29 C
Delhi
Friday, April 19, 2024
spot_img
spot_img

ਪੰਜਾਬ ਵਿੱਚ 2022 ਵਿੱਚ ਮੁੜ ਕਾਂਗਰਸ ਸਰਕਾਰ ਬਣਨਾ ਤੈਅ: ਅਮਰਜੀਤ ਸਿੰਘ ਟਿੱਕਾ

ਲੁਧਿਆਣਾ, 27 ਦਸੰਬਰ, 2019 –
ਪੰਜਾਬ ਮੀਡੀਅਮ ਇੰਡਸਟ੍ਰੀਜ਼ ਡਿਵੈੱਲਪਮੈਂਟ ਬੋਰਡ ਦੇ ਚੇਅਰਮੈਨ ਸ੍ਰ. ਅਮਰਜੀਤ ਸਿੰਘ ਟਿੱਕਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਹਿੱਤ ਵਿੱਚ ਲਏ ਜਾ ਰਹੇ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਭਰੋਸੇ ਨਾਲ ਕਿਹਾ ਹੈ ਕਿ ਅਗਾਮੀ 2022 ਵਿੱਚ ਪੰਜਾਬ ਵਿੱਚ ਮੁੜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਬਣੇਗੀ।

ਉਨ੍ਹਾਂ ਅੱਜ ਇਥੋਂ ਆਪਣਾ ਬਿਆਨ ਜਾਰੀ ਕਰਦਿਆਂ ਨਾਗਰਿਕਤਾ ਸੋਧ ਬਿੱਲ (ਸੀ. ਏ. ਏ.) ਅਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼ (ਐੱਨ. ਆਰ. ਸੀ.) ਬਾਰੇ ਅਖ਼ਤਿਆਰ ਕੀਤੇ ਸਟੈਂਡ ਦੀ ਪੁਰਜ਼ੋਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੈਪਟਨ ਅਮਰਿੰਦਰ ਸਿੰਘ ਦੇ ਇਸ ਸਟੈਂਡ ਨੇ ਪੰਜਾਬ ਨੂੰ ਨਫ਼ਰਤ ਅਤੇ ਹਿੰਸਾ ਦੀ ਅੱਗ ਵਿੱਚ ਸੜਨ ਤੋਂ ਬਚਾਅ ਲਿਆ ਹੈ ਦੂਜੇ ਪਾਸੇ ਇਸ ਨਾਲ ਸੂਬੇ ਦੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਦਾ ਵਿਸਥਾਰ ਹੋਇਆ ਹੈ ਅਤੇ ਹੁਣ ਲੋਕਾਂ ਨੇ ਸੋਚ ਲਿਆ ਹੈ ਕਿ ਅਗਲੀ ਵਾਰ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿੱਚ ਸਰਕਾਰ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਇਹ ਸਟੈਂਡ ਮੋਦੀ ਸਰਕਾਰ ਦੇ ਭਾਰਤੀ ਲੋਕਾਂ ਨੂੰ ਦੇਸ਼ ਵਿੱਚ ਹੀ ਇੱਕ ਦੂਜੇ ਦੇ ਵਿਰੋਧੀ ਬਣਾਉਣ ਦੀ ਮਨਸ਼ਾ ਦੇ ਸਾਹਮਣੇ ਮਜ਼ਬੂਤ ਦੀਵਾਰ ਦੀ ਤਰਾਂ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੇ ਇਸ ਗੱਲ ਲਈ ਧੰਨਵਾਦੀ ਹਨ। ਸੀ. ਏ. ਏ. ਅਤੇ ਐੱਨ. ਆਰ. ਸੀ. ਦੇਸ਼ ਦੇ ਨਿਰਪੱਖ ਕਿਰਦਾਰ ‘ਤੇ ਸਿੱਧਾ ਹਮਲਾ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੀ. ਏ. ਏ. ਅਤੇ ਐੱਨ. ਆਰ. ਸੀ. ਨੂੰ ਸੂਬੇ ਵਿੱਚ ਨਾ ਲਾਗੂ ਕਰਨ ਦਾ ਐਲਾਨ ਕੀਤਾ ਹੋਇਆ ਹੈ।

ਸ੍ਰ. ਟਿੱਕਾ ਨੇ ਕਿਹਾ ਕਿ ਪਿਛਲੇ ਮਹੀਨੇ ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿਖੇ ਕਰਵਾਇਆ ਗਿਆ ਨਿਵੇਸ਼ ਸੰਮੇਲਨ ਬਹੁਤ ਸਫ਼ਲ ਰਿਹਾ। ਇਸ ਵਿੱਚ ਭਾਗ ਲੈਣ ਵਾਲੇ ਦੇਸ਼ ਵਿਦੇਸ਼ ਦੇ ਨਿਵੇਸ਼ਕਾਰਾਂ ਨੇ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹ ਦਿਖਾਇਆ ਹੈ। ਸਾਰੇ ਨਿਵੇਸ਼ਕਾਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋ ਰਹੇ ਸੂਬੇ ਦੇ ਵਿਕਾਸ ਦੀ ਹਾਮੀ ਭਰੀ ਹੈ। ਸੂਬੇ ਵਿੱਚ ਨਿਵੇਸ਼ ਪੱਖੀ ਅਤੇ ਸਨਅਤਾਂ ਪੱਖੀ ਮਾਹੌਲ ਸਿਰਜਿਆ ਗਿਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION