30.1 C
Delhi
Wednesday, May 8, 2024
spot_img
spot_img

ਸੰਤੋਖ਼ ਸਿੰਘ ਚੌਧਰੀ ਦੇ ਅੰਤਿਮ ਸਸਕਾਰ ਮੌਕੇ ਰਾਹੁਲ ਗਾਂਧੀ, ਰਾਜਾ ਵੜਿੰਗ, ਪ੍ਰਤਾਪ ਬਾਜਵਾ ਸਣੇ ਹੋਰ ਆਗੂਆਂ ਤੇ ਵੱਡੀ ਗਿਣਤੀ ਵਿੱਚ ਸਨੇਹੀਆਂ ਨੇ ਭਰੀ ਹਾਜ਼ਰੀ

Congress MP Santokh Singh Chaudhary who died during BJY cremated; Rahul, Warring, Bajwa and others pay tributes

ਯੈੱਸ ਪੰਜਾਬ
ਜਲੰਧਰ, 15 ਜਨਵਰੀ, 2023:
ਸ੍ਰੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸਨਿਚਰਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਮ ਤੋੜ ਗਏ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸ੍ਰੀ ਸੰਤੋਖ਼ ਸਿੰਘ ਚੌਧਰੀ ਦਾ ਅੰਤਿਮ ਸਸਕਾਰ ਐਤਵਾਰ ਨੂੰ ਕਰ ਦਿੱਤਾ ਗਿਆ।

ਇਸ ਮੌਕੇ ਸ੍ਰੀ ਰਾਹੁਲ ਗਾਂਧੀ ਤੋਂ ਇਲਾਵਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਵੱਖ ਵੱਖ ਪਾਰਟੀਆਂ ਦੇ ਸੰਸਦ ਮੈਂਬਰ, ਵਿਧਾਇਕ ਅਤੇ ਹੋਰ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

76 ਸਾਲਾਂ ਦੇ ਸ੍ਰੀ ਸੰਤੋਖ਼ ਸਿੰਘ ਚੌਧਰੀ ਜਿਨ੍ਹਾਂ ਦਾ ਸਨਿਚਰਵਾਰ ਨੂੰ ਅਚਨਚੇਤ ਦਿਹਾਂਤ ਹੋ ਗਿਆ ਸੀ, ਦੀ ਅੰਤਿਮ ਯਾਤਰਾ ਉਨ੍ਹਾਂ ਦੇ ਜਲੰਧਰ ਵਿੱਚ ਵਿਜੇ ਨਗਰ ਸਥਿਤ ਘਰ ਤੋਂ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਲਈ ਰਵਾਨਾ ਹੋਈ ਜਿੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਦੁਸ਼ਾਲੇ ਅਤੇ ਫੁੱਲ ਮਾਲਾਵਾਂ ਵੱਖ਼ ਵੱਖ ਆਗੂਆਂ, ਪਾਰਟੀਆਂ, ਜੱਥੇਬੰਦੀਆਂ ਅਤੇ ਅਦਾਰਿਆਂ ਵੱਲੋਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਚਿਤਾ ਨੂੰ ਮੁਖ਼ਅਗਨੀ ਉਨ੍ਹਾਂ ਦੇ ਬੇਟੇ ਅਤੇ ਹਲਕਾ ਫ਼ਿਲੌਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸ੍ਰੀ ਵਿਕਰਮਜੀਤ ਸਿੰਘ ਚੌਧਰੀ ਨੇ ਦਿੱਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION