36.1 C
Delhi
Wednesday, May 29, 2024
spot_img
spot_img
spot_img

DSGMC ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਗੁਰੂ ਸਾਹਿਬਾਨ ਖ਼ਿਲਾਫ਼ ਪੋਸਟਾਂ ਪਾਉਣ ਵਾਲੇ ਦੋਸ਼ੀ ਖਿਲਾਫ਼ ਕੇਸ ਦਰਜ ਕਰਾਏਗੀ: ਹਰਮੀਤ ਸਿੰਘ ਕਾਲਕਾ

DSGMC will get case registered against person uploading derogratory posts against Sikh Gurus: Kalka

ਯੈੱਸ ਪੰਜਾਬ
ਨਵੀਂ ਦਿੱਲੀ, 17 ਮਾਰਚ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ’ਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਗੁਰੂ ਸਾਹਿਬਾਨ ਖਿਲਾਫ ਅਪਮਾਨਜਨਕ ਪੋਸਟਾਂ ਪਾਉਣ ਵਾਲੇ ਸ਼ਖਸ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਐਲਾਨ ਕੀਤਾ ਹੈ ਕਿ ਦਿੱਲੀ ਕਮੇਟੀ ਇਸ ਵਿਅਕਤੀ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਏਗੀ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਾਰੀ ਦੁਨੀਆਂ ਜਾਣਦੀ ਹੈ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ 1699 ਵਿਚ ਖਾਲਸਾ ਪੰਥ ਦੀ ਸਾਜਣਾ ਕੀਤੀ ਤੇ ਖਾਲਸਾ ਪੰਥ ਦੇ ਗੁਰੂ ਸਾਹਿਬ ਦੇ ਦਰਸਾਏ ਰਾਹ ’ਤੇ ਚੱਲਦਿਆਂ ਸਾਰੀ ਦੁਨੀਆਂ ਵਿਚ ਜੱਸ ਖੱਟਿਆ ਹੈ। ਉਹਨਾਂ ਕਿਹਾ ਕਿ ਆਪ ਸਮਾਜਿਕ ਆਗੂ ਇਹ ਮੰਨਦੇ ਹਨ ਕਿ ਸਿੱਖਾਂ ਵੱਲੋਂ ਦੁਨੀਆਂ ਭਰ ਵਿਚ ਮਨੁੱਖਤਾ ਦੀ ਕੀਤੀ ਜਾਰਹੀ ਸੇਵਾ ਦਾ ਕੋਈ ਸਾਨੀ ਨਹੀਂ ਹੈ ਤੇ ਸਿੱਖ ਕੌਮ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਸਿਧਾਂਤ ’ਤੇ ਚਲਦਿਆਂ ਹਮੇਸ਼ਾ ਸਿੱਖੀ ਸਿਧਾਂਤਾਂ ’ਤੇ ਡਟੀ ਰਹੀ ਹੈ।

ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਕੁਝ ਵਿਅਕਤੀ ਜੋ ਆਪਣੇ ਆਪ ਨੂੰ ਸਿੱਖੀ ਸਰੂਪ ਵਿਚ ਪੇਸ਼ ਕਰਦੇ ਹਨ, ਉਹ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰ ਰਹੇ ਹਨ।ਅਜਿਹੇ ਅਨਸਰ ਹਿੰਦੂ ਸਿੱਖਾਂ ਦੀ ਆਪਸੀ ਸਾਂਝ ਵਿਚ ਤਰੇੜਾਂ ਪਾਉਣਾ ਚਾਹੁੰਦੇ ਹਨ ਤੇ ਫਿਰਕੂ ਸਦਭਾਵਨਾ ਦੇ ਮਾਹੌਲ ਨੂੰ ਖਰਾਬ ਕਰ ਕੇ ਆਪਸੀ ਲੜਵਾਈਆਂ ਕਰਵਾਉਣਾ ਚਾਹੁੰਦੇ ਹਨ।

ਉਹਨਾਂ ਸੰਗਤਾਂ ਨੂੰ ਅਜਿਹੇ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ‌ਅਜਿਹੇ ਅਨਸਰ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਵਾਸਤੇ ਕੋਈ ਵੀ ਰੂਪ ਧਾਰ ਸਕਦੇ ਹਨ ਤੇ ਕਿਸੇ ਵੀ ਹੱਦ ਤੱਕ ਹੇਠਾਂ ਡਿੱਗ ਸਕਦੇ ਹਨ ਤੇ ਸਮਾਜ ਵਿਚ ਨਫਰਤ ਫੈਲਾਉਂਦੇ ਹਨ। ਉਹਨਾਂ ਕਿਹਾ ਕਿ ਅਜਿਹੇ ਅਨਸਰਾਂ ਦੀ ਸੰਗਤਾਂ ਪਛਾਣ ਕਰਨ ਤੇ ਇਹਨਾਂ ਖਿਲਾਫ ਆਪ ਵੀ ਪੁਲਿਸ ਕੋਲ ਬਣਦੀ ਸ਼ਿਕਾਇਤ ਦਰਜ ਕਰਵਾਉਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION