30.1 C
Delhi
Wednesday, May 8, 2024
spot_img
spot_img

ਡੀਟੀਐੱਫ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨਾਲ ਵਾਪਰੀ ਘਟਨਾ ਦੀ ਸਖਤ ਨਿਖੇਧੀ, ਦੋਸ਼ੀਆ ਨੂੰ ਸਖਤ ਸਜ਼ਾ ਦੇਣ ਦੀ ਕੀਤੀ ਮੰਗ

ਚੰਡੀਗੜ੍ਹ, 19 ਸਤੰਬਰ, 2022 (ਦਲਜੀਤ ਕੌਰ ਭਵਾਨੀਗੜ੍ਹ )
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀਆਂ ਵਿਦਿਆਰਥਣਾਂ ਦੀਆਂ ਵੀਡੀਓਜ਼ ਨੁੂੰ ਵਾਇਰਲ ਕਰਨ ਦੀ ਘਿਨਾਉਣੀ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ।

ਇਸ ਸੰਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਡੀਟੀਅੇੈੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਨਿੱਜੀਕਰਨ ਅਤੇ ਵਾਪਾਰੀਕਰਨ ਦੇ ਨਾਂ ਹੇਠ ਮਨੁੱਖੀ ਸਮਾਜ ਦੇ ਅਹਿਮ ਅੰਗ ਸਿੱਖਿਆ ਨੂੰ ਪੂੰਜੀਪਤੀਆਂ ਦੇ ਹਵਾਲੇ ਕਰ ਦਿੱਤਾ ਹੈ, ਜਿਹਨਾਂ ਦਾ ਕੰਮ ਵਿਦਿਆਰਥੀਆਂ ਨੁੂੰ ਸਮਾਜਿਕ ਸਰੋਕਾਰਾਂ ਦੀ ਸਿੱਖਿਆ ਨਾ ਦੇ ਕੇ ਸਿਰਫ ਵੱਧ ਤੋ ਵੱਧ ਮੁਨਾਫਾ ਕਮਾਉਣਾ ਹੀ ਹੈ ।

ਉਹਨਾਂ ਯੂਨੀਵਰਸਿਟੀ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਨੁੂੰ ਧੱਕੇ ਨਾਲ ਹੋਸਟਲਾਂ ਵਿੱਚ ਤਾੜਨ, ਧਮਕਾਊਣ ਅਤੇ ਮਾਮਲੇ ਨੁੂੰ ਦਬਾਉਣ ਦੇ ਯਤਨ ਦਾ ਸਖਤ ਵਿਰੋਧ ਕੀਤਾ ਹੈ। ਉਹਨਾਂ ਪੰਜਾਬ ਦੀ ਮਹਿਲਾ ਕਮਿਸ਼ਨ ਵਲੋਂ ਇਸ ਨਾਜ਼ੁਕ ਮਸਲੇ ਸਬੰਧੀ ਅਪਣਾਏ ਗੈਰਜਿਮੇਵਾਰਾਨਾ ਰਵੱਈਏ ‘ਤੇ ਵੀ ਸਖਤ ਇਤਰਾਜ਼ ਜਾਹਿਰ ਕੀਤਾ ਹੈ।

ਡੀਟੀਐੱਫ ਦੇ ਸੂਬਾਈ ਆਗੂਆਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਬੇਅੰਤ ਫੁਲੇਵਾਲਾ, ਰਘਵੀਰ ਭਵਾਨੀਗਡ਼੍ਹ, ਜਸਵਿੰਦਰ ਔਜਲਾ, ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸਨ, ਪਵਨ ਕੁਮਾਰ, ਰੁਪਿੰਦਰ ਪਾਲ ਗਿੱਲ, ਨਛੱਤਰ ਸਿੰਘ ਤਰਨਤਾਰਨ, ਤਜਿੰਦਰ ਸਿੰਘ ਅਤੇ ਸੁਖਦੇਵ ਡਾਨਸੀਵਾਲ ਵਿਦਿਆਰਥੀਆਂ ਦੇ ਹੱਕ ਵਿੱਚ ਖੜਨ ਦਾ ਅਹਿਦ ਲੈਂਦੇ ਹੋਏ, ਦੋਸ਼ੀਆ ਖਿਲਾਫ਼ ਸਖਤ ਕਾਰਵਾਈ ਕਰਨ ਅਤੇ ਪ੍ਰਾਈਵੇਟ ਯੂਨੀਵਰਸਿਟੀਆ ਅੰਦਰ ਜਮਰੂਹੀ ਸਪੇਸ ਬਹਾਲ ਕਰਕੇ ਵਿਦਿਆਰਥੀਆਂ ਨੁੂੰ ਜੱਥੇਬੰਦੀਆਂ ਬਣਾਉਣ ਦੀ ਖੁੱਲ ਦੇਣ ਦੀ ਮੰਗ ਕੀਤੀ ਗਈ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION