29 C
Delhi
Friday, April 19, 2024
spot_img
spot_img

Dr SPS Oberoi ਦੀ ਬਦੌਲਤ ਨੌਜਵਾਨ ਦਾ ਮ੍ਰਿਤਕ ਸਰੀਰ Dubai ਤੋਂ ਵਤਨ ਪੁੱਜਾ

ਯੈੱਸ ਪੰਜਾਬ
ਅੰਮ੍ਰਿਤਸਰ, 25 ਨਵੰਬਰ, 2020 –
ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ,ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ ‘ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਕੌਲੋਵਾਲ (ਬਰਾੜ) ਨਾਲ ਸਬੰਧਤ 25 ਸਾਲਾ ਜਗਦੀਸ਼ ਸਿੰਘ ਦਾ ਮਿ੍ਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਜਗਦੀਸ਼ ਸਿੰਘ ਕਰੀਬ ਦੋ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ ‘ਚ ਦੁਬਈ ਮਿਹਨਤ ਮਜ਼ਦੂਰੀ ਕਰਨ ਗਿਆ ਸੀ ਕਿ ਅਚਾਨਕ ਬੀਤੀ 17 ਨਵੰਬਰ ਨੂੰ ਤੜਕਸਾਰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।

ਉਨ੍ਹਾਂ ਦੱਸਿਆ ਕਿ ਜਦ ਪੀੜਤ ਪਰਿਵਾਰ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਆਪਣੀ ਦੁਬਈ ਵਿਚਲੀ ਟੀਮ ਤੋਂ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਜਗਦੀਸ਼ ਦਾ ਮ੍ਰਿਤਕ ਸਰੀਰ ਲਿਆ ਕੇ ਅੱਜ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਅਤੇ ਵਿੱਤ ਸਕੱਤਰ ਨਵਜੀਤ ਸਿੰਘ ਘਈ ਦੀ ਮੌਜੂਦਗੀ ‘ਚ ਹਵਾਈ ਅੱਡੇ ਤੇ ਪਰਿਵਾਰ ਨੂੰ ਸੌਂਪ ਦਿੱਤਾ ਹੈ।

ਡਾ.ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 212 ਬਦਨਸੀਬ ਲੋਕਾਂ ਦੇ ਮਿ੍ਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ। ਡਾ. ਓਬਰਾਏ ਅਨੁਸਾਰ ਆਉਂਦੇ ਕੁਝ ਦਿਨਾਂ ਅੰਦਰ ਟਰੱਸਟ ਵੱਲੋਂ 4 ਹੋਰ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਵਾਪਸ ਭਾਰਤ ਪਹੁੰਚਾਏ ਜਾਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਖਾੜੀ ਦੇਸ਼ਾਂ ਅੰਦਰ ਪਰਵਾਸੀ ਕਾਮਿਆਂ ਦੀਆਂ ਮੌਤਾਂ ਦੀ ਗਿਣਤੀ ‘ਚ ਹੋ ਰਹੇ ਵਾਧੇ ਦਾ ਮੁੱਖ ਵੱਡਾ ਕਾਰਨ ਕਰੋਨਾ ਮਹਾਂਮਾਰੀ ਦੇ ਕਾਰਨ ਕੰਮ ਬੰਦ ਹੋਣਾ ਜਾਂ ਘੱਟਣਾ ਹੈ,ਜਿਸ ਕਾਰਨ ਪ੍ਰੇਸ਼ਾਨੀ ਦੇ ਚੱਲਦਿਆਂ ਬਹੁਤ ਸਾਰੇ ਨੌਜਵਾਨ ਜਾਂ ਤਾਂ ਆਤਮ ਹੱਤਿਆ ਕਰ ਰਹੇ ਹਨ ਜਾਂ ਛੋਟੀ ਉਮਰ ‘ਚ ਹੀ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਰਹੀ ਹੈ।

ਇਸ ਦੌਰਾਨ ਮ੍ਰਿਤਕ ਦੇਹ ਲੈਣ ਪਹੁੰਚੇ ਜਗਦੀਸ਼ ਸਿੰਘ ਦੇ ਭਰਾ ਜਸਵੰਤ ਸਿੰਘ,ਸੁਰਜੀਤ ਸਿੰਘ,ਸਹੁਰੇ ਲੱਖਾ ਸਿੰਘ, ਮਾਮੇ ਲਖਵਿੰਦਰ ਸਿੰਘ,ਸਾਬ ਸਿੰਘ,ਜੀਜੇ ਹਰਜਿੰਦਰ ਸਿੰਘ ਆਦਿ ਨੇ ਜਗਦੀਸ਼ ਸਿੰਘ ਦੀ ਮਿ੍ਤਕ ਦੇਹ ਲੈ ਕੇ ਆਉਣ ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਜਗਦੀਸ਼ ਦ‍ਾ ਮ੍ਰਿਤਕ ਸਰੀਰ ਵਾਪਸ ਲੈ ਕੇ ਆਉਣਾ ਉਨ੍ਹਾਂ ਦੇ ਵੱਸ ਦੀ ਹੀ ਗੱਲ ਨਹੀਂ ਸੀ। ਉਨ੍ਹਾਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਜਗਦੀਸ਼ ਦੇ ਮ੍ਰਿਤਕ ਸਰੀਰ ਨੂੰ ਆਪਣੀ ਮਿੱਟੀ ਨਸੀਬ ਹੋ ਸਕੀ ਹੈ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਮ੍ਰਿਤਕ ਜਗਦੀਸ਼ ਸਿੰਘ ਦਾ ਅੰਤਿਮ ਸਸਕਾਰ ਉਸਦੇ ਜੱਦੀ ਪਿੰਡ ਕੌਲੋਵਾਲ ਵਿਖੇ ਕਰ ਦਿੱਤਾ ਗਿਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION