾ ਸਭਿਆਚਾਰ ਬਹੁਤ ਅਮੀਰ ਹੈ ਅਤੇ ਸਾਡੇ ਸਭਨਾਂ ਦਾ ਫਰਜ਼ ਬਣਦਾ ਹੈ ਕਿ ਨਵੀ ਪੀੜ੍ਹੀ ਨੂੰ ਇਸ ਦੇ ਰੂਬਰੂ ਕਰਵਾਈਏ ਜਦਕਿ ਵਿਸ਼ੇਸ਼ ਮਹਿਮਾਨ ਕੈਬਿਨਟ ਡਾ.ਬਲਜੀਤ ਕੌਰ ਵਲੋਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਵਿਭਾਗ ਵਲੋਂ ਲੜਕੀਆਂ ਦੇ ਸਰਭਪੱਖੀ ਵਿਕਾਸ ਲਈ ਸਕੀਮਾਂ ਜ਼ਮੀਨੀ ਪੱਧਰ ਤੇ ਲਾਗੂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਸਰਕਾਰ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਜਿਹੇ ਉੁਪਰਾਲੇ ਭਵਿੱਖ ਵਿੱਚ ਵੀ ਕਰਦੀ ਰਹੇਗੀ।

ਇਸ ਮਗਰੋਂ ਫੋਕਲੋਰ ਫੈਟਰਨਿਟੀ ਫੈਂਡਰੇਸ਼ਨ ਦੇ ਪ੍ਰਧਾਨ ਸ੍ਰੀ ਦਵਿੰਦਰ ਸਿੰਘ ਜੁਗਨੀ ਦੀ ਰਹਿਨੁਮਾਈ ਹੇਠ ਕਲਾਕਾਰਾਂ ਵਲੋਂ ਨਾਈਪਰ ਇੰਸਟੀਚਿਊਟ ਦੇ ਆਡੀਟੋਰੀਅਮ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਅਮੀਰ ਪੰਜਾਬੀ ਵਿਰਸੇ ਅਤੇ ਰਵਾਇਤਾਂ ਨੂੰ ਕਾਇਮ ਰੱਖਣ ਦਾ ਸੁਨੇਹਾ ਦਿੰਦੇ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਕਲਾਕਾਰਾਂ ਨੇ ਰਵਾਇਤੀ ਪਹਿਰਾਵੇ ਵਿੱਚ ਵੱਖ-ਵੱਖ ਪੰਜਾਬੀ ਲੋਕ ਗੀਤਾਂ, ਗਿੱਧਾ, ਲੁੱਡੀ, ਪੰਜਾਬੀ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਦਿੱਤੀ। ਸੱਭਿਆਚਾਰਕ ਪ੍ਰੋਗਰਾਮ ਦਾ ਸੰਚਾਲਕ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੀ ਐਂਕਰ ਆਰ ਦੀਪ ਰਮਨ ਵੱਲੋਂ ਬਾਖੂਬੀ ਨਿਭਾਈ ਗਈ।

ਸਮਾਗਮ ਦੇ ਆਖੀਰ ਵਿੱਚ ਡਾ.ਗੁਰਪ੍ਰੀਤ ਕੌਰ ਵਲੋਂ ਮੋਮੈਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ। ਡਾ. ਬਲਜੀਤ ਕੌਰ ਵੱਲੋਂ ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਅਤੇ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਨੂੰ ਫੁਲਕਾਰੀ ਭੇਂਟ ਕੀਤੀ ਗਈ । ਸਨਮਾਨ ਸਮਾਰੋਹ ਦੌਰਾਨ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਸੀਮਾ ਜੈਨ ਵਲੋਂ ਡਾ.ਬਲਜੀਤ ਕੌਰ ਅਤੇ ਹੋਰਨਾਂ ਮਹਿਮਾਨਾਂ ਦਾ ਫੁਲਕਾਰੀ ਦੇ ਕੇ ਸਨਮਾਨ ਕੀਤਾ ਗਿਆ।

ਇਸ ਮੇਲੇ ਵਿੱਚ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਤੋਂ ਇਲਾਵਾ ਉੱਚ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION