25.6 C
Delhi
Saturday, April 20, 2024
spot_img
spot_img

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਿਆਸ ਦਰਿਆ ’ਚ ਹੋਵੇਗਾ ‘ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’

ਹੁਸ਼ਿਆਰਪੁਰ, 15 ਅਕਤੂਬਰ, 2019 –

ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ ਸੂਬੇ ਵਿੱਚ ‘ਮੋਬਾਈਲ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਏ ਜਾ ਰਹੇ ਹਨ, ਉਥੇ ਪਹਿਲੀ ਵਾਰ ਬਿਆਸ ਦਰਿਆ ਵਿੱਚ ਹੋ ਰਹੇ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਆਕਰਸ਼ਨ ਦਾ ਕੇਂਦਰ ਬਣਨਗੇ।

ਪਿੰਡ ਟੇਰਕਿਆਣਾ ਦੇ ਨੇੜੇ ਬਿਆਸ ਦਰਿਆ ਵਿੱਚ 100 ਫੁੱਟ ਲੰਬੇ, 40 ਫੁੱਟ ਚੌੜੇ ਅਤੇ 24 ਫੁੱਟ ਉਚੇ ਮਾਡਲ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ, ਜੋ ਪਵਿੱਤਰ ਸਥਾਨ ਦੀ ਝਲਕ ਮਾਰੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪਿੰਡ ਟੇਰਕਿਆਣਾ ਅਤੇ ਗੰਧੂਵਾਲ ਵਿਖੇ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ 19 ਅਤੇ 20 ਅਕਤੂਬਰ ਨੂੰ ਪਿੰਡ ਟੇਰਕਿਆਣਾ ਨੇੜੇ ਬਿਆਸ ਦਰਿਆ ਵਿਖੇ ਰੋਜ਼ਾਨਾ ਸ਼ਾਮ 6.45 ਤੋਂ 7.30 ਵਜੇ ਤੱਕ ਅਤੇ 8 ਤੋਂ 8.45 ਤੱਕ ਦੋ ਸ਼ੋਅ ਹੋਣਗੇ। ਉਨ੍ਹਾਂ ਦੱਸਿਆ ਕਿ ਇਕ ਸ਼ੋਅ 45 ਮਿੰਟ ਦਾ ਹੋਵੇਗਾ, ਜਿਸ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨੂੰ ਰੂਪਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੇਰਕਿਆਣਾ ਵਿਖੇ ਦੋ ਦਿਨਾਂ ਵਿੱਚ ਨਿਸ਼ਚਿਤ ਸਮੇਂ ਦੌਰਾਨ 4 ਸ਼ੋਅ ਹੋਣਗੇ, ਉਪਰੰਤ ਪਵਿੱਤਰਤਾ ਦੀ ਝਲਕ ਮਾਰਦਾ ਮਾਡਲ ਪਾਣੀ ਰਾਹੀਂ ਹੀ ਪਿੰਡ ਗੰਧੂਵਾਲ ਵਿਖੇ ਪਹੁੰਚੇਗਾ, ਜਿੱਥੇ 23 ਅਤੇ 24 ਅਕਤੂਬਰ ਨੂੰ ਉਕਤ ਸਮੇਂ ਅਨੁਸਾਰ ਹੀ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਏ ਜਾ ਰਹੇ ਹਨ।

ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਧੁਨਿਕ ਤਕਨੀਕ ਨਾਲ ਲਿਬਰੇਜ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਤਾਂ ਜੋ ਸੂਬਾ ਵਾਸੀਆਂ ਅਤੇ ਨੌਜਵਾਨੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਦੌਰਾਨ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕਰਨਾ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ, ਜੋ ਸੰਗਤਾਂ ਲਈ ਆਕਰਸ਼ਨ ਦਾ ਕੇਂਦਰ ਬਣੇਗਾ। ਉਨ੍ਹਾਂ ਕਿਹਾ ਕਿ ਸੰਗਤ ਲਈ ਦਰਿਆ ਦੇ ਕਿਨਾਰਿਆਂ ’ਤੇ ਖੁੱਲ੍ਹੀ ਜਗ੍ਹਾ ’ਤੇ ਬੈਠਣ ਲਈ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਮਾਗਮ ਵਾਲੀਆਂ ਥਾਵਾਂ ਨੂੰ ਜਾਣ ਵਾਲੇ ਰਸਤਿਆਂ ਨੂੰ ਲਾਈਟਿੰਗ ਆਦਿ ਨਾਲ ਸਜਾਇਆ ਵੀ ਜਾ ਰਿਹਾ ਹੈ।

ਸ਼੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਟ੍ਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ, ਤਾਂ ਜੋ ਜਨਤਾ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਵਿੱਚ ਸ਼ਿਰਕਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡਿਜ਼ੀਟਲ ਪ੍ਰੋਗਰਾਮ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦੀ ਇਹ ਇਕ ਢੁਕਵੀਂ ਪਹਿਲ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION