45.1 C
Delhi
Thursday, May 30, 2024
spot_img
spot_img
spot_img

ਰਾਜਾ ਵੜਿੰਗ ਅਤੇ ਸੁਖ਼ਪਾਲ ਖ਼ਹਿਰਾ ਖਿਲਾਫ਼ ਐਫ.ਆਈ.ਆਰ. ਦਰਜ

ਯੈੱਸ ਪੰਜਾਬ
ਚੰਡੀਗੜ੍ਹ, 3 ਸਤੰਬਰ, 2022:
ਪੰਜਾਬ ਸਰਕਾਰ ਨੇ ਅੱਜ ਦੋ ਸੀਨੀਅਰ ਕਾਂਗਰਸ ਆਗੂਆਂ ਖਿਲਾਫ਼ ਇਕ ਨਵੀਂ ਐਫ.ਆਈ.ਆਰ.ਦਰਜ ਕੀਤੀ ਹੈ।

ਇਹ ਐਫ.ਆਈ.ਆਰ. ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਸ: ਸੁਖ਼ਪਾਲ ਸਿੰਘ ਖ਼ਹਿਰਾ ਦੇ ਖਿਲਾਫ਼ ਦਰਜ ਕੀਤੀ ਗਈ ਹੈ।

ਸੂਤਰਾਂ ਅਨੁਸਾਰ ਇਹ ਐਫ.ਆਈ.ਆਰ. ਇਹਨਂਾਂ ਦੋਹਾਂ ਆਗੂਆਂ ਵੱਲੋਂ ਆਪੋ ਆਪਣੇ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਇਕ ਸੂਚੀ ਦੇ ਆਧਾਰ ’ਤੇ ਕੀਤੀ ਗਈ ਹੈ। ਮੋਹਾਲੀ ਥਾਣੇ ਵਿੱਚ ਦੋਹਾਂ ਕਾਂਗਰਸ ਆਗੂਆਂ ਖਿਲਾਫ਼ ਇਹ ਐਫ.ਆਈ.ਆਰ. ਧਾਰਾ 465, 471 ਅਤੇ ਇਨਫ਼ਰਮੇਸ਼ਨ ਟੈਕਨਾਲੋਜੀ ਐਕਟ 2000 ਦੀ ਧਾਰਾ 66 ਡੀ ਤਹਿਤ ਦਰਜ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਰਾਜ ਅੰਦਰ ਪਹਿਲਾਂ 14 ਅਤੇ ਫ਼ਿਰ 9 ਚੇਅਰਮੈਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਸੀ।

ਇਹਨਾਂ ਦੋਹਾਂ ਆਗੂਆਂ ਨੇ 2 ਸਤੰਬਰ ਨੂੰ ਇਕ ਟਵੀਟ ਕੀਤਾ ਸੀ ਜਿਸ ਵਿੱਚ ਇਕ ਸੂਚੀ ‘ਆਮ ਆਦਮੀ ਪਾਰਟੀ’ ਦੇ ਲੈਟਰ ਹੈੱਡ ’ਤੇ ਸੀ ਅਤੇ ਜਿਸ ਦੇ ਥੱਲੇ ਕਥਿਤ ਤੌਰ ’ਤੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਸਤਖ਼ਤ ਸਨ।

ਇਹ ਸਪਸ਼ਟ ਹੈ ਕਿ ਪੰਜਾਬ ਵਿੱਚ ਸਰਕਾਰ ਵੱਲੋਂ ਚੇਅਰਮੈਨ ਲਗਾਉਣ ਦਾ ਅਧਿਕਾਰ ਪੰਜਾਬ ਦੇ ਮੁੱਖ ਮੰਤਰੀ ਕੋਲ ਹੈ ਅਤੇ ਇਸ ਦਾ ਕੋਈ ਵੀ ਵਾਸਤਾ ਨਾ ਤਾਂ ‘ਆਮ ਆਦਮੀ ਪਾਰਟੀ’ ਨਾਲ ਹੋ ਸਕਦਾ ਹੈ ਅਤੇ ਨਾ ਹੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ।

ਦੋਹਾਂ ਕਾਂਗਰਸ ਆਗੂਆਂ ਵੱਲੋਂ ਸ਼ੇਅਰ ਕੀਤੀ ਗਈ ਸੂਚੀ ਨਾ ਕੇਵਲ ‘ਆਮ ਆਦਮੀ ਪਾਰਟੀ’ ਦੇ ਲੈਟਰ ਪੈਡ ’ਤੇ ਹੈ ਸਗੋਂ ਇਸ ਹੇਠਾਂ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਸਤਖ਼ਤ ਵੀ ਹਨ। ਦੋਸ਼ ਹੈ ਕਿ ਇਹ ਜਾਅਲੀ ਚਿੱਠੀ ਸੀ ਜੋ ਇਹਨਾਂ ਦੋਹਾਂ ਆਗੂਆਂ ਨੇ ਸ਼ੇਅਰ ਕੀਤੀ। ਇਹ ਵੀ ਦੋਸ਼ ਹੈ ਕਿ ਇਹ ਗ਼ਲਤ ਚਿੱਠੀ ਸ਼ੇਅਰ ਕਰਕੇ ਲੋਕਾਂ ਵਿੱਚ ਗ਼ਲਤ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਸ੍ਰੀ ਰਾਜਾ ਵੜਿੰਗ ਨੇ ਆਪਣੇ ਟਵੀਟ ਰਾਹੀਂ ਕਿਹਾ ਸੀ, ‘ਗੱਲ ਨਾਲਜ ਸ਼ੇਅਰ ਕਰਨ ਦੀ ਹੋਈ ਸੀ ਕੁਰਸੀ ਦੀ ਨਹੀਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਪੰਜਾਬ ਦੇ ਰਾਜ ਚੇਅਰਮੈਨਾਂ ਦੀ ਨਿਯੁਕਤੀ ਸੂਬੇ ਦੀ ਲੀਡਰਸ਼ਿਪ ਨੂੰ ਕਮਜ਼ੋਰ ਕਰਦੀ ਹੈ ਅਤੇ ਆਪ ਪਾਰਟੀ ਵਿੱਚ ਖਿੱਚੋਤਾਣ ਵਿਖਾਉਂਦੀ ਹੈ। ਆਲ ਵੈਲ ‘ਆਪ ਪੰਜਾਬ’?’

ਸ: ਸੁਖ਼ਪਾਲ ਸਿੰਘ ਖ਼ਹਿਰਾ ਨੇ ਆਪਣੇ ਟਵੀਟ ਵਿੱਚ ਕਿਹਾ ਸੀ ਕਿ ‘ਇਹ ਹੁਣ ਦਸਤਾਵੇਜ਼ੀ ਸਬੂਤਾਂ ਦੇ ਨਾਲ ਬਹੁਤ ਹੀ ਸਪਸ਼ਟ ਹੋ ਚੁੱਕਾ ਹੈ ਕਿ ਭਗਵੰਤ ਮਾਨ ਕੋਲ ਪੰਜਾਬ ਵਿੱਚ ਨਿਯੁਕਤੀਆਂ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਕਿਉਂਕਿ ਇਹ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਵਾਨ ਕੀਤੀਆਂ ਜਾਂਦੀਆਂ ਹਨ। ਜੇ ਇਹ ‘ਆਮ ਆਦਮੀ ਪਾਰਟੀ’ ਦੀਆਂ ਨਿਯੁਕਤੀਆਂ ਹੁੰਦੀਆਂ ਤਾਂ ਇਹ ਸਹੀ ਹੁੰਦਾ ਕਿਉਂਕਿ ਕੇਜਰੀਵਾਲ ਪਾਰਟੀ ਦੇ ਮੁਖ਼ੀ ਹਨ ਪਰ ਸਰਕਾਰੀ ਨਿਯੁਕਤੀਆਂ ਉਨ੍ਹਾਂ ਵੱਲੋਂ ਕੀਤੇ ਜਾਣਾ ਪ੍ਰਵਾਨਗੀਯੋਗ ਨਹੀਂ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION