31.1 C
Delhi
Thursday, May 9, 2024
spot_img
spot_img

ਆਮ ਆਦਮੀ ਕਲੀਨਿਕਾਂ ਦਾ ਸਭ ਤੋਂ ਵੱਧ ਫ਼ਾਇਦਾ ਬਜ਼ੁਰਗਾਂ ਅਤੇ ਔਰਤਾਂ ਨੂੰ ਹੋਵੇਗਾ: ਡਾ: ਗੁਰਪ੍ਰੀਤ ਕੌਰ ਨੇ ਧੂਰੀ ’ਚ 3 ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ

Elders and Women will benefit the most from Aam Aadmi Clinics; Dr. Gurpreet Kaur inaugurates 3 in Dhuri

ਦਲਜੀਤ ਕੌਰ
ਧੂਰੀ/ਸੰਗਰੂਰ, 27 ਜਨਵਰੀ, 2023:
ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ’ਚ ਅੰਮ੍ਰਿਤਸਰ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ’ਚ 500 ਆਮ ਆਦਮੀ ਕਲੀਨਿਕਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸੇ ਤਹਿਤ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ’ਚ ਤਿਆਰ ਕੀਤੇ ਗਏ ਤਿੰਨ ਆਮ ਆਦਮੀ ਕਲੀਨਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਹ ਆਮ ਆਦਮੀ ਕਲੀਨਿਕ ਬਾਜੀਗਰ ਬਸਤੀ ਧੂਰੀ, ਪਿੰਡ ਮੂਲੋਵਾਲ ਅਤੇ ਪਿੰਡ ਕਾਂਝਲਾ ਵਿਖੇ ਸ਼ੁਰੂ ਕਰਵਾਏ ਗਏ ਹਨ। ਇਨ੍ਹਾਂ ਸਮਾਗਮਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ-ਪਤਨੀ ਡਾ. ਗੁਰਪ੍ਰੀਤ ਕੌਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਮੁੱਖ ਮੰਤਰੀ ਦੇ ਓ.ਐਸ.ਡੀ. ਪ੍ਰੋਫੈਸਰ ਉਂਕਾਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਸਭ ਤੋਂ ਵੱਧ ਫ਼ਾਇਦਾ ਬਜ਼ੁਰਗਾਂ ਅਤੇ ਔਰਤਾਂ ਨੂੰ ਹੋਵੇਗਾ ਜਿਨ੍ਹਾਂ ਨੂੰ ਆਪਣੇ ਕੰਮ ਕਰਨ ਲਈ ਬਹੁਤੀ ਵਾਰ ਕਿਸੇ ਹੋਰ ’ਤੇ ਨਿਰਭਰ ਰਹਿਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਔਰਤਾਂ, ਬਜ਼ੁਰਗਾਂ ਜਾਂ ਹੋਰ ਲੋਕਾਂ ਜਿਨ੍ਹਾਂ ਨੂੰ ਹਸਪਤਾਲ ਤੱਕ ਜਾਣ ਲਈ ਦੂਸਰਿਆਂ ’ਤੇ ਨਿਰਭਰ ਹੋਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਦੇ ਘਰਾਂ ਨੇੜੇ ਕਲੀਨਿਕ ਖੁੱਲ੍ਹਣ ਨਾਲ ਉਹ ਆਪਣਾ ਇਲਾਜ ਇੱਥੇ ਆ ਕੇ ਮੁਫ਼ਤ ’ਚ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਹੁਣ 80 ਪ੍ਰਤੀਸ਼ਤ ਤੋਂ ਵੱਧ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਸਿਹਤ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਸਰਕਾਰੀ ਨੌਕਰੀਆਂ ਵੀ ਦਿੱਤੀਆ ਜਾ ਰਹੀਆਂ ਹਨ।

ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ’ਚ ਅੱਜ 14 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਅਤੇ ਚਾਰ ਕਲੀਨਿਕ ਪਹਿਲਾਂ ਤੋਂ ਚੱਲ ਰਹੇ ਹਨ ਜਿਨ੍ਹਾਂ ’ਚ 40 ਹਜ਼ਾਰ ਤੋਂ ਵਧੇਰੇ ਮਰੀਜ਼ਾਂ ਦਾ ਮਿਆਰੀ ਇਲਾਜ ਮੁਫ਼ਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਚੰਗੇਰੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਾਰਦਰਸ਼ੀ ਅਤੇ ਸਮਾਂ-ਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਇਨ੍ਹਾਂ ਸਮਾਗਮਾਂ ’ਚ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ, ਐਸ.ਪੀ. ਪਲਵਿੰਦਰ ਚੀਮਾ, ਐਸ.ਐਮ.ਓ. ਧੂਰੀ ਡਾ. ਸੰਗੀਤਾ ਮੋਦੀ, ਪ੍ਰਧਾਨ ਨਗਰ ਕੌਂਸਲ ਪੁਸ਼ਪਾ ਤਾਇਲ, ਸਤਿੰਦਰ ਸਿੰਘ ਚੱਠਾ, ਡਾ. ਅਨਵਰ ਭਸੌੜ, ਹਰਪ੍ਰੀਤ ਗਿੱਲ, ਰੂਬਲ ਸਿੰਘ, ਪੂਨੂੰ ਕਾਤਰੋਂ, ਤੇਜੀ ਕੱਕੜਵਾਲ, ਪੁਸ਼ਪਿੰਦਰ ਸ਼ਰਮਾ, ਪਰੀਤ ਧੂਰੀ, ਸੁਰਜੀਤ ਸਿੰਘ ਰਾਜੋਮਾਜਰਾ, ਗੁਰਜੀਤ ਸਿੰਘ ਕਾਂਝਲਾ ਅਤੇ ਵੱਡੀ ਗਿਣਤੀ ’ਚ ਹੋਰ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION