27.1 C
Delhi
Sunday, April 28, 2024
spot_img
spot_img

ਲੌਂਗੋਵਾਲ ‘ਚ ਸ਼ਹੀਦ ਹੋਏ ਕਿਸਾਨ ਪ੍ਰੀਤਮ ਸਿੰਘ ਦਾ ਜੱਦੀ ਪਿੰਡ ਮੰਡੇਰ ਕਲਾਂ ‘ਚ ਅੰਤਿਮ ਸੰਸਕਾਰ

ਯੈੱਸ ਪੰਜਾਬ
ਲੌਂਗੋਵਾਲ, 25 ਅਗਸਤ, 2023 (ਦਲਜੀਤ ਕੌਰ)
ਪਿਛਲੇ ਦੁਨੀਂ ਲੋਂਗੋਵਾਲ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਦੌਰਾਨ ਪੈਦਾ ਹੋਏ ਹਾਲਾਤ ਕਾਰਨ ਸ਼ਹੀਦ ਹੋਏ ਕਿਸਾਨ ਪ੍ਰੀਤਮ ਸਿੰਘ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਡੇਰ ਕਲਾਂ ਵਿਖੇ ਪੰਜਾਬ ਭਰ ਤੋਂ ਆਏ ਹਜ਼ਾਰਾਂ ਕਿਸਾਨਾਂ ਨੇ ਸ਼ਰਧਾਂਜਲੀ ਭੇਟ ਕੀਤੀ।ਅੱਜ 3.30 ਵਜੇ ਮੰਡੇਰ ਕਲਾਂ ਵਿਖੇ ਹੋਇਆ ਸ਼ਹੀਦ ਪ੍ਰੀਤਮ ਸਿੰਘ ਨੂੰ ਉਸਦੇ ਪੁੱਤਰ ਰਵਿੰਦਰ ਸਿੰਘ ਨੇ ਚਿਖਾ ਨੂੰ ਅਗਨੀ ਦਿੱਤੀ।

ਇਸ ਮੌਕੇ ਬੀਕੇਯੂ ਏਕਤਾ ਆਜ਼ਾਦ ਦੇ ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਨਿਆਲ, ਦਿਲਬਾਗ ਸਿੰਘ ਹਰੀਗੜ੍ਹ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ, ਰਣਵੀਰ ਸਿੰਘ ਰਾਣਾ, ਕਿਰਤੀ ਕਿਸਾਨ ਯੂਨੀਅਨ ਦੇ ਜਰਨੈਲ ਸਿੰਘ ਜਹਾਂਗੀਰ, ਭੁਪਿੰਦਰ ਸਿੰਘ ਲੌਂਗੋਵਾਲ, ਦਰਸ਼ਨ ਸਿੰਘ ਕੁੰਨਰਾਂ ਅਤੇ ਬੀ ਕੇ ਯੂ ਕ੍ਰਾਂਤੀਕਾਰੀ ਵੱਲੋਂ ਸੁਰਜੀਤ ਸਿੰਘ ਫੂਲ ਵੱਲੋਂ ਸ਼ਹੀਦ ਕਿਸਾਨ ਪ੍ਰੀਤਮ ਸਿੰਘ ਦੇਹ ਤੇ ਜੱਥੇਬੰਦੀਆਂ ਦੇ ਝੰਡੇ ਪਾਏ ਗਏ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਸਤਿਨਾਮ ਸਿੰਘ ਬਹਿਰੂ, ਗੁਰਮੀਤ ਸਿੰਘ ਭੱਟੀਵਾਲ, ਭੁਪਿੰਦਰ ਸਿੰਘ ਲੌਂਗੋਵਾਲ, ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੇ ਲਖਵੀਰ ਸਿੰਘ ਲੋਗੋਵਾਲ, ਬੀਕੇਯੂ ਏਕਤਾ ਡਕੌਂਦਾ ਦੇ ਗੁਰਮੀਤ ਸਿੰਘ ਭੱਟੀਵਾਲ, ਬੀਕੇਯੂ ਉਗਰਾਹਾਂ ਦੇ ਦਰਬਾਰਾ ਸਿੰਘ ਛਾਜਲਾ, ਕਾਂਗਰਸ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ ਦੇ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਕਬਾਲ ਸਿੰਘ ਝੂੰਦਾਂ ਨੇ ਸ਼ਹੀਦ ਕਿਸਾਨ ਪ੍ਰੀਤਮ ਦੀ ਮ੍ਰਿਤਕ ਦੇਹ ਤੇ ਲੋਈਆਂ ਪਾ ਕੇ ਸ਼ਰਧਾਂਜਲੀ ਦਿੱਤੀ ਗਈ।

ਜ਼ਿਕਰਯੋਗ ਹੈ ਲੌਂਗੋਵਾਲ ’ਚ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਮਾਮਲੇ ‘ਚ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਵਿਚਾਲੇ ਕੱਲ੍ਹ ਬਣੀ ਸਹਿਮਤੀ ਅਨੁਸਾਰ ਮਰਹੂਮ ਕਿਸਾਨ ਪ੍ਰੀਤਮ ਸਿੰੰਘ ਦੇ ਪਰਿਵਾਰ ਨੂੰ ਦੱਸ ਲੱਖ ਰੁਪਏ ਮੁਆਵਜ਼ੇ ਦਾ ਚੈੱਕ ਸੌਂਪਿਆ ਗਿਆ ਸੀ, ਪਰਿਵਾਰ ਦੇ ਇਕ ਜੀਅ ਨੂੰ ਯੋਗਤਾ ਮੁਤਾਬਕ ਸਰਕਾਰੀ ਨੌਕਰੀ ਤੇ ਉਸ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਅਤੇ ਕਿਸਾਨ ਬਲਜਿੰਦਰ ਸਿੰਘ ਨੂੰ ਥਾਣੇ ਅੰਦਰ ਕੁੱਟਮਾਰ ਕਰਨ ਵਾਲੇ ਐੱਸਐੱਚਓ ਲੌਂਗੋਵਾਲ ਦਾ ਮਾਲੇਰਕੋਟਲੇ ਤਬਾਦਲਾ ਅਤੇ ਵਿਭਾਗੀ ਜਾਂਚ ਦਾ ਫ਼ੈਸਲਾ ਕੀਤਾ ਗਿਆ ਸੀ।

ਮੀਟਿੰਗ ਵਿੱਚ ਇਹ ਫ਼ੈਸਲਾ ਵੀ ਹੋਇਆ ਸੀ ਕਿ ਲੌਂਗੋਵਾਲ ਵਿੱਚ ਪੁਲੀਸ ਲਾਠੀਚਾਰਜ਼ ਦੌਰਾਨ ਗੰਭੀਰ ਜ਼ਖ਼ਮੀਆਂ ਨੂੰ ਦੋ-ਦੋ ਲੱਖ ਤੇ ਘੱਟ ਜ਼ਖ਼ਮੀਆਂ ਨੂੰ ਇੱਕ ਇੱਕ ਲੱਖ ਰੁਪਇਆ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੀਆਂ ਕਿਸਾਨ ਜਥੇਬੰਦੀਆਂ ਗੱਡੀਆਂ ਭੰਨ੍ਹੀਆਂ ਗਈਆਂ ਹਨ, ਉਨ੍ਹਾਂ ਦੀ ਸਰਕਾਰ ਮੁਰੰਮਤ ਕਰਵਾਏਗੀ। ਇਸ ਦੇ ਨਾਲ ਪੰਜਾਬ ਭਰ ’ਚ ਕਿਸਾਨਾਂ ’ਤੇ ਦਰਜ ਪਰਚੇ ਰੱਦ ਹੋਣਗੇ ਤੇ ਕਿਸਾਨਾਂ ਬਿਨ੍ਹਾਂ ਸ਼ਰਤ ਰਿਹਾਈ ਹੋਵੇਗੀ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਹੈ ਕਿ ਕਿਸਾਨ ਜਥੇਬੰਦੀਆਂ ਕਿ ਪੰਜਾਬ ਸਰਕਾਰ ਹੜ੍ਹਾਂ ਤੋ ਪੀੜਤ ਪਰਿਵਾਰਾਂ ਨੂੰ ਫੌਰੀ ਮੁਆਵਜ਼ੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰਕੇ ਮੁਆਵਜ਼ਾ ਰਾਸੀ ਵਧਾਉਣ ਅਤੇ ਬਾਸਮਤੀ ਫਸਲ ਤੇ ਐੱਮਐੱਸਪੀ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਅਣਮਿੱਥੇ ਸਮੇਂ ਲਈ ਸੰਘਰਸ਼ ਕਰਕੇ ਮੰਗਾਂ ਮਨਵਾਉਣ ਦਾ ਫੈਸਲਾ ਕੀਤਾ ਸੀ ਪਰ ਪੰਜਾਬ ਸਰਕਾਰ ਨੇ ਕਿਸਾਨਾਂ ਤੇ ਲੌਂਗੋਵਾਲ ਵਿੱਚ ਭਾਰੀ ਲਾਠੀਚਾਰਜ ਕਰਕੇ ਦਰਜਨਾਂ ਕਿਸਾਨਾਂ ਨੂੰ ਫੱਟੜ ਕੀਤਾ ਸੀ ਅਤੇ ਕਿਸਾਨ ਪ੍ਰੀਤਮ ਸਿੰਘ ਮੰਡੇਰ ਕਲਾਂ ਦੀ ਇਸ ਭਗਦੜ ਵਿੱਚ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਗਈ ਸੀ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਲੌਂਗੋਵਾਲ ’ਚ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਈ ਝੜਪ ਦੌਰਾਨ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਵਲੋਂ ਥਾਣਾ ਲੌਂਗੋਵਾਲ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਦੌਰਾਨ ਲੌਂਗੋਵਾਲ ਪੁਲਿਸ ਨੇ ਵਾਪਰੇ ਘਟਨਾਕ੍ਰਮ ਨੂੰ ਲੈ ਕੇ 18 ਮਾਲੂਮ ਅਤੇ 30 ਤੋਂ 35 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION