31.1 C
Delhi
Wednesday, May 8, 2024
spot_img
spot_img

ਰਿਸ਼ਵਤ ਲੈਣ ਦੇ ਮਾਮਲੇ ਵਿੱਚ ਏ.ਐਸ.ਆਈ. ਮੁਅੱਤਲ, ਰਿਸ਼ਵਤ ਲੈਂਦਿਆਂ ਦੀ ਵੀਡੀਓ ਹੋਈ ਸੀ ਵਾਇਰਲ

ਯੈੱਸ ਪੰਜਾਬ
ਫ਼ਿਰੋਜ਼ਪੁਰ, 4 ਸਤੰਬਰ, 2022:
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਤਾਇਨਾਕ ਇਕ ਏ.ਐਸ.ਆਈ. ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ ਹੈ।

ਫਿਰੋਜ਼ਪੁਰ ਵਿੱਚ ਥਾਣਾ ਮੱਲਾਂਵਾਲਾ ਵਿੱਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਰਿਸ਼ਵਤ ਲੈਂਦਿਆਂ ਦੀ ਵੀਡੀਓ ਵਾਇਰਲ ਹੋਈ ਸੀ ਜਿਹੜੀ ਨੋਟਿਸ ਵਿੱਚ ਆਉਣ ’ਤੇ ਐੱਸ.ਐੱਸ.ਪੀ.ਸ੍ਰੀ ਸੁਰਿੰਦਰ ਲਾਂਬਾ ਦੇ ਆਦੇਸ਼ਾਂ ’ਤੇ ਉਸਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸ ਖਿਲਾਫ਼ ਵਿਭਾਗੀ ਕਾਰਵਾਈ ਦੇ ਆਦੇਸ਼ ਵੀ ਦਿੱਤੇ ਗਏ ਹਨ। ਇਹ ਜਾਣਕਾਰੀ ਸ: ਗੁਰਮੀਤ ਸਿੰਘ ਚੀਮਾ ਐੱਸ.ਪੀ. ਨੇ ਸਾਂਝੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਵਾਇਰਲ ਹੋਈ ਵੀਡੀਓ ਵਿੱਚ ਬਲਵਿੰਦਰ ਸਿੰਘ ਕਿਸ਼ਨ ਸਿੰਘ ਨਾਂਅ ਦੇ ਇਕ ਵਿਅਕਤੀ ਤੋਂ ਉਸਦੀ ਗੱਡੀ ਬਾਹਰ ਕੱਢਣ ਲਈ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰਦਾ ਨਜ਼ਰ ਆਉਂਦਾ ਹੈ ਅਤੇ ਬੜੇ ਮਿੰਨਤਾਂ ਤਰਲਿਆਂ ਉਪਰੰਤ ਏ.ਐਸ.ਆਈ. 13 ਹਜ਼ਾਰ ਰੁਪਏ ਵਿੱਚ ਗੱਲ ਮੁਕਾ ਕੇ ਗੱਡੀ ਬਾਹਰ ਕੱਢਣ ਦੀ ਗੱਲ ਕਰਦਾ ਹੈ।

ਬਲਵਿੰਦਰ ਸਿੰਘ ਦੇ ਖਿਲਾਫ਼ ਵਿਭਾਗੀ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION