29.1 C
Delhi
Saturday, May 4, 2024
spot_img
spot_img

ਦਿੱਲੀ ਹਾਈ ਕੋਰਟ ਨੇ ਪ੍ਰੀਖਿਆਵਾਂ ਦੇਣ ਆਉਂਦੇ ਸਿੱਖ ਵਿਦਿਆਰਥੀਆਂ ਦੇ ਪੰਜ ਕੱਕਾਰ ਧਾਰਨ ਕਰਨ ਨੂੰ ਉਹਨਾਂ ਦਾ ਮੌਲਿਕ ਹੱਕ ਕਰਾਰ ਦਿੱਤਾ: ਕਾਲਕਾ, ਕਾਹਲੋਂ

ਯੈੱਸ ਪੰਜਾਬ
ਨਵੀਂ ਦਿੱਲੀ, 11 ਜੁਲਾਈ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਹਾਈ ਕੋਰਟ ਨੇ ਪ੍ਰੀਖਿਆਵਾਂ ਵਿਚ ਸਿੱਖ ਵਿਦਿਆਰਥੀਆਂ ਵੱਲੋਂ ਪੰਜ ਕੱਕਾਰ ਧਾਰਨ ਨੁੰ ਸਿੱਖ ਵਿਦਿਆਰਥੀਆਂ ਦਾ ਮੌਲਿਕ ਹੱਕ ਕਰਾਰ ਦਿੱਤਾ ਹੈ ਤੇ ਇਹ ਲੜਾਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਸਤੇ ਵੱਡੀ ਜਿੱਤ ਹੈ।

ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੱਜ ਤੋਂ ਤਕਰੀਬਨ ਇਕ ਸਾਲ ਪਹਿਲਾਂ 17 ਜੁਲਾਈ 2021 ਨੂੰ ਇਕ ਸਿੱਖ ਬੱਚੀ ਨੁੰ ਇਸ ਕਰ ਕੇ ਪੇਪਰ ਦੇਣ ਤੋਂ ਰੋਕਿਆ ਗਿਆ ਸੀ ਕਿ ਉਸਨੇ ਪੰਜ ਕੱਕਾਰ ਧਾਰਨ ਕੀਤੇ ਹੋਏ ਸਨ। ਉਹਨਾਂ ਕਿਹਾ ਕਿ ਇਹ ਮਾਮਲਾ ਵਿਵੇਕ ਵਿਹਾਰ ਕੇਂਦਰ ਵਿਚ ਵਾਪਰਿਆ ਸੀ।

ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੇ ਕਾਨੂੰਨੀ ਲੜਾਈ ਲੜੀ ਤੇ ਹੁਣ ਦਿੱਲੀ ਹਾਈ ਕੋਰਟ ਨੇ ਸਪਸ਼ਟ ਤੌਰ ’ਤੇ ਕਿਹਾ ਹੈ ਕਿ ਸਿੱਖ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਚਿੰਨ ਯਾਨੀ ਪੰਜ ਕੱਕਾਰ ਧਾਰਨ ਦਾ ਪੂਰਾ ਹੱਕ ਹੈ। ਉਹਨਾਂ ਦੱਸਿਆ ਕਿ ਇਹ ਫੈਸਲਾ ਮਾਣਯੋਗ ਰੱਖਾ ਪੱਲੀ ਦੀ ਅਦਾਲਤ ਵਿਚ ਸੁਣਾਇਆ ਗਿਆ ਹੈ।

ਉਹਨਾਂ ਦੱਸਿਆ ਕਿ ਅਦਾਲਤ ਨੇ ਸਿੱਖਿਆ ਵਿਭਾਗ ਨੁੰ ਫਟਕਾਰ ਲਗਾਈ ਹੈ ਜਿਸ ਬੱਚੀ ਦਾ ਪੇਪਰ ਰਹਿ ਗਿਆ ਸੀ, ਉਹ ਦੁਬਾਰਾ ਟੈਸਟ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਇਸ ਮਾਮਲੇ ਵਿਚ ਅਦਾਲਤ ਨੇ ਉਮਰ ਹੱਦ ਦੀ ਛੋਟ ਵੀ ਦਿੱਤੀ ਹੈ।

ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਵਕੀਲ ਗੁਰਮੁੱਖ ਸਿੰਘ ਤੇ ਕਪਿਲ ਮਦਾਨ ਹਾਈ ਕੋਰਟ ਵਿਚ ਪੇਸ਼ ਹੋਏ ਤੇ ਸਾਰੇ ਤੱਥ ਸਬੂਤਾਂ ਤੇ ਦਲੀਲਾਂ ਸਮੇਤ ਰੱਖੇ।

ਉਹਨਾਂ ਕਿਹਾ ਕਿ ਇਹ ਫੈਸਲਾ ਸਿੱਖ ਕੌਮ ਵਾਸਤੇ ਬਹੁਤ ਵੱਡਾ ਫੈਸਲਾ ਹੈ ਜਿਸ ਨਾਲ ਸਿੱਖ ਕੌਮ ਨੁੰ ਵੱਡੀ ਰਾਹਤ ਮਿਲੀ ਹੈ ਤੇ ਇਹ ਬਹੁਤ ਵੱਡੀ ਜਿੱਤ ਵੀ ਹੈ।

ਉਹਨਾਂ ਨੇ ਸਿੱਖ ਬੱਚੇ ਬੱਚੀਆਂ ਨੁੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੁੰ ਕਦੇ ਵੀ ਕੋਈ ਮੁਸ਼ਕਿਲ ਇਸ ਤਰੀਕੇ ਆਉਂਦੀ ਹੈ ਤਾਂ ਉਹ ਤੁਰੰਤ ਦਿੱਲੀ ਕਮੇਟੀ ਨਾਲ ਰਾਬਤਾ ਕਾਇਮ ਕਰਨ ਜੋ ਇਸ ਸਾਰੇ ਮਾਮਲੇ ਵਿਚ ਆਪ ਪੈਰਵੀ ਕਰੇਗੀ। ਉਹਨਾਂ ਨੇ ਅਦਾਲਤ ਦਾ ਧੰਨਵਾਦ ਕੀਤਾ ਤੇ ਨਾਲ ਹੀ ਸਿੱਖ ਕੌਮ ਨੁੰ ਵਧਾਈ ਦਿੱਤੀ।

ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜਿਹੜੇ ਸਰਕਾਰੀ ਵਿਭਾਗ ਸਿੱਖਿਆ ਨਾਲ ਸਬੰਧਤ ਹਨ, ਉਹਨਾਂ ਦੀਆਂ ਨੋਟੀਫਿੇਕਸ਼ਨ ਸਹੀ ਤਰੀਕੇ ਦਿੱਤੀਆਂ ਜਾਣ ਤਾਂ ਜੋ ਲੋਕਾਂ ਨੁੰ ਸਹੀ ਤਰੀਕੇ ਜਾਣਕਾਰੀ ਮਿਲ ਸਕੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION