34 C
Delhi
Saturday, April 27, 2024
spot_img
spot_img

ਆਸਟ੍ਰੇਲੀਆਈ ਹਾਈ ਕਮਿਸ਼ਨ ਦਾ ਵਫ਼ਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਇਆ, ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਸਨਮਾਨਤ

ਯੈੱਸ ਪੰਜਾਬ
ਨਵੀਂ ਦਿੱਲੀ, 15 ਸਤੰਬਰ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਆਸਟ੍ਰੇਲੀਆ ਦੇ ਵਿਦੇਸ਼ ਮਾਮਲਿਆਂ ਅਤੇ ਵਪਾਰ ਕੈਨਬਰਾ ਦੇ ਅਸਿਸਟੈਂਟ ਡਾਇਰੈਕਟਰ ਮਿਸਟਰ ਰਿਕ ਹੈਨਸਨ ਦੀ ਅਗਵਾਈ ਹੇਠ ਇੱਕ ਵਫ਼ਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਇਆ।

ਉਨ੍ਹਾਂ ਦੇ ਨਾਲ ਸ੍ਰੀਮਤੀ ਮਿਸ਼ ਖਾਨ, ਆਸਟ੍ਰੇਲੀਅਨ ਹਾਈ ਕਮਿਸ਼ਨ ਨਵੀਂ ਦਿੱਲੀ, ਸ੍ਰੀਮਤੀ ਪਲਾਨੀ ਨਾਇਕ, ਆਸਟ੍ਰੇਲੀਆਈ ਹਾਈ ਕਮਿਸ਼ਨ ਨਵੀਂ ਦਿੱਲੀ ਅਤੇ ਸ੍ਰੀਮਤੀ ਲਾਰੀਆ ਪੈਨਟਰ, ਨੀਤੀ ਅਧਿਕਾਰੀ ਆਸਟ੍ਰੇਲੀਆਈ ਵਿਦੇਸ਼ ਮਾਮਲਿਆਂ ਅਤੇ ਵਪਾਰ ਕੈਨਬਰਾ ਵੀ ਮੌਜੂਦ ਸਨ।

ਇਨ੍ਹਾਂ ਸਾਰਿਆਂ ਨੂੰ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਅਤੇ ਗੁਰਦੁਆਰਾ ਕਮੇਟੀ ਮੈਂਬਰ ਵਿਕਰਮ ਸਿੰਘ ਰੋਹਿਣੀ, ਤਰਵਿੰਦਰ ਸਿੰਘ ਮਾਰਵਾਹ, ਗੁਰਦੇਵ ਸਿੰਘ, ਅਮਰਜੀਤ ਸਿੰਘ ਪਿੰਕੀ, ਸੁਰਜੀਤ ਸਿੰਘ ਜੀਤੀ, ਸੁਖਬੀਰ ਸਿੰਘ ਕਾਲੜਾ ਵੱਲੋਂ ਸਿਰੋਪਾਓ, ਯਾਦਗਾਰੀ ਚਿੰਨ੍ਹ ਅਤੇ ਸਿੱਖ ਇਤਿਹਾਸ ਦੀ ਪੁਸਤਕ ਭੇਟ ਕਰਦਿਆਂ ਸਨਮਾਨਤ ਕੀਤਾ ਗਿਆ। ਇਸ ਦੌਰਾਨ ਦਿੱਲੀ ਕਮੇਟੀ ਵੱਲੋਂ ਸ੍ਰੀ ਰਿਕ ਹੈਨਸਨ ਦੇ ਸਿਰ ’ਤੇ ਦਸਤਾਰ ਬੰਨ੍ਹ ਕੇ ਵਿਸ਼ੇਸ਼ ਸਨਮਾਨ ਨਾਲ ਨਵਾਜਿਆ ਗਿਆ। ਇਸ ਤੋਂ ਬਾਅਦ ਵਫ਼ਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਇਆ।

ਦਿੱਲੀ ਕਮੇਟੀ ਮੈਂਬਰ ਵਿਕਰਮ ਸਿੰਘ ਰੋਹਿਣੀ ਨੇ ਆਸਟ੍ਰੇਲੀਅਨ ਵਫ਼ਦ ਨੂੰ ਗੁਰਦੁਆਰਾ ਸਾਹਿਬ ਵਿਖੇ ਬਣਨ ਵਾਲੇ ਲੰਗਰ ਅਤੇ ਕੜਾਹ ਪ੍ਰਸ਼ਾਦ ਨੂੰ ਤਿਆਰ ਕਰਨ ਦੀ ਵਿਧੀ ਅਤੇ ਸੰਗਤ ਨੂੰ ਕਿਵੇਂ ਵਰਤਾਇਆ ਜਾਂਦਾ ਹੈ, ਗੁਰੂਦੁਆਰਾ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਲਈ ਚਲਾਏ ਜਾ ਰਹੇ ਡਾਇਲਸਿਸ ਸੈਂਟਰ , ਬਾਲਾ ਪ੍ਰੀਤਮ ਦਵਾਖਾਨੇ ਅਤੇ ਐਮ.ਆਰ.ਆਈ ਸੈਂਟਰ ਬਾਰੇ ਜਾਣਕਾਰੀ ਦਿੱਤੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION