31.1 C
Delhi
Wednesday, May 8, 2024
spot_img
spot_img

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਯੈੱਸ ਪੰਜਾਬ 
ਨਵੀਂ ਦਿੱਲੀ, 12 ਅਕਤੂਬਰ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੌਥੇ ਪਾਤਸ਼ਾਹ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੂਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਇਸ ਸਬੰਧੀ ਸਮਾਗਮ ਆਯੋਜਿਤ ਕੀਤੇ ਗਏ ਤੇ ਮੁੱਖ ਸਮਾਗਮ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਹੋਏ ਜਿਥੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੇ ਵੱਡੀ ਗਿਣਤੀ ਵਿਚ ਸਮਾਗਮ ਵਿਚ ਸ਼ਮੂਲੀਅਤ ਕੀਤੀ।

ਮੁੱਖ ਸਮਾਗਮ ਵਿਚ ਪਹੁੰਚੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਲਕਾ ਨੇ ਮੌਕੇ ’ਤੇ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਗੁਰਬਾਣੀ ਤੇ ਰਾਗਾਂ ਨਾਲ ਜੋੜਿਆ।

ਉਹਨਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਾਨੂੰ ਸ੍ਰੀ ਹਰਿਮੰਦਿਰ ਸਾਹਿਬ ਦੀ ਦਾਤ ਬਖਸ਼ੀ ਹੈ ਜਿਥੇ ਹਰ ਸਿੱਖ ਚਾਹੁੰਦਾਹੈ ਕਿ ਜਦੋਂ ਆਖਰੀ ਸਾਹ ਵੀ ਆਵੇ ਤਾਂ ਉਥੇਆਵੇ। ਉਹਨਾਂ ਕਿਹਾ ਕਿ 11 ਰਾਗ ਗੁਰੂ ਰਾਮ ਦਾਸ ਜੀ ਨੇ ਸੰਗਤਾਂ ਨੂੰ ਦਿੱਤੇ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਰਾਗਾਂ ਤੇ ਬਾਣੀ ਨਾਲ ਜੋੜਿਆ ਹੈ। ਉਹਨਾਂ ਨੇ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਹਰਿਮੰਦਰ ਸਾਹਿਬ ਭਾਈ ਸਰਬਜੀਤ ਸਿੰਘ ਜੀ ਲਾਡੀ, ਭਾਈ ਅਨੰਤਵੀਰ ਸਿੰਘ ਜੀ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਜੀ ਦਾ ਧੰਨਵਾਦ ਕੀਤਾ।

ਉਹਨਾਂ ਇਹ ਵੀ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਧਰਮ ਦੇ ਪ੍ਰਚਾਰ ਵਾਸਤੇ ਡੱਟ ਕੇ ਕੰਮ ਕਰ ਰਹੀ ਹੈ ਤੇ ਅਸੀਂ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਾਂ ਕਿ ਸਾਨੂੰ ਇਸੇ ਤਰੀਕੇ ਆਸ਼ੀਰਵਾਦ ਦੇ ਕੇ ਸੇਵਾ ਸਾਡੀ ਝੋਲੀ ਪਾਵੇ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਧਰਮ ਪ੍ਰਚਾਰ ਦੇ ਨਾਲ ਨਾਲ ਸਮਾਜ ਭਲਾਈ ਦੇ ਖੇਤਰਾਂ ਵਿਚ ਵੀ ਵੱਧ ਚੜ੍ਹ ਕੇ ਕੰਮ ਕਰ ਰਹੀ ਹੈ ਤੇ ਨਾਲ ਹੀ ਲੋਕਾਂ ਨੂੰ ਮੈਡੀਕਲ ਸਹੂਲਤਾਂ ਵੀ ਪ੍ਰਦਾਨ ਕਰ ਰਹੀ ਹੈ।

ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਸਰਦਾਰ ਅਮਰਜੀਤ ਸਿੰਘ ਪਿੰਕੀ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਸਰਦਾਰ ਜਸਪ੍ਰੀਤ ਸਿੰਘ ਕਰਮਸਰ, ਪਰਮਿੰਦਰ ਸਿੰਘ ਲੱਕੀ, ਇੰਦਰਜੀਤ ਸਿੰਘ ਮੋਂਟੀ ਕੋ ਚੇਅਰਮੈਨ, ਗੁਰਮੀਤ ਸਿੰਘ ਟਿੰਕੂ, ਚੇਅਰਮੈਨ ਬਲਜਿੰਦਰ ਸਿੰਘ ਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION