35.6 C
Delhi
Wednesday, April 24, 2024
spot_img
spot_img

ਮੈਡੀਕਲ ਕਾਲਜ ਅਤੇ ਕੈਂਸਰ ਹਸਪਤਾਲ ਦਾ ਨਿਰਮਾਣ ਕਾਰਜ ਇਸੇ ਸਾਲ ਹੋ ਜਾਵੇਗਾ ਸ਼ੁਰੂ : ਅਰੋੜਾ

ਹੁਸ਼ਿਆਰਪੁਰ, 28 ਫਰਵਰੀ, 2020 –
ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ 2020-21 ਦਾ ਬਜਟ ਹਰ ਵਰਗ ਲਈ ਖਾਸ ਹੈ, ਜਿਸ ਵਿੱਚ ਸਰਕਾਰ ਨੇ ਸਾਰੇ ਵਰਗਾਂ ਅਤੇ ਖੇਤਰਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਹੈ। ਇਸ ਬਜਟ ਵਿੱਚ ਜਿਥੇ ਸੂਬੇ ਦੇ ਵਿਕਾਸ ਲਈ ਨਵੇਂ ਪ੍ਰੋਜੈਕਟ ਦਿੱਤੇ ਹਨ, ਉਥੇ ਹੁਸ਼ਿਆਰਪੁਰ ਨੂੰ ਵੀ ਕਾਫ਼ੀ ਤੋਹਫੇ ਮਿਲੇ ਹਨ।

ਸ੍ਰੀ ਅਰੋੜਾ ਨੇ ਕਿਹਾ ਕਿ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੇਰੇ ਛੋਟੇ ਵੀਰ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਮੈਡੀਕਲ ਕਾਲਜ ਅਤੇ ਕੈਂਸਰ ਹਸਪਤਾਲ ਲਈ ਕੀਤੇ ਗਏ ਯਤਨਾਂ ਨੂੰ ਇਸ ਬਜਟ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਅਤੇ ਕੈਂਸਰ ਹਸਪਤਾਲ ਦਾ ਕੰਮ ਇਸੇ ਸਾਲ ਸ਼ੁਰੂ ਹੋ ਜਾਵੇਗਾ ਅਤੇ ਸਾਲ 2022 ਤੱਕ ਮੈਡੀਕਲ ਕਾਲਜ ਦੀਆਂ ਕਲਾਸਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਕੈਬਨਿਟ ਮੰਰਤੀ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਹੁਸ਼ਿਆਰਪੁਰ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਜ਼ਿਲ੍ਹੇ ਦੇ ਲੋਕਾਂ ਨੂੰ ਜੋ ਤੋਹਫ਼ੇ ਦਿੱਤੇ ਹਨ, ਉਹ ਯਕੀਨੀ ਹੀ ਇਸ ਕੰਢੀ ਖੇਤਰ ਦੇ ਵਿਕਾਸ ਵਿੱਚ ਸਹਾਇਕ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਹੋਣਹਾਰ ਬੱਚਿਆਂ ਨੂੰ ਐਮ.ਬੀ.ਬੀ.ਐਸ. ਅਤੇ ਐਮ.ਡੀ. ਦੀ ਪੜ੍ਹਾਈ ਲਈ ਦੂਸਰੇ ਰਾਜਾਂ ਅਤੇ ਵਿਦੇਸ਼ਾਂ ਵਿੱਚ ਜਾਣ ਦੀ ਜਰੂਰਤ ਨਹੀਂ ਪਵੇਗੀ ਅਤੇ ਉਹ ਘੱਟ ਪੈਸਿਆਂ ਵਿੱਚ ਹੀ ਹੁਸ਼ਿਆਰਪੁਰ ਵਿੱਚ ਆਪਣੀ ਪੜ੍ਹਾਈ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਇਸ ਨਾਲ ਹੀ ਜ਼ਿਲ੍ਹੇ ਦੇ ਲੋਕਾਂ ਨੂੰ ਹੋਰ ਬੇਹਤਰ ਸਿਹਤ ਸਹੂਲਤਾਂ ਵੀ ਉਪਲਬੱਧ ਹੋ ਸਕਣਗੀਆਂ, ਜੋ ਕਿ ਹੁਸ਼ਿਆਰਪੁਰ ਦੇ ਲੋਕਾਂ ਦੀ ਬਹੁਤ ਲੰਬੇ ਸਮੇਂ ਤੋਂ ਮੰਗ ਸੀ।

ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਵਿੱਤ ਮੰਤਰੀ ਨੇ ਬਜਟ ਸੈਸ਼ਨ ਦੌਰਾਨ ਦੱਸਿਆ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਦੀ ਸਹਾਇਤਾ ਲਈ ਹੁਸ਼ਿਆਰਪੁਰ ਵਿੱਚ ਆਰਮਡ ਫੋਰਸ ਪ੍ਰੈਪਰੇਟਰੀ ਇੰਸਟੀਚਿਊਟ ਨੂੰ ਸਥਾਪਿਤ ਕੀਤਾ ਜਾ ਰਿਹਾ ਹੈ, ਜਿਥੇ ਗਰੈਜੂਏਟ ਪੱਧਰ ’ਤੇ ਸੀ.ਡੀ.ਐਸ., ਏ.ਐਫ.ਸੀ.ਏ.ਟੀ., ਟੀ.ਜੀ.ਸੀ., ਜੇ.ਏ.ਜੀ., ਐਨ.ਸੀ.ਸੀ. ਸਪੈਸ਼ਲ ਐਂਟਰੀ ਸਕੀਮ, ਸ਼ਾਰਟ ਸਰਵਿਸ ਕਮਿਸ਼ਨਰ ਨਾਨ ਟੈਕਨੀਕਲ ਲਈ ਆਰਮਡ ਫੋਰਸਿਜ਼ ਭਰਤੀ ਅਤੇ ਭਾਰਤੀ ਮਿਲਟਰੀ ਅਕਾਦਮੀ, ਓ.ਟੀ.ਏ. ਏਅਰ ਫੋਰਸ ਪ੍ਰੀਖਿਆ ਅਤੇ ਨੇਵਲ ਅਕਾਦਮੀ ਵਿੱਚ ਨੌਜਵਾਨਾਂ ਦੀ ਭਰਤੀ ਕਰਵਾਉਣ ਦਾ ਯਤਨ ਕੀਤਾ ਜਾਵੇਗਾ। ਇਸ ਉਦੇਸ਼ ਲਈ ਸਾਲ 2020-21 ਦੌਰਾਨ 11 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ।

ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਰਕਾਰ ਕੰਢੀ ਖੇਤਰ ਵਿੱਚ 175 ਕਰੋੜ ਰੁਪਏ ਦੀ ਲਾਗਤ ਨਾਲ ਡੂੰਘੇ ਟਿਊਬਵੈਨ ਲਗਾਉਣ ਦੇ ਪ੍ਰੋਜੈਕਟ ਦੇ ਵਿਸਥਾਰ ਨੂੰ ਆਪਣੇ ਹੱਥਾਂ ਵਿੱਚ ਲਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਤਹਿਤ ਜ਼ਿਲ੍ਹੇ ਦੇ ਹੁਸ਼ਿਆਰਪੁਰ, ਦਸੂਹਾ, ਗੜ੍ਹਸ਼ੰਕਰ ਬਲਾਕ ਵੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਉਦਯੋਗਿਕ ਫੋਕਲ ਪੁਆਇੰਟ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ, ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਪੌਲੀਟੈਕਨਿਕ ਕਾਲਜ ਹੁਸ਼ਿਆਰਪੁਰ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕਰਨ ਲਈ ਸਰਕਾਰ ਵਲੋਂ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਸ੍ਰੀ ਅਰੋੜਾ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਇਕ ਨਵਾਂ ਹਸਪਤਾਲ ਬਣਾਉਣ ਦੀ ਤਜਵੀਜ਼ ਵੀ ਸ਼ਾਮਲ ਹੈ, ਜੋ ਕਿ ਸਰਕਾਰ ਦਾ ਇਕ ਸ਼ਲਾਘਾਯੋਗ ਉਪਰਾਲਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION