37.1 C
Delhi
Saturday, April 27, 2024
spot_img
spot_img

DTF ਵੱਲੋਂ ਪੰਜਾਬ ਬੋਰਡ ਦੀ ਕਿਤਾਬ ‘ਚ ਸ਼ਹੀਦ ਊਧਮ ਸਿੰਘ ਬਾਰੇ ਗਲਤ ਜਾਣਕਾਰੀ ਦੀ ਦਰੁਸਤੀ ਦੀ ਮੰਗ

ਯੈੱਸ ਪੰਜਾਬ
ਚੰਡੀਗੜ੍ਹ, 27 ਅਗਸਤ, 2023 (ਦਲਜੀਤ ਕੌਰ)
ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੜ੍ਹਾਈ ਜਾਂਦੀ ਨੌਵੀਂ ਜਮਾਤ ਲਈ ਅੰਗਰੇਜ਼ੀ (ਮੁੱਖ ਕੋਰਸ) ਦੀ ਪਾਠ ਪੁਸਤਕ ਵਿੱਚ ਸ਼ਹੀਦ ਊਧਮ ਸਿੰਘ ਦੀ ਜਨਮ ਅਤੇ ਸ਼ਹੀਦੀ ਦੀਆਂ ਤਾਰੀਖ਼ਾਂ ਬਾਰੇ ਦਰਜ਼ ਗ਼ਲਤ ਜਾਣਕਾਰੀ ਅਤੇ ਕਈ ਅਧੂਰੇ ਹਵਾਲਿਆਂ ਨੂੰ ਦਰੁਸਤ ਕਰਨ ਦੀ ਮੰਗ ਕੀਤੀ ਹੈ।

ਇਸ ਸੰਬੰਧੀ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਆਗੂ ਰਾਕੇਸ਼ ਕੁਮਾਰ ਵੱਲੋਂ ਇਸ ਮਾਮਲੇ ਸਬੰਧੀ ਉਠਾਏ ਸਵਾਲਾਂ ਨਾਲ ਸਹਿਮਤ ਹੁੰਦਿਆਂ ਕਿਹਾ ਕਿ ਪ੍ਰਮਾਣਿਤ ਜਾਣਕਾਰੀ ਅਨੁਸਾਰ ਸ਼ਹੀਦ ਊਧਮ ਸਿੰਘ ਜੀ ਦਾ ਜਨਮ 26 ਦਸੰਬਰ 1899 ਦਾ ਹੈ, ਜਦਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪ੍ਰਕਾਸ਼ਿਤ ਕੀਤੀ ਜਾ ਰਹੀ ਨੌਂਵੀ ਜਮਾਤ ਦੀ ਇਸ ਪਾਠ ਪੁਸਤਕ ਵਿਚ ਉਨ੍ਹਾਂ ਦਾ ਜਨਮ 18 ਦਸੰਬਰ 1899 ਨੂੰ ਹੋਇਆ ਲਿਖਿਆ ਗਿਆ ਹੈ, ਜੋ ਕੇ ਗ਼ਲਤ ਹੈ। ਇਸੇ ਤਰ੍ਹਾਂ ਸ਼ਹੀਦੀ ਦਿਨ ਵੀ 31 ਜੁਲਾਈ 1940 ਦੀ ਥਾਂ 30 ਜੁਲਾਈ 1940 ਲਿਖਿਆ ਗਿਆ ਹੈ।

ਇਸ ਮਾਮਲੇ ‘ਤੇ ਟਿੱਪਣੀ ਕਰਦਿਆਂ ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਪ੍ਰੋ. ਜਗਮੋਹਨ ਸਿੰਘ (ਸ਼ਹੀਦ ਭਗਤ ਸਿੰਘ ਦੇ ਭਾਣਜਾ) ਨੇ ਕਿਹਾ ਕੇ ਸਿੱਖਿਆ ਬੋਰਡ ਦੀਆਂ ਕਿਤਾਬਾਂ ਵਿੱਚ ਸ਼ਹੀਦਾਂ ਬਾਰੇ ਦਰਜ਼ ਤੱਥਾਂ ਦਾ ਉਨ੍ਹਾਂ ਦੀ ਅਸਲ ਜੀਵਨੀ ਨਾਲ ਮੇਲ ਨਾ ਹੋਣਾ ਬੱਚਿਆਂ ਅਤੇ ਹੋਰਨਾਂ ਲੋਕਾਂ ਵਿੱਚ ਗੰਭੀਰ ਭੁਲੇਖੇ ਪੈਦਾ ਕਰਦਾ ਹੈ, ਜਿਸ ਪ੍ਰਤੀ ਵਧੇਰੇ ਸੁਚੇਤ ਰਹਿਣ ਦੀ ਲੋੜ੍ਹ ਹੈ। ਉਨ੍ਹਾਂ ਕਿਹਾ ਕੇ ਇਸ ਪੁਸਤਕ ਦੇ ਸਬੰਧਿਤ ਅਧਿਆਏ ਵਿੱਚ ਸੰਨ 1919 ਦੀ ਜਲ੍ਹਿਆਂਵਾਲਾ ਬਾਗ ਦੀ ਘਟਨਾ ਦੇ ਮੁੱਖ ਦੋਸ਼ੀ ਜਨਰਲ ਡਾਇਰ ਅਤੇ ਸ਼ਹੀਦ ਊਧਮ ਸਿੰਘ ਵੱਲੋਂ ਅੰਗਰੇਜ਼ਾਂ ਦੀ ਫਿਰਕਾਪ੍ਰਸਤ ਨੀਤੀ ਦੇ ਨਿਖੇਧ ਵਜੋਂ ਆਪਣਾ ਨਾਮ ‘ਮੁਹੰਮਦ ਸਿੰਘ ਆਜ਼ਾਦ’ ਰੱਖਣ ਦਾ ਵੀ ਜਿਕਰ ਨਾ ਹੋਣਾ ਚਿੰਤਾਜਨਕ ਮਾਮਲਾ ਹੈ।

ਡੀ.ਟੀ.ਐੱਫ. ਪੰਜਾਬ ਦੇ ਮੀਤ ਪ੍ਰਧਾਨਾਂ ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਬੇਅੰਤ ਫੁੱਲੇਵਾਲਾ, ਜਗਪਾਲ ਬੰਗੀ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ ਅਤੇ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਮੰਗ ਕੀਤੀ ਕਿ ਇਤਿਹਾਸਕ ਤੱਥ ਪੂਰੀ ਛਾਣਬੀਣ ਕਰਕੇ ਹੀ ਬੱਚਿਆਂ ਤੱਕ ਪਹੁੰਚਾਏ ਜਾਣ।

ਉਨ੍ਹਾਂ ਅੱਗੇ ਕਿਹਾ ਕਿ ‘ਗ਼ਦਰ ਲਹਿਰ’ ਅਤੇ ਸ਼ਹੀਦ ਭਗਤ ਸਿੰਘ ਦੇ ਰਾਹ ‘ਤੇ ਚੱਲਣ ਵਾਲੇ ਸ਼ਹੀਦ ਊਧਮ ਸਿੰਘ ਦੀ ਭੂਮਿਕਾ ਨੂੰ ਕੇਵਲ ਜਲ੍ਹਿਆਂਵਾਲਾ ਬਾਗ ਦੀ ਘਟਨਾ ਦੇ ਬਦਲੇ ਤੱਕ ਸੀਮਤ ਕਰਨਾ ਉਨ੍ਹਾਂ ਦੀ ਵਿਚਾਰਧਾਰਾ ਨਾਲ ਇਨਸਾਫ਼ ਨਹੀਂ ਹੈ। ਆਗੂਆਂ ਨੇ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਇਸ ਸਬੰਧੀ ਬੋਰਡ ਅਧਿਕਾਰੀਆਂ ਨੂੰ ਲੋੜੀਂਦੀ ਸੋਧ ਕਰਨ ਬਾਰੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਜਾਣ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION