29.1 C
Delhi
Sunday, April 28, 2024
spot_img
spot_img

DSGMC ਨੇ ਯਾਰੀਆਂ-2 ਫ਼ਿਲਮ ਵਿੱਚ ਗੈਰ-ਅੰਮ੍ਰਿਤਧਾਰੀ ਐਕਟਰ ਨੂੰ ਕ੍ਰਿਪਾਨ ਪਾਏ ਵਿਖ਼ਾਉਣ ’ਤੇ ਨਿਰਮਾਤਾ ਤੇ ਨਿਰਦੇਸ਼ਕ ਨੂੰ ਭੇਜਿਆ Legal Notice

3 ਦਿਨਾਂ ਵਿੱਚ ਮੁਆਫ਼ੀ ਨਾ ਮੰਗੀ ਤਾਂ ਹੋਵੇਗੀ ਕਾਨੂੰਨੀ ਕਾਰਵਾਈ

ਯੈੱਸ ਪੰਜਾਬ
ਨਵੀਂ ਦਿੱਲੀ, 29 ਅਗਸਤ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਯਾਰੀਆਂ 2 ਦੇ ਪ੍ਰੋਡਿਊਸਰਾਂ ਤੇ ਡਾਇਰੈਕਟਰਾਂ ਨੂੰ ਲੀਗਲ ਨੋਟਿਸ ਭੇਜ ਕੇ ਆਖਿਆ ਹੈ ਕਿ ਉਹਨਾਂ ਨੇ ਗੈਰ ਅੰਮ੍ਰਿਤਧਾਰੀ ਐਕਟਰ ਨੂੰ ਕ੍ਰਿਪਾਨ ਧਾਰਨ ਕਰ ਕੇ ਵਿਖਾਕੇ ਬੇਅਦਬੀ ਕਰਨ ਦੀ ਤੁਰੰਤ 3 ਦਿਨਾਂ ਵਿਚ ਮੁਆਫੀ ਮੰਗਣ ਜਾਂ ਫਿਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਫਿਲਮ ਦੇ ਪ੍ਰੋਡਿਊਸਰਾਂ ਤੇ ਡਾਇਰੈਕਟਰਾਂ ਨੇ ਐਕਟਰ ਮੀਜ਼ਨ ਜਾਫਰੀ ਨੂੰ ਪਵਿੱਤਰ ਕ੍ਰਿਪਾਨ ਧਾਰਨ ਕੀਤਾ ਹੋਇਆ ਵਿਖਾ ਕੇ ਬੇਅਦਬੀ ਵਾਲੀ ਕਾਰਵਾਈ ਕੀਤੀ ਹੈ ਤੇ ਇਸ ਫਿਲਮ ਦਾ ਟਰੇਲਰ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਗਿਆ ਹੈ ਤੇ ਸਾਰੇ ਭਾਰਤ ਵਿਚ ਚਲ ਰਿਹਾ ਹੈ।

ਉਹਨਾਂ ਕਿਹਾ ਕਿ ਇਸ ਲੀਗਲ ਨੋਟਿਸ ਰਾਹੀਂ ਪ੍ਰੋਡਿਊਸਰਾਂ ਤੇ ਡਾਇਰੈਕਟਰਾਂ ਨੂੰ ਕਿਹਾ ਹੈ ਕਿ ਉਹ ਤੁਰੰਤ ਇਸ ਟਰੇਲਰ ਦੀ ਬਰੋਡਕਾਸਿੰਗ ਰੋਕਣ ਤੇ ਦਿੱਲੀ ਗੁਰਦੁਆਰਾ ਕਮੇਟੀ ਤੇ ਸਿੱਖ ਕੌਮ ਤੋਂ ਮੁਆਫੀ ਮੰਗਣ, ਸਿੱਖ ਕੌਮ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦਾ ਸਪਸ਼ਟੀਕਰਨ ਦੇਣ ਅਤੇ ਭਵਿੱਖ ਵਿਚ ਅਜਿਹੀ ਕੁਤਾਹੀ ਕਰਨ ਤੋਂ ਗੁਰੇਜ਼ ਕਰਨ ਦਾ ਭਰੋਸਾ ਦੁਆਉਣ।

ਉਹਨਾਂ ਕਿਹਾ ਕਿ ਜੇਕਰ ਇਹਨਾਂ ਨੇ ਤਿੰਨ ਦਿਨਾਂ ਦੇ ਅੰਦਰ-ਅੰਦਰ ਮੁਆਫੀ ਨਾ ਮੰਗੀ ਤਾਂ ਅਸੀਂ ਅਦਾਲਤ ਵਿਚ ਕਾਨੂੰਨ ਅਨੁਸਾਰ ਇਹਨਾਂ ਖਿਲਾਫ ਕਾਰਵਾਈ ਕਰਾਂਗੇ ਤੇ ਇਹਨਾਂ ਨੂੰ ਸਜ਼ਾ ਮਿਲਣੀ ਯਕੀਨੀ ਬਣਾਵਾਂਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION