36.1 C
Delhi
Friday, May 3, 2024
spot_img
spot_img

ਭਗਵੰਤ ਮਾਨ ਦੇ ਉ.ਐੱਸ.ਡੀ. ਤੇ ‘ਆਪ’ ਟਿਕਟ ’ਤੇ ਸੰਗਰੂਰ ਲੋਕ ਸਭਾ ਚੋਣ ਲੜੇ ਗੁਰਮੇਲ ਸਿੰਘ ਘਰਾਂਚੋਂ ਦੇ ਖਿਲਾਫ਼ ਲੱਗਾ ਧਰਨਾ; ਨਾਜਾਇਜ਼ ਗ੍ਰਿਫ਼ਤਾਰੀਆਂ ਕਰਾਉਣ ਦਾ ਦੋਸ਼

ਯੈੱਸ ਪੰਜਾਬ
ਭਵਾਨੀਗੜ੍ਹ, 30 ਅਗਸਤ, 2022 (ਦਲਜੀਤ ਕੌਰ ਭਵਾਨੀਗੜ੍ਹ)
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਅਤੇ ਲੋਕ ਸਭਾ ਚੋਣਾਂ ਵਿੱਚ ਆਪ ਉਮੀਦਵਾਰ ਗੁਰਮੇਲ ਸਿੰਘ ਜੋ ਕਿ ਪਿੰਡ ਘਰਾਚੋਂ ਦਾ ਮੌਜੂਦਾ ਸਰਪੰਚ ਹੈ ਦੇ ਖ਼ਿਲਾਫ਼ ਕਿਸਾਨਾਂ-ਮਜ਼ਦੂਰਾਂ ਵੱਲੋਂ ਭਵਾਨੀਗੜ੍ਹ ਪੁਲਿਸ ਥਾਣੇ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ ਅਤੇ ਹੋਰ ਕਿਸਾਨਾਂ ਨੇ ਦੋਸ਼ ਲਾਇਆ ਕਿ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਸਰਪੰਚ ਘਰਾਚੋਂ ਤੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘਰਾਚੋਂ ਦੇ ਦਬਾਅ ਹੇਠ ਆ ਕੇ ਪੁਲਿਸ ਪਿੰਡ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਥਾਣੇ ਲੈ ਆਈ।

ਥਾਣੇ ਲਿਆਂਦੇ ਵਿਅਕਤੀਆਂ ‘ਤੇ ਦੋਸ਼ ਮੜ੍ਹੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਪੰਚਾਇਤੀ ਜਗ੍ਹਾ ਰੋਕ ਕੇ ਘਰ ਬਣਾਇਆ ਗਿਆ ਹੈ। ਪੁਲਿਸ ਨੇ ਕਰਮ ਸਿੰਘ ਸਮੇਤ ਪਿੰਡ ਦੇ ਹੀ ਇੱਕ ਮਜਦੂਰ ਜੋ ਘਰ ਵਿੱਚ ਕੰਮ ਕਰ ਰਿਹਾ ਸੀ ਨੂੰ ਗਿ੍ਫਤਾਰ ਕਰ ਲਿਆ।

ਆਗੂਆਂ ਨੇ ਦੱਸਿਆ ਕਿ ਬਾਅਦ ਵਿੱਚ ਕਰਮ ਸਿੰਘ ਦੇ ਪਰਿਵਾਰ ਨੇ ਮਸਲਾ ਜਥੇਬੰਦੀ ਦੇ ਧਿਆਨ ‘ਚ ਲਿਆਂਦਾ ਤਾਂ ਜਥੇਬੰਦੀ ਨੇ ਇਸ ਧੱਕੇਸ਼ਾਹੀ ਦੇ ਖ਼ਲਿਾਫ਼ ਭਵਾਨੀਗੜ੍ਹ ਥਾਣੇ ਅੱਗੇ ਧਰਨਾ ਲਗਾ ਦਿੱਤਾ। ਜਿਸ ਉਪਰੰਤ ਪੁਲਿਸ ਪ੍ਰਸ਼ਾਸਨ ਨੂੰ ਗ੍ਰਿਫ਼ਤਾਰ ਕੀਤੇ ਦੋਵੇਂ ਵਿਅਕਤੀਆਂ ਨੂੰ ਛੱਡਣ ਦੇ ਲਈ ਮਜਬੂਰ ਹੋਣਾ ਪਿਆ। ਧਰਨੇ ‘ਚ ਹੋਰਨਾਂ ਤੋਂ ਇਲਾਵਾ ਯੂਨੀਅਨ ਦੇ ਬਲਾਕ ਆਗੂ ਜਸਵੀਰ ਗੱਗੜਪੁਰ, ਗੁਰਚੇਤ ਸਿੰਘ ਭੱਟੀਵਾਲ, ਕਰਮ ਚੰਦ ਪੰਨਵਾਂ, ਜਗਤਾਰ ਸਿੰਘ ਤੇ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਸ਼ਾਮਿਲ ਸਨ।

ਸਰਪੰਚ ਗੁਰਮੇਲ ਸਿੰਘ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ

ਉਧਰ, ਦੂਜੇ ਪਾਸੇ ਗੁਰਮੇਲ ਸਿੰਘ ਸਰਪੰਚ ਘਰਾਚੋਂ ਨੇ ਪੁਲਿਸ ‘ਤੇ ਦਬਾਅ ਬਣਾ ਕੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਵਾਉਣ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅਤੇ ਕਿਹਾ ਕਿ ਉਹ ਇਸ ਤਰ੍ਹਾਂ ਦੀ ਰਾਜਨੀਤੀ ‘ਚ ਵਿਸ਼ਵਾਸ ਨਹੀਂ ਰੱਖਦੇ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੇ ਪੰਚਾਇਤੀ ਜਗਾ ‘ਤੇ ਕਬਜਾ ਕੀਤਾ ਹੋਇਆ ਹੈ ਜਿਸਨੂੰ ਛੱਡਣ ਦੇ ਲਈ ਪੰਚਾਇਤ ਨੇ ਜ਼ਰੂਰ ਆਖਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਯੂਨੀਅਨ ਦੀ ਆੜ ‘ਚ ਉਕਤ ਵਿਅਕਤੀ ਨਾਜਾਇਜ਼ ਫਾਇਦਾ ਚੁੱਕਣਾ ਚਾਹੁੰਦਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION