31.7 C
Delhi
Saturday, April 20, 2024
spot_img
spot_img

Dr Nanak Singh ਆਈ.ਪੀ.ਐਸ. ਨੇ SSP Gurdaspur ਦਾ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਗੁਰਦਾਸਪੁਰ, 25 ਮਾਰਚ, 2021 –
ਡਾ. ਨਾਨਕ ਸਿੰਘ ਆਈ.ਪੀ.ਐਸ ਵਲੋਂ ਅੱਜ ਐਸ.ਐਸ.ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਗਿਆ ਹੈ। ਐਸ.ਐਸ.ਪੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਡਾ. ਨਾਨਕ ਸਿੰਘ, ਏ.ਆਈ.ਜੀ ਕਾਊਂਟਰ ਇੰਟੈਲੀਜੈਂਸ, ਪੰਜਾਬ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਇਨਾਂ ਤੋਂ ਪਹਿਲਾਂ ਡਾ. ਰਜਿੰਦਰ ਸਿੰਘ ਸੋਹਲ ਜ਼ਿਲ੍ਹਾ ਗੁਰਦਾਸਪੁਰ ਵਿਖੇ ਐਸ.ਐਸ.ਪੀ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਹ ਗੁਰਦਾਸਪੁਰ ਤੋਂ ਬਦਲ ਕੇ ਏ.ਆਈ.ਜੀ , ਸੀ.ਆਈ ਵਜੋਂ ਤਾਇਨਾਤ ਹੋਏ ਹਨ।

2011 ਬੈਚ ਦੇ ਆਈ.ਪੀ.ਐਸ, ਡਾ. ਨਾਨਕ ਸਿੰਘ, ਐਸ.ਐਸ.ਪੀ ਵਜੋਂ 2017 ਵਿਚ ਫਰੀਦਕੋਟ ਅਤੇ 2018 ਵਿਚ ਬਠਿੰਡਾ ਜ਼ਿਲ੍ਹੇ ਵਿਚ ਸੇਵਾਵਾਂ ਨਿਭਾ ਚੁੱਕੇ ਹਨ। ਐਸ.ਐਸ.ਪੀ ਗੁਰਦਾਸਪੁਰ ਦਾ ਅਹੁਦਾ ਸੰਭਾਲਣ ਉਪਰੰਤ ਗੈਰ ਰਸਮੀ ਗੱਲਬਾਤ ਕਰਦਿਆਂ ਐਸ.ਐਸ.ਪੀ ਡਾ. ਨਾਨਕ ਸਿੰਘ ਆਈ.ਪੀ.ਐਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ, ਤਾਂ ਜੋ ਇਸ ਮਹਾਂਮਾਰੀ ਦੇ ਪ੍ਰਭਾਵ ਤੋਂ ਬਚਿਆ ਜਾ ਸਕੇ।

ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਲੋਕਾਂ ਦੇ ਸਮੂਹਿਕ ਸਹਿਯੋਗ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ, ਜਿਸ ਲਈ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।

ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਘਰ ਤੋਂ ਬਾਹਰ ਜਾਣ ਲੱਗਿਆ ਮਾਸਕ ਜਰੂਰੀ ਪਾਇਆ ਜਾਵੇ ਅਤੇ ਉਚਿਤ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਉਨਾਂ ਕਿਹਾ ਕਿ ਹਦਾਇਤਾਂ ਦੀ ਅਣਦੇਖੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰੇਕ ਨਾਗਰਿਕ ਦਾ ਉਨਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।

ਉਨਾਂ ਕਿਹਾ ਕਿ ਲੋਕਾਂ ਨੂੰ ਨਿਆਂ ਦਿਵਾਉਣਾ ਪੁਲਿਸ ਪ੍ਰਸ਼ਾਸਨ ਦੀ ਪਹਿਲ ਹੋਵੇਗੀ ਅਤੇ ਥਾਣਿਆਂ, ਪੁਲਿਸ ਚੌਂਕੀਆਂ ਅਤੇ ਪੁਲਿਸ ਵਿਭਾਗ ਦੇ ਦਫਤਰਾਂ ਵਿਚ ਲੋਕਾਂ ਦੀ ਹਰ ਮੁਸ਼ਕਿਲ ਹੱਲ ਕਰਨੀ ਉਨਾਂ ਦੀ ਪ੍ਰਾਰਥਮਿਕਤਾ ਹੋਵੇਗੀ।

ਉਨਾਂ ਅੱਗੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ।

ਅਹੁੱਦਾ ਸੰਭਾਲਣ ਉਪੰਰਤ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐਸ.ਐਸ.ਪੀ ਗੁਰਦਾਸਪੁਰ ਨੇ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਇਕ ਟੀਮ ਵਜੋਂ ਜਿਲੇ ਅੰਦਰ ਕੋਰੋਨਾ ਮਹਾਂਮਾਰੀ ਵਿਰੁੱਧ ਕੰਮ ਕਰਨਗੇ। ਇਸ ਮੌਕੇ ਹਰਵਿੰਦਰ ਸਿੰਘ ਸੰਧੂ ਐਸ.ਪੀ (ਡੀ) ਅਤੇ ਦਿਲਬਾਗ ਸਿੰਘ ਐਸ.ਪੀ (ਪੀ.ਬੀ.ਆਈ) ਵੀ ਮੋਜੂਦ ਸਨ।

ਇਸ ਤੋਂ ਪਹਿਲਾਂ ਡਾ. ਨਾਨਕ ਸਿੰਘ ਆਈ.ਪੀ.ਐਸ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫਤਰ ਵਿਖੇ ਪੁਹੰਚਣ ਤੇ ਪੁਲਿਸ ਅਧਿਕਾਰੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION