35.1 C
Delhi
Friday, May 3, 2024
spot_img
spot_img

DSGMC ਦਾ ਕੰਮ ਵਿਚ ਪਾਰਦਰਸ਼ਤਾ ਲਈ ਇਕ ਹੋਰ ਫੈਸਲਾ, ਆਨਲਾਈਨ ਹੋਣਗੇ ਲੰਗਰ ਲਈ ਮਿਲਣ ਵਾਲੀ ਰਸਦ ਦੇ ਵੇਰਵੇ

DSGMC langar accounts to be Online for sake of transparency: Kalka

ਯੈੱਸ ਪੰਜਾਬ
ਨਵੀਂ ਦਿੱਲੀ, 7 ਮਾਰਚ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਕੰਮਕਾਜ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਦੀ ਪ੍ਰਕਿਰਿਆ ਵਿਚ ਇਕ ਕਦਮ ਹੋਰ ਅੱਗੇ ਪੁੱਟਦਿਆਂ ਐਲਾਨ ਕੀਤਾ ਹੈ ਕਿ 1 ਅਪ੍ਰੈਲ 2023 ਤੋਂ ਗੁਰਦੁਆਰਾ ਸਾਹਿਬਾਨ ਵਿਚ ਲੰਗਰ ਲਈ ਸੰਗਤ ਵੱਲੋਂ ਦਿੱਤੇ ਜਾਣ ਵਾਲੇ ਰਾਸ਼ਨ ਦੇ ਸਾਰੇ ਵੇਰਵੇ ਆਨਲਾਈਨ ਉਪਲਬਧ ਹੋਣਗੇ।

ਅੱਜ ਇਥੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਪ੍ਰਧਾਨਗੀ ਹੇਠ ਹੋਈ ਕਾਰਜਕਾਰਨੀ ਦੀ ਮੀਟਿੰਗ ਵਿਚ ਇਹ ਫੈਸਲਾ ਲਿਆ।

ਫੈਸਲੇ ਦੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੱਜ ਇਹ ਫੈਸਲਾ ਲਿਆਗਿਆ ਹੈ ਕਿ ਕਮੇਟੀ ਦੇ ਕੰਮਕਾਜ ਨੂੰ ਵੱਧ ਤੋਂ ਵੱਧ ਪਾਰਦਰਸ਼ੀ ਬਣਾਇਆ ਜਾਵੇ।

ਉਹਨਾਂ ਦੱਸਿਆ ਕਿ ਪਹਿਲਾਂ ਗੋਲਕ ਦੀ ਗਿਣਤੀ ਦੀ ਪ੍ਰਕਿਰਿਆ ਆਨਲਾਈਨ ਕੀਤੀਗਈਸੀ ਜਿਸ ਵਿਚ ਸੰਗਤਾਂ ਵੇਰਵਾ ਲੈ ਸਕਦੀਆਂ ਸਨ ਕਿ ਗੋਲਕ ਵਿਚ ਕਿੰਨੀ ਮਾਇਆ ਆਈ ਹੈ। ਹੁਣ ਇਕ ਹੋਰ ਕਦਮ ਹੋਰ ਅੱਗੇ ਪੁੱਟਦਿਆਂ ਫੈਸਲਾ ਲਿਆ ਗਿਆ ਕਿ ਰਾਸ਼ਨ ਸਟੋਰ ਵਿਚ ਸੰਗਤਾਂ ਵੱਲੋਂ ਦਿੱਤੀ ਜਾਣ ਵਾਲੀ ਰਸਦ ਦੇ ਵੇਰਵੇ ਆਨਲਾਈਨ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਸਟੋਰ ਵਿਚ ਕਿਸ ਸਮੇਂ ਕਿੰਨਾ ਰਾਸ਼ਨ ਉਪਲਬਧ ਹੈ, ਇਸਦੇ ਵੇਰਵੇ ਆਨਲਾਈਨ ਉਪਲਬਧ ਹੋਣਗੇ।

ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਕਮੇਟੀ ਦੇ ਸੀ ਏ ਰਵਿੰਦਰ ਸਿੰਘ ਆਹੂਜਾ ਦੀ ਅਗਵਾਈ ਹੇਠ ਅਕਾਉਂਟਸ ਵਿਭਾਗ ਵੱਲੋਂ ਕਮੇਟੀ ਦੇ ਕੰਮਕਾਜ ਨੂੰ ਵੱਧ ਤੋਂ ਵੱਧ ਪਾਰਦਰਸ਼ੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਕਮੇਟੀ ਦੇ ਇਤਿਹਾਸ ਵਿਚ ਇਹ ਪਹਿਲੀਵਾਰਹੈ ਕਿ ਇੰਨੀ ਪਾਰਦਰਸ਼ਤਾ ਕੰਮਕਾਜ ਵਿਚ ਲਿਆਂਦੀ ਗਈ ਹੈ। ਉਹਨਾਂ ਕਿਹਾ ਕਿ ਕਮੇਟੀ ਵੱਲੋਂ ਸੰਗਤਾਂ ਦੇ ਇਕ ਇਕ ਪੈਸੇ ਦਾ ਹਿਸਾਬ ਸੰਗਤਾਂ ਨੂੰ ਦਿੱਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਇਸ ਤੋਂ ਕਾਰਜਕਾਰਨੀ ਦੀ ਮੀਟਿੰਗ ਵਿਚ 6 ਤੋਂ 9 ਅਪ੍ਰੈਲ ਤੱਕ ਮਨਾਏ ਜਾ ਰਹੇ ਦਿੱਲੀ ਫਤਿਹ ਦਿਵਸ ਦੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ ਅਤੇ ਸੰਗਤ ਨੂੰ ਅਪੀਲ ਕੀਤੀ ਗਈ ਕਿ ਇਹਨਾਂ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ।

ਉਹਨਾਂ ਦੱਸਿਆ ਕਿ 6 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਨਗਰ ਕੀਰਤਨ ਰਵਾਨਾ ਹੋਵੇਗਾ ਜੋ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ 7 ਅਪ੍ਰੈਲ ਨੂੰ ਦਿੱਲੀ ਪਹੁੰਚੇਗਾ। 8 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਕੀਰਤਨ ਸਮਾਗਮ ਹੋਵੇਗਾ ਅਤੇ 9 ਅਪ੍ਰੈਲ ਨੂੰ ਖਾਲਸਾ ਮਾਰਚ ਸਜਾਇਆ ਜਾਵੇਗਾ। ਅੱਜ ਕਾਰਜਕਾਰਨੀ ਦੀ ਮੀ‌ਟਿੰਗ ਵਿਚ ਇਸ ਪ੍ਰੋਗਰਾਮ ਲਈ ਜ਼ਿੰਮੇਵਾਰੀ ਸੌਂਪੀਆਂ ਗਈਆਂ।

ਮੀਟਿੰਗ ਵਿਚ ਕਮੇਟੀ ਦੇ ਸਮੁੱਚੇ ਅਹੁਦੇਦਾਰ ਤੇ ਕਾਰਜਕਾਰਨੀ ਮੈਂਬਰ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION