36.7 C
Delhi
Friday, April 26, 2024
spot_img
spot_img

ਸੋਨੇ ਦੀ ਪਾਲਕੀ ਗੁਰਦੁਆਰਾ ਨਾਨਕ ਪਿਆਊ ਵਿਖੇ ਹੋਵੇਗੀ ਸੁਸ਼ੋਭਿਤ : ਸਿਰਸਾ

ਨਵੀਂ ਦਿੱਲੀ, 6 ਨਵੰਬਰ, 2019 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਤਿਆਰ ਕਰਵਾਈ ਸੋਨੇ ਦੀ ਪਾਲਕੀ ਗੁਰਦੁਆਰਾ ਨਾਨਕ ਪਿਆਊ ਵਿਖੇ ਸੁਸ਼ੋਭਿਤ ਕੀਤੀ ਜਾਵੇਗੀ। ਸੋਨੇ ਦੀ ਇਸ ਪਾਲਕੀ ਦੀ ਸੇਵਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਜੀ ਵੱਲੋਂ ਕੀਤੀ ਗਈ ਹੈ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਪਾਲਕੀ ਅੱਜ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਪਹੁੰਚ ਕੇ ਸਥਾਪਿਤ ਕਰ ਦਿੱਤੀ ਗਈ ਹੈ ਅਤੇ ਉਥੇ ਕੱਲ੍ਹ ਸਵੇਰੇ ਅੰਮ੍ਰਿਤ ਵੇਲ੍ਹੇ 3.00 ਵਜੇ ਪ੍ਰਕਾਸ਼ ਹੋਵੇਗਾ ਅਤੇ 9 ਵਜੇ ਸ਼ੁਕਰਾਨਾ ਸਮਾਗਮ ਹੋਵੇਗਾ ਜਿਸ ਵਿਚ ਬਾਬਾ ਬਚਨ ਸਿੰਘ ਜੀ, ਬਾਬਾ ਸੁਰਿੰਦਰ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਹਿਤ ਪੰਥ ਦੀ ਹੋਰ ਸਨਮਾਨਿਤ ਸ਼ਖਸੀਅਤਾਂ ਵੀ ਮੌਜੂਦ ਰਹਿਣਗੀਆਂ।

ਸ. ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ ਦੀ ਇੱਛਾ ਸੀ ਕਿ ਸੋਨੇ ਦੀ ਪਾਲਕੀ ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕੀਤੀ ਜਾਏ ਪਰ ਕੁਝ ਰਾਜਨੀਤਕ ਲੋਕਾਂ ਦੀ ਤੰਗ ਸੋਚ ਦੇ ਕਾਰਣ ਇਹ ਸਫ਼ਲ ਨਹੀਂ ਹੋ ਸਕਿਆ ਜਿਸਦੇ ਚੱਲਦੇ ਕਮੇਟੀ ਨੇ ਪਾਲਕੀ ਸਾਹਿਬ ਨੂੰ ਗੁਰਦੁਆਰਾ ਨਾਨਕ ਪਿਆਓ ਦੇ ਨਵੇਂ ਬਣੇ ਹਾਲ ਵਿਚ ਸੁਸ਼ੋਭਿਤ ਕਰਨ ਦਾ ਫ਼ੈਸਲਾ ਲਿਆ ਹੈ।

ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਪੂਰੀ ਦੁਨੀਆਂ ਨੂੰ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਤੇ ਉਪਦੇਸ਼ ਦੱਸਣ ਦੇ ਯਤਨ ਕਰ ਰਹੀ ਹੈ। ਉਹਨਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਗੁਰਦੁਆਰਾ ਨਾਨਕ ਪਿਆਊ ਵਿਖੇ ਵੀ ਹੋਣਗੇ। 9 ਨਵੰਬਰ ਤੋਂ ਸਮਾਗਮ ਸ਼ੁਰੂ ਹੋਣਗੇ।

ਕੱਲ ਦੀਵਾਨ ਵੀ ਸਜਾਏ ਜਾ ਰਹੇ ਹਨ ਅਤੇ 12 ਤਾਰੀਕ ਤੱਕ ਵੱਡੇ ਕੀਰਤਨ ਸਮਾਗਮ ਹੋਣਗੇ। 12 ਨਵੰਬਰ ਨੂੰ ਵੱਡੇ ਦੀਵਾਨ ਸਜਾਏ ਜਾਣਗੇ। ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਕਿ ਵੱਧ ਤੋਂ ਵੱਧ ਗਿਣਤੀ ਵਿਚ ਇਹਨਾਂ ਸਮਾਗਮਾਂ ਵਿਚ ਹਾਜ਼ਰੀ ਲਗਵਾਈ ਜਾਵੇ।

ਸ੍ਰੀ ਸਿਰਸਾ ਨੇ ਦੱਸਿਆ ਕਿ ਜੋ ਪਾਲਕੀ ਇਸ ਸਮੇਂ ਗੁਰਦੁਆਰਾ ਨਾਨਕ ਪਿਆਊ ਵਿਖੇ ਸੁਸ਼ੋਭਿਤ ਹੈ, ਉਹ ਗੁਰਦੁਆਰਾ ਮਜਨੂ ਕਾ ਟਿੱਲਾ ਵਿਖੇ ਸੁਸ਼ੋਭਿਤ ਕੀਤੀ ਜਾਵੇਗੀ। ਉਹਨਾਂ ਨੇ ਪਾਲਕੀ ਵਾਸਤੇ ਸਹਿਯੋਗ ਦੇਣ ਵਾਲੀ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਕਰਤਾਰਪੁਰ ਲਾਂਘਾ ਖੁਲਣ ਦੀ ਇਕ ਵਾਰ ਫਿਰ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ।

ਸੋਨੇ ਦੀ ਪਾਲਕੀ ਗੁਰਦੁਆਰਾ ਬੰਗਲਾ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਓ ਲਿਜਾਈ ਗਈ। ਇਸ ਮੌਕੇ ਸ. ਸਿਰਸਾ ਤੋਂ ਇਲਾਵਾ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਜਤਿੰਦਰਪਾਲ ਸਿੰਘ ਗੋਲਡੀ, ਜਸਪ੍ਰੀਤ ਸਿੰਘ ਵਿੱਕੀ ਮਾਨ ਵੀ ਮੌਜੁਦ ਰਹੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION