24.1 C
Delhi
Thursday, April 25, 2024
spot_img
spot_img

Congress ਨੇ ਪੰਜਾਬ ਦੇ ਅਤੇ ‘AAP’ ਨੇ ਦਿੱਲੀ ਦੇ ਨੌਜਵਾਨਾਂ ਨੂੰ ਨੌਕਰੀਆਂ ਨਾ ਦੇ ਕੇ ਉਨ੍ਹਾਂ ਨਾਲ ਧੋਖ਼ਾ ਕੀਤਾ: Parambans Singh Romana

ਯੈੱਸ ਪੰਜਾਬ
ਭੋਗਪੁਰ, 25 ਫਰਵਰੀ, 2021:
ਯੂਥ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਨੇ ਪੰਜਾਬ ਅਤੇ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਨੌਜਵਾਨਾਂ ਨੂੰ ਲੱਖਾਂ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਪਰ ਉਹਨਾਂ ਨਾਲ ਧੋਖਾ ਕਰਦਿਆਂ ਇਹ ਨੌਕਰੀਆਂ ਉਹਨਾਂ ਨੁੰ ਨਹੀਂ ਦਿੱਤੀਆਂ।

ਇਥੇ ਦੋਆਬਾ ਖੇਤਰ ਤੋਂ ਵੱਡੀ ਗਿਣਤੀ ਵਿਚ ਪੁੱਜੇ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਰਕਾਰੀ ਤੌਰ ’ਤੇ ਮੰਨਿਆ ਹੈ ਕਿ ਇਸਨੇ ਪਿਛਲੇ ਚਾਰ ਸਾਲਾਂ ਦੌਰਾਨ ਸਿਰਫ 35000 ਨੌਕਰੀਆਂ ਦਿੱਤੀਆਂ ਅਤੇ ਇਹਨਾਂ ਵਿਚ ਤਰਸ ਦੇ ਆਧਾਰ ’ਤੇ ਦਿੱਤੀਆਂ ਜਾਂਦੀਆਂ ਨੌਕਰੀਆਂ ਵੀ ਸ਼ਾਮਲ ਹਨ।

ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਉਹ ਦਿੱਲੀ ਵਿਚ 8 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣਗੇ ਪਰ ਦਿੱਲੀ ਦੇ ਰੋਜ਼ਗਾਰ ਐਕਸਚੇਂਜ ਤੋਂ ਆਰ ਟੀ ਆਈ ਰਾਹੀਂ ਪ੍ਰਾਪਤ ਹੋਈ ਸੂਚਨਾ ਵਿਚ ਦੱਸਿਆ ਗਿਆ ਕਿ ਪਿਛਲੇ ਤਿੰਨ ਸਾਲਾਂ ਵਿਚ ਦਿੱਲੀ ਸਰਕਾਰ ਨੇ ਸਿਰਫ 214 ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ।

ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਵੀ ਨਿਖੇਧੀ ਕੀਤੀ ਜਿਹਨਾਂ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਨਾਂ ਦੀ ਦੁਰਵਰਤੋਂ ਆਪਣੇ ਚੋਣ ਮਨੋਰਥ ਪੱਤਰ ਵਿਚ ਕੀਤੀ।

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸ਼ਹੀਦ ਭਗਤ ਸਿੰਘ ਰੋਜ਼ਗਾਰ ਸਿਰਜਣ ਯੋਜਨਾ ਤਹਿਤ ਤਿੰਨ ਸਕੀਮਾਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਜਿਸ ਵਿਚ ਆਪਣੀ ਗੱਡੀ ਆਪਣਾ ਰੋਜ਼ਗਾਰ ਤਹਿਤ ਨੌਜਵਾਨਾਂ ਨੂੰ ਚਾਰ ਪਹੀਆ ਵਾਹਨਾਂ ਲਈ ਸੌਖਾ ਕਰਜ਼ਾ, ਹਰਾ ਟਰੈਕਟਰ ਸਕੀਮ ਤਹਿਤ ਨੌਜਵਾਨਾਂ ਨੁੰ ਸੌਖੀਆਂ ਕਿਸ਼ਤਾਂ ’ਤੇ 25000 ਟਰੈਕਟਰ ਪ੍ਰਦਾਨ ਕਰਨਾ ਤੇ ਯਾਰੀ ਐਂਟਰਪ੍ਰਾਇਜਿਜ਼ ਰਾਹੀਂ ਨੌਜਵਾਨਾਂ ਨੁੰ ਆਪਣਾ ਉਦਮ ਸਥਾਪਿਤ ਕਰਨ ਵਿਚ ਮਦਦ ਕਰਨਾ ਸ਼ਾਮਲ ਸੀ ਪਰ ਇਹਨਾਂ ਵਿਚੋਂ ਇਕ ਵੀ ਲਾਗੂ ਨਹੀਂ ਕੀਤੀ ਗਈ ਤੇ ਸਾਬਤ ਹੋ ਗਿਆ ਕਿ ਕਾਂਗਰਸ ਨੇ ਸਿਰਫ ਨੌਜਵਾਨਾਂ ਨੂੰ ਮੂਰਖ ਬਣਾਉਣ ਵਾਸਤੇ ਇਹ ਥੋਥੇ ਵਾਅਦੇ ਕੀਤੇ ਸਨ।

ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਸਰਕਾਰ ਬੇਰੋਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਮਹੀਨਾ ਭੱਤਾ ਦੇਣ ਵਿਚ ਵੀ ਨਾਕਾਮ ਰਹੀ ਹੈ।

ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਲਈ ਕੀਤਾ ਇਕ ਕੰਮ ਦੱਸਣ ਵਾਸਤੇ ਕਹਿੰਦਿਆਂ ਸ੍ਰੀ ਰੋਮਾਣਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਤੇ ਦਸਮ ਪਿਤਾ ਦੀ ਝੁਠੀ ਸਹੁੰ ਚੁੱਕ ਕੇ ਸਭ ਤੋਂ ਵੱਡੀ ਬੇਅਦਬੀ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨਾਲ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਬਜਾਏ ਕਰਜ਼ੇ ਮੁਆਫ ਕਰਨ ਦੇ, ਮੁੱਖ ਮੰਤਰੀ ਨੇ ਉਲਟਾ ਕਿਸਾਨਾਂ ਨੂੰ ਹੋਰ ਕਰਜ਼ਈ ਕਰ ਦਿੱਤਾ ਕਿਉਂਕਿ ਉਹਨਾਂ ਨੇ ਮੁੱਖ ਮੰਤਰੀ ਦੇ 90000 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦੇ ਵਾਅਦੇ ’ਤੇ ਇਤਬਾਰ ਕਰਦਿਆਂ ਆਪਣੇ ਕਰਜ਼ਿਆਂ ਦੀਆਂ ਕਿਸ਼ਤਾਂ ਨਹੀਂ ਭਰੀਆਂ।

ਉਹਨਾਂ ਕਿਹਾ ਕਿ ਇਸੇ ਤਰੀਕੇ ਗਰੀਬ ਤੇ ਬਜ਼ੁਰਗਾਂ ਦੀ ਪਿੱਠ ਵਿਚ ਵੀ ਛੁਰਾ ਮਾਰਿਆ ਗਿਆ ਕਿਉਂਕਿ 2500 ਰੁਪਏ ਬੁਢਾਪਾ ਪੈਨਸ਼ਨ ਦਾ ਵਾਅਦਾ ਕੀਤਾ ਗਿਆ ਸੀ ਤੇ ਗਰੀਬ ਲੜਕੀਆਂ ਵਾਸਤੇ ਸ਼ਗਨ ਸਕੀਮ ਤਹਿਤ 51000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਜੋ ਦੋਵੇਂ ਚਾਰ ਸਾਲਾਂ ਦੌਰਾਨ ਕਾਗਜ਼ਾਂ ਤੱਕ ਸੀਮਤ ਰਹਿ ਗਏ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਚਾਰ ਹਫਤਿਆਂ ਵਿਚ ਸੁਬੇ ਵਿਚੋਂ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਉਲਟਾ ਕਾਂਗਰਸ ਦੇ ਰਾਜ ਵਿਚ ਨਸ਼ਾ ਹੋਰ ਵੱਧ ਗਿਆ ਤੇ ਇਸਦੇ ਮੰਤਰੀ ਬਲਬੀਰ ਸਿੰਘ ਸਿੱਧੂ ’ਤੇ ਵੀ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲੱਗਾ ਹੈ।

ਸ੍ਰੀ ਰੋਮਾਣਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ 3.3 ਲੱਖ ਐਸ ਸੀ ਵਿਦਿਆਰਕੀਆਂ ਨੇ ਐਸ ਸੀ ਸਕਾਲਰਸ਼ਿਪ ਸਕੀਮ ਦੇ ਲਾਭ ਲਏ ਸਨ ਪਰ ਕਾਂਗਰਸ ਸਰਕਾਰ ਵੇਲੇ ਐਸ ਸੀ ਵਿਦਿਆਰਥੀਆਂ ਨੁੰ ਇਸ ਸਕੀਮ ਦੇ ਲਾਭ ਤੋਂ ਵਾਂਝੇ ਕਰ ਦਿੱਤਾ ਗਿਆ।

ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਸਕੀਮ ਲਾਗੂ ਕਰਨ ਵਿਚ ਫੇਲ੍ਹ ਰਹੀ ਤੇ ਐਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਐਸ ਸੀ ਸਕਾਲਰਸ਼ਿਪ ਫੰਡਾਂ ਦਾ ਘੁਟਾਲਾ ਕੀਤਾ ਤੇ 2.5 ਲੱਖ ਐਸ ਸੀ ਵਿਦਿਆਰਥੀ ਕਾਲਜ ਛੱਡਣ ਲਈ ਮਜਬੂਰ ਹੋ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੁੰ, ਸਰਬਜੀਤ ਸਿੰਘ ਮੱਕੜ, ਸੇਠ ਸਤਪਾਲ ਮੱਲ, ਸਰਬਜੋਤ ਸਿੰਘ ਸਾਬੀ, ਸੁਖਦੀਪ ਸਿੰਘ ਸ਼ੁਕਾਰ, ਤੇਜਿੰਦਰ ਸਿੰਘ ਨਿੱਝਰ ਤੇ ਗੁਰਦੀਪ ਸਿੰਘ ਲੱਦੜਾ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION