30.1 C
Delhi
Friday, May 10, 2024
spot_img
spot_img

ਆਮ ਲੋਕਾਂ ਨੂੰ ਸਿਹਤ ਤੇ ਸਿੱਖ਼ਿਆ ਸਹੂਲਤਾਂ ਦੇਣ ਲਈ ਸੂਬਾ ਸਰਕਾਰ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ

ਯੈੱਸ ਪੰਜਾਬ
ਬਠਿੰਡਾ, 15 ਸਤੰਬਰ, 2022 –
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਵੱਧ ਹੈ। ਸੂਬਾ ਸਰਕਾਰ ਵਲੋਂ ਬਠਿੰਡਾ ਵਿਖੇ ਏਮਜ਼ ਚ ਆਉਣ ਵਾਲੇ ਮਰੀਜ਼ਾਂ ਦੀ ਸਹੂਲਤ ਲਈ ਮੁੱਖ ਸੜਕ ਤੋਂ ਓਪੀਡੀ ਤੱਕ ਈ-ਰਿਕਸ਼ਾ ਸ਼ੁਰੂ ਕਰਨ ਸਮੇਤ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਇਹ ਗੱਲ੍ਹਾਂ ਦਾ ਪ੍ਰਗਵਾਟਾ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਥਾਨਕ ਏਮਜ਼ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ ਦਿਹਾਤੀ ਸ਼੍ਰੀ ਅਮਿਤ ਰਤਨ, ਵਿਧਾਇਕ ਭੁੱਚੋਂ ਮਾਸਟਰ ਜਗਸੀਰ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਅਮ੍ਰਿਤ ਲਾਲ ਅਗਰਵਾਲ ਅਤੇ ਏਮਜ਼ ਦੇ ਡਾਇਰੈਕਟਰ ਡਾ. ਡੀ.ਕੇ ਸਿੰਘ ਆਦਿ ਹਾਜ਼ਰ ਸਨ।

ਇਸ ਦੌਰਾਨ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਏਮਜ਼ ਦੇ ਡਾਇਰੈਕਟਰ ਅਤੇ ਡਾਕਟਰੀ ਸਟਾਫ਼ ਨਾਲ ਵਿਸ਼ੇਸ਼ ਤੌਰ ਤੇ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਮਰੀਜ਼ਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਵਚਨਵੱਧ ਹੈ। ਉਨ੍ਹਾਂ ਏਮਜ਼ ਦੇ ਡਾਇਰੈਕਟਰ ਨੂੰ ਵਿਸ਼ਵਾਸ਼ ਦਿਵਾਇਆ ਕਿ ਸੂਬਾ ਸਰਕਾਰ ਅਤੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਵੀ ਕਿਹਾ ਕਿ ਏਮਜ਼ ਚ ਆਉਣ ਵਾਲੇ ਮਰੀਜ਼ਾਂ ਲਈ ਮੁੱਖ ਸੜਕ ਤੋਂ ਓਪੀਡੀ ਤੱਕ ਈ-ਰਿਕਸ਼ਾ ਦੀ ਮੁਫ਼ਤ ਸਹੂਲਤ ਲਈ ਵੀ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ।

ਦੌਰੇ ਮੌਕੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਏਮਜ਼ ਦੀ ਓਪੀਡੀ, ਰੇਡੀਓ ਡਾਇਗਨੋਸਿਸ, ਆਈਪੀਡੀ ਅਤੇ ਐਮਰਜੈਂਸੀ ਵਾਰਡਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵਲੋਂ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।

ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਥਾਨਕ ਸਿੰਪਲ ਹੋਟਲ ਵਿਖੇ ਐਸੋਸੀਏਸ਼ਨ ਆਫ਼ ਫ਼ਿਜੀਸ਼ੀਅਨ ਆਲ ਇੰਡੀਆ ਦੀ ਮਾਲਵਾ ਬਰਾਂਚ ਵਲੋਂ ਕਰਵਾਈ ਗਈ 9ਵੀਂ ਸਲਾਨਾ (ਚਾਰ ਰੋਜ਼ਾ) ਮੈਪੀਕਾਨ ਕਾਨਫ਼ਰੰਸ ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਮਾਲਵਾ ਖੇਤਰ ਦੇ ਡਾਕਟਰਾਂ ਲਈ ਇਹ ਮੈਪੀਕਾਨ ਕਾਨਫਰੰਸ ਬਹੁਤ ਲਾਹੇਵੰਦ ਹੋਵੇਗੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਸਿਹਤ ਸੇਵਾਵਾਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਇਸ ਤਹਿਤ ਸੂਬਾ ਸਰਕਾਰ ਵਲੋਂ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ, ਜਿਸ ਨਾਲ ਨੌਜਵਾਨ ਵਰਗ ਨੂੰ ਵਿਦੇਸ਼ਾ ਵਿੱਚ ਜਾ ਕੇ ਮਹਿੰਗੀ ਡਾਕਟਰੀ ਸਿੱਖਿਆ ਹਾਸਲ ਕਰਨ ਚ ਨਿਯਾਤ ਮਿਲੇਗੀ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਸ਼੍ਰੀ ਨੀਲ ਗਰਗ ਨੇ ਮੈਪੀਕਾਨ ਕਾਨਫਰੰਸ ਦੀ ਸ਼ਲਾਘਾ ਕਰਦਿਆਂ ਡਾਕਟਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਗਰੀਬ ਤੋਂ ਗਰੀਬ ਅਤੇ ਆਮ ਲੋਕਾਂ ਦੇ ਇਲਾਜ ਨੂੰ ਕੇਂਦਰ ਬਿੰਦੂ ਬਣਾਇਆ ਜਾਵੇ।

ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਆਮ ਲੋਕਾਂ ਲਈ ਸਹੀ ਤੇ ਸਸਤੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ ਹੈ।

ਇਸ ਮੌਕੇ ਏਮਜ਼ ਦੇ ਡਾਇਰੈਕਟਰ ਡਾ. ਡੀਕੇ ਸਿੰਘ ਨੇ ਏਮਜ਼ ਵਲੋਂ ਮਾਲਵਾ ਖੇਤਰ ਚ ਡਾਕਟਰੀ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਓਪੀਡੀ, ਆਈਪੀਡੀ ਤੇ ਐਮਰਜੈਸੀ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਏਮਜ਼ ਵਲੋਂ ਜਲਦ ਹੀ ਮਰੀਜ਼ਾਂ ਦੀ ਸਹੂਲਤ ਲਈ ਆਧੁਨਿਕ ਮਸ਼ੀਨਾਂ ਰਾਹੀਂ ਰੇਡੀਓ ਡਾਇਗਨੋਸਿਸ 24 ਘੰਟੇ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।

ਇਸ ਮੌਕੇ ਔਰਗਨਾਈਜ਼ਰ ਮੈਪੀਕਾਨ ਡਾ. ਵਿਤੁਲ ਕੇ ਗੁਪਤਾ ਨੇ ਦੱਸਿਆ ਕਿ ਚਾਰ ਦਿਨਾਂ ਦੀ ਇਸ ਕਾਨਫਰੰਸ ਦੌਰਾਨ ਪ੍ਰਸਿੱਧ ਡਾਕਟਰਾਂ ਵਲੋਂ ਡਾਕਟਰੀ ਖੇਤਰ ਵਿੱਚ ਹੋਣ ਵਾਲੀਆਂ ਨਵੀਆਂ ਸੋਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ ਜਿਸ ਨਾਲ ਡਾਕਟਰਾਂ ਦੇ ਗਿਆਨ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਇਸ ਦੌਰਾਨ ਨੌਜਵਾਨ ਡਾਕਟਰਾਂ ਵਲੋਂ ਆਪਣੀ ਡਾਕਟਰੀ ਰੀਸਰਚ ਨਾਲ ਸਬੰਧਤ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਦਿਹਾਤੀ ਪ੍ਰਧਾਨ ਸ਼੍ਰੀ ਗੁਰਜੰਟ ਸਿਵੀਆ, ਬਲਾਕ ਪ੍ਰਧਾਨ ਬੱਲੀ ਬਲਜੀਤ, ਡਾ. ਜਨਕਰਾਜ ਸਿੰਗਲਾ, ਡਾ. ਵਿਜੈ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰ ਰਾਹੁਲ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਸਿੰਗਲਾ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION