24 C
Delhi
Sunday, February 25, 2024
spot_img
spot_img
spot_img
spot_img
spot_img
spot_img
spot_img

ਦਿਲਜੀਤ ਸਿੰਘ ਬੇਦੀ ਨੇ ਬਾਬਾ ਬਲਬੀਰ ਸਿੰਘ ਨੂੰ ਆਪਣੀ ਪੁਸਤਕ ‘ਨਮਸਕਾਰ ਗੁਰਦੇਵ ਕੋ’ ਭੇਟ ਕੀਤੀ

ਅੰਮ੍ਰਿਤਸਰ, 30 ਜਨਵਰੀ, 2020 –

ਸਿੱਖ ਇਤਿਹਾਸ ਰੀਸਰਚ ਬੋਰਡ ਵਲੋਂ ਪ੍ਰਕਾਸ਼ਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਨੂੰ ਸਮਰਪਿਤ ਪੁਸਤਕ “ਨਮਸਕਾਰ ਗੁਰਦੇਵ ਕੋ” ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਨੂੰ ਸੰਪਾਦਕ ਦਿਲਜੀਤ ਸਿੰਘ ਬੇਦੀ ਵਲੋਂ ਵਿਸ਼ੇਸ਼ ਤੌਰ ਤੇ ਭੇਂਟ ਕੀਤੀ ਗਈ ਹੈ।

ਪੁਸਤਕ ਦੇ ਸੰਪਾਦਕ ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਦੱਸਿਆ ਕਿ ਇਸ ਪੁਸਤਕ ਵਿੱਚ ਪੰਥ ਦੇ 50 ਵਿਦਵਾਨਾਂ ਦੇ ਜਗਤ ਗੁਰੂ ਨਾਨਕ ਸਾਹਿਬ ਸਬੰਧੀ ਖੋਜ ਭਰਪੂਰ ਵੱਖ-ਵੱਖ ਦ੍ਰਿਸ਼ਟੀਕੋਣ ਤੋਂ ਵੱਖ-ਵੱਖ ਵਿਸ਼ਿਆਂ ਤੇ ਲਿਖੇ ਲੇਖ ਸ਼ਾਮਲ ਹਨ।

ਸ਼ਤਾਬਦੀ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਪ੍ਰਮੁਖ ਸ਼ਖ਼ਸ਼ੀਅਤਾਂ ਵਲੋਂ ਇਹ ਕਿਤਾਬ ਰਲੀਜ਼ ਕੀਤੀ ਗਈ ਹੈ।

ਗੁਰਦੁਆਰਾ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਪੁਸਤਕ ਭੇਟ ਕਰਨ ਸਮੇਂ ਸ. ਬੇਦੀ ਦੇ ਨਾਲ ਬੁੱਢਾ ਦਲ ਦੇ ਮੁਖ ਪ੍ਰਚਾਰਕ ਭਾਈ ਸੁਖਜੀਤ ਸਿੰਘ ਕਨੱਇਆ, ਗਿਆਨੀ ਹਰਦੀਪ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ, ਬਾਬਾ ਸਰਵਨ ਸਿੰਘ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਬਾਬਾ ਸੁਖਵਿੰਦਰ ਸਿੰਘ ਅਗਵਾਨ, ਬਾਬਾ ਮਲੂਕ ਸਿੰਘ ਅਨੰਦਪੁਰ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

spot_img
spot_img
spot_img
spot_img
spot_img

Stay Connected

223,537FansLike
113,236FollowersFollow
- Advertisement -

ENTERTAINMENT

NRI - OCI

GADGETS & TECH

SIKHS

NATIONAL

WORLD

OPINION