ਗੁਰੂ ਰਵਿਦਾਸ ਮੰਦਿਰ, ਤੁਗਲਕਾਬਾਦ ਮਾਮਲੇ ’ਚ ਜੇਲ੍ਹ ’ਚ ਬੰਦ ਨੌਜਵਾਨਾਂ ਨੂੰ ਛੁਡਾਉਣ ਲਈ ਸੰਘਰਸ਼ ਸੰਮਤੀ ਵੱਲੋਂ ਵਿਚਾਰਾਂ

ਚੰਡੀਗੜ੍ਹ, 3 ਅਕਤੂਬਰ, 2019 –

ਸ੍ਰੀ ਗੁਰੂ ਰਵਿਦਾਸ ਮੰਦਿਰ ਪੁਨਨਿਰਮਾਣ ਸੰਘਰਸ਼ ਸੰਮਤੀ ਵੱਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਮੰਦਿਰ ਤੁਗਲਕਾਬਾਦ ਸੰਬੰਧੀ ਵਿਸ਼ੇਸ਼ ਮੀਟਿੰਗ ਸੱਦੀ ਗਈ। ਜਿਸ ਵਿਚ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਅਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨ ਛੋਹ ਗੰਗਾ (ਅੰਮਿ੍ਰਤ-ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਉਚੇਚੇ ਤੌਰ ’ਤੇ ਸ਼ਾਮਿਲ ਹੋਏ।

ਇਸ ਮੀਟਿੰਗ ’ਚ ਸਮੂਹ ਮੈਂਬਰਾਂ ਵੱਲੋਂ ਜੇਲ੍ਹ ਵਿਚ ਬੰਦ ਕੌਮ ਦੇ ਨੌਜਵਾਨਾਂ ਦੀ ਰਿਹਾਈ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਦੱਸਿਆ ਕਿ ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਸ੍ਰੀ ਗੁਰੂ ਰਵਿਦਾਸ ਮੰਦਿਰ ਪੁਨਨਿਰਮਾਣ ਸੰਘਰ ਸੰਮਤੀ ਦਾ ਗਠਨ ਕੀਤਾ ਗਿਆ ਸੀ ਜਿਸ ਦਾ ਮੁੱਖ ਮਕਸਦ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਮੰਦਿਰ ਤੁਗਲਕਾਬਾਦ ਦੀ ਮੁੜ ਉਸਾਰੀ ਕਰਵਾਉਣ ਹੈ।

ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਹੁਣ ਅਗਲੀ ਸੁਣਵਾਈ 18 ਅਕਤੂਬਰ ’ਤੇ ਦਿੱਤੀ ਗਈ ਹੈ। ਸਾਨੂੰ ਪੂਰਨ ਵਿਸ਼ਵਾਸ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ ਜੱਜ ਸਾਹਿਬਾਨ ਇਸ ਦਿਨ ਕੌਮ ਦੇ ਹੱਕ ਵਿਚ ਫੈਸਲਾ ਸੁਨਾਉਣਗੇ।

ਉਨ੍ਹਾਂ ਕਿਹਾ 21 ਅਗਸਤ ਨੂੰ ਸੰਘਰਸ਼ ਕਰ ਰਹੇ ਜਿਨ੍ਹਾਂ ਨੌਜਵਾਨਾਂ ਨੂੰ ਦਿੱਲੀ ਪੁਲਿਸ ਵੱਲੋਂ ਗਿ੍ਰਫਤਾਰ ਕੀਤਾ ਗਿਆ ਸੀ ਉਨ੍ਹਾਂ ਦੀ ਰਿਹਾਈ ਲਈ ਵੀ ਸੰਮਤੀ ਵੱਲੋਂ ਅਦਾਲਤ ਵਿਚ ਅਪੀਲ ਪਾਈ ਗਈ ਹੈ ਤਾਂ ਜੋ ਇਹ ਨੌਜਵਾਨ ਵੀ ਜਲਦ ਤੋਂ ਜਲਦ ਬਾਹਰ ਆ ਕੇ ਆਪਣੇ ਘਰ ਜਾ ਸਕਣ ਅਤੇ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਸੰਬੰਧੀ ਵੀ ਫੈਸਲਾ ਜਲਦ ਹੀ ਸੰਗਤਾਂ ਦੇ ਸਾਹਮਣੇ ਆਵੇਗਾ।

Share News / Article

Yes Punjab - TOP STORIES