25.6 C
Delhi
Saturday, April 20, 2024
spot_img
spot_img

Double Murder in Punjab: ਵਿਅਕਤੀ ਨੇ ਪਤਨੀ ਤੇ ਨੌਜਵਾਨ ਬੇਟੇ ਨੂੰ ਗੋਲੀਆਂ ਮਾਰ ਕੇ ਮਾਰ ਮੁਕਾਇਆ

ਯੈੱਸ ਪੰਜਾਬ
ਮੁਕਤਸਰ, 6 ਦਸੰਬਰ, 2020:
ਪੰਜਾਬ ਵਿੱਚ ਅੱਜ ਇਕ ਵਿਅਕਤੀ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਇਕ ਖ਼ੌਫ਼ਨਾਕ ਘਟਨਾ ਨੂੂੰ ਅੰਜਾਮ ਦਿੰਦਿਆਂ ਆਪਣੀ ਪਤਨੀ ਅਤੇ ਨੌਜਵਾਨ ਬੇਟੇ ਨੂੰ ਗੋਲੀਆਂ ਮਾਰ ਦਿੱਤੀਆਂ। ਦੋਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਜ਼ਿਲ੍ਹਾ ਮੁਕਤਸਰ ਵਿੱਚ ਮਲੋਟ ਨੇੜਲੇ ਪਿੰਡ ਸਰਾਵਾਂ ਬੋਦਲਾਂ ਵਿਖ਼ੇ ਵਾਪਰੀ ਜਿੱਥੇ ਐਤਵਾਰ ਸਵੇਰੇ ਸਤਨਾਮ ਸਿੰਘ ਪੁੱਤਰ ਪ੍ਰਕਾਸ਼ ਸਿੰਘ ਨੇ ਆਪਣੀ ਪਤਨੀ ਰੁਪਿੰਦਰ ਕੌਰ ਅਤੇ 25 ਵਰਿ੍ਹਆਂ ਦੇ ਨੌਜਵਾਨ ਬੇਟੇ ਅਮਰਜੰਗ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ। ਦੋਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਦਕਿ ਮਾਂ-ਪੁੱਤਰ ਦੀਆਂ ਮ੍ਰਿਤਕ ਦੇਹਾਂ ਪੋਸਟ ਮਾਰਟਮ ਲਈ ਭੇਜੀਆਂ ਗਈਆਂ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION