30.6 C
Delhi
Monday, May 13, 2024
spot_img
spot_img

ਜਥੇਦਾਰ ਅਵਤਾਰ ਸਿੰਘ ਹਿਤ ਨਮਿਤ ਅੰਤਮ ਅਰਦਾਸ ਮੌਕੇ ਵੱਖ-ਵੱਖ ਪੰਥਕ ’ਤੇ ਸਿਆਸੀ ਸ਼ਖਸ਼ੀਅਤਾਂ ਨੇ ਭੇਂਟ ਕੀਤੀਆਂ ਸ਼ਰਧਾਂਜਲੀਆਂ

ਯੈੱਸ ਪੰਜਾਬ
ਨਵੀਂ ਦਿੱਲੀ, ਸਤੰਬਰ 17, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨਮਿਤ ਅੰਤਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਇਥੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਕਰਵਾਇਆ ਗਿਆ ਜਿਸ ’ਚ ਵੱਖ-ਵੱਖ ਪੰਥਕ ਅਤੇ ਸਿਆਸੀ ਦਲਾਂ, ਸਮਾਜਿਕ ਸੰਸਥਾਵਾਂ ਦੇ ਆਗੂਆਂ ਵੱਲੋਂ ਜਥੇਦਾਰ ਹਿਤ ਪ੍ਰਤੀ ਸ਼ਰਧਾਂਜਲੀਆਂ ਭੇਟ ਕੀਤੀ ਗਈਆਂ ।

ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਵੱਲੋਂ ਜਥੇਦਾਰ ਹਿਤ ਦੀ ਧੀ ਬੀਬੀ ਸਤਨਾਮ ਕੌਰ ਅਤੇ ਜਵਾਈ ਸ. ਰਵਿੰਦਰ ਸਿੰਘ ਸੋਨੂੰ ਨੂੰ ਸਿਰੋਪਾ ਅਤੇ ਦਸਤਾਰ ਭੇਟ ਕੀਤੀ ਗਈ । ਉਤੱਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੋਗ-ਪੱਤਰ ਭੇਜ ਕੇ ਜਥੇਦਾਰ ਅਵਤਾਰ ਸਿੰਘ ਹਿਤ ਪ੍ਰਤੀ ਆਪਣੀ ਸ਼ਰਧਾਂਜਲੀ ਭੇਟ ਕੀਤੀ ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ, ਸ. ਹਰਵਿੰਦਰ ਸਿੰਘ ਕੇ.ਪੀ. ਸੀਨੀਅਰ ਮੀਤ ਪ੍ਰਧਾਨ, ਸ. ਆਤਮਾ ਸਿੰਘ ਲੁਬਾਣਾ ਮੀਤ ਪ੍ਰਧਾਨ, ਸ. ਜਸਮੇਨ ਸਿੰਘ ਨੋਨੀ ਸਕੱਤਰ, ਸ. ਜਸਪ੍ਰੀਤ ਸਿੰਘ ਕਰਮਸਰ ਚੇਅਰਮੈਨ ਧਰਮ ਪ੍ਰਚਾਰ ਕਮੇਟੀ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਪਰਵੇਸ਼ ਵਰਮਾ ਸਾਂਸਦ, ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲੇ, ਬੀਬੀ ਰਣਜੀਤ ਕੌਰ, ਸ. ਪਰਮਜੀਤ ਸਿੰਘ ਰਾਣਾ, ਸ. ਗੁਰਮੀਤ ਸਿੰਘ ਸ਼ੰਟੀ, ਸ. ਹਰਮਨਜੀਤ ਸਿੰਘ ਪ੍ਰਧਾਨ ਰਾਜੌਰੀ ਗਾਰਡਨ ਸਿੰਘ ਸਭਾ ਤੋਂ ਇਲਾਵਾ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਭਾਈ ਗੋਬਿੰਦ ਸਿੰਘ ਲੋਗੋਂਵਾਲ, ਸ. ਪ੍ਰੇਮ ਸਿੰਘ ਚੰਦੂਮਾਜਰਾ, ਸ. ਹੀਰਾ ਸਿੰਘ ਗਾਬੜੀਆ, ਸ. ਬਲਵਿੰਦਰ ਸਿੰਘ ਭੂੰਦੜ, ਸ. ਜਗਮੀਤ ਸਿੰਘ ਬਰਾੜ, ਡਾ. ਦਲਜੀਤ ਸਿੰਘ ਚੀਮਾ, ਸ. ਜਗਜੀਤ ਸਿੰਘ ਦਰਦੀ (ਚੜ੍ਹਦੀਕਲਾ ਟਾਈਮ ਟੀ.ਵੀ.), ਸ. ਦਲੀਪ ਸਿੰਘ ਦਰਦੀ ਸਾਂਸਦ ਭੁਪਾਲ, ਬਾਬਾ ਜੋਗਿੰਦਰ ਸਿੰਘ ਗੋਬਿੰਦ ਸਦਨ ਵਾਲੇ, ਡਾ. ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸ. ਗੁਰਮਿੰਦਰ ਸਿੰਘ ਮਠਾੜੂ ਸਰਪ੍ਰਸਤ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਆਦਿ ਮੌਜ਼ੂਦ ਸਨ ।

ਦਿੱਲੀ ਕਮੇਟੀ ਮੈਂਬਰਾਂ ’ਚ ਸ. ਵਿਕਰਮ ਸਿੰਘ ਰੋਹਿਣੀ, ਸ. ਭੁਪਿੰਦਰ ਸਿੰਘ ਭੁੱਲਰ, ਸ. ਹਰਜੀਤ ਸਿੰਘ ਪੱਪਾ, ਸ. ਰਮਨਦੀਪ ਸਿੰਘ ਥਾਪਰ, ਸ. ਸੁਖਬੀਰ ਸਿੰਘ ਕਾਲਰਾ, ਸ. ਗੁਰਦੇਵ ਸਿੰਘ, ਸ. ਸੁਰਜੀਤ ਸਿੰਘ ਜੀਤੀ, ਸ. ਅਮਰਜੀਤ ਸਿੰਘ ਫਤਿਹ ਨਗਰ, ਸ. ਬਲਬੀਰ ਸਿੰਘ ਵਿਵੇਕ ਵਿਹਾਰ, ਸ. ਅਮਰਜੀਤ ਸਿੰਘ ਪਿੰਕੀ, ਸ. ਐਮ.ਪੀ.ਐਸ. ਚੱਢਾ, ਸ. ਗੁਰਮੀਤ ਸਿੰਘ ਮੀਤਾ, ਸ. ਜਸਪ੍ਰੀਤ ਸਿੰਘ ਜੱਸਾ, ਸ. ਸੁਖਵਿੰਦਰ ਸਿੰਘ ਬੱਬਰ, ਸ. ਜਤਿੰਦਰ ਸਿੰਘ ਸੋਨੂੰ, ਸ. ਗੁਰਚਰਨ ਸਿੰਘ ਗਤਕਾ ਮਾਸਟਰ, ਸ. ਮਨਜੀਤ ਸਿੰਘ ਔਲਖ, ਸ. ਕੁਲਦੀਪ ਸਿੰਘ ਭੋਗਲ, ਸ. ਜਸਪ੍ਰੀਤ ਸਿੰਘ ਵਿੱਕੀ ਮਾਨ, ਕੈਪਟਨ ਇੰਦਰਪ੍ਰੀਤ ਸਿੰਘ, ਸ. ਗੁਰਮੀਤ ਸਿੰਘ ਸੂਰਾ (ਗੁਰਮੀਤ ਟੈਂਟ ਵਾਲੇ), ਹਰੀਸ਼ ਓਬਰਾਏ, ਸਤਿਆਨਾਰਾਇਣ ਡੰਗ ਭਾਜਪਾ ਨੇਤਾ ਅਤੇ ਪੱਛਮੀ ਦਿੱਲੀ ਦੀਆਂ ਕਈ ਸਿੰਘ ਸਭਾਵਾਂ, ਸਮਾਜਿਕ ਸੰਸਥਾਵਾਂ ਅਤੇ ਸਿੱਖ ਸੈਲ ਭਾਜਪਾ ਦੇ ਆਗੂ ਮੌਜ਼ੂਦ ਰਹੇ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION