28.1 C
Delhi
Friday, March 29, 2024
spot_img
spot_img

ਹੰਸ ਰਾਜ ਜੋਸਨ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਹੁੱਦਾ ਸੰਭਾਲਿਆ

ਫਾਜ਼ਿਲਕਾ, 3 ਜਨਵਰੀ, 2019 –
ਚੌਧਰੀ ਹੰਸ ਰਾਜ ਜੋਸਨ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਅਹੁੱਦਾ ਸੰਭਾਲਣ ਤੋਂ ਬਾਅਦ ਚੌਧਰੀ ਜੋਸਨ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ। ਸ੍ਰੀ ਜੋਸਨ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਮੁਤਾਬਕ ਕੰਮ ਕਰਦਿਆਂ ਜ਼ਿਲ੍ਹੇ ਨੂੰ ਮੁੱਢਲੇ ਸ਼ਿਖਰਾਂ ‘ਤੇ ਲਿਜਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

ਸ੍ਰੀ ਜੋਸਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਲੋਕ ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿਛਲੇ 3 ਸਾਲਾਂ ‘ਚ ਸੂਬੇ ਦਾ ਵਿਕਾਸ ਕਰਨ ਨੂੰ ਪਹਿਲ ਦਿੱਤੀ ਗਈ ਹੈ ਤੇ ਬਾਕੀ ਰਹਿੰਦੇ 2 ਸਾਲਾਂ ‘ਚ ਬਕਾਇਆ ਕੰਮਾਂ ਨੂੰ ਪਹਿਲਕਦਮੀ ਨਾਲ ਨਜਿਠਿਆ ਜਾਵੇਗਾ।

ਉਨ੍ਹਾਂ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਸਰਪੰਚ, ਬਲਾਕ ਸੰਮਤੀ ਮੈਂਬਰ ਤੇ ਲੋਕਾਂ ਨੂੰ ਸਰਕਾਰ ਦੀ ਨੀਤੀਆਂ ਜ਼ਿਲ੍ਹੇ ਵਿੱਚ ਇੰਨ-ਬਿੰਨ ਲਾਗੂ ਕਰਨ ਲਈ ਯੋਗਦਾਨ ਪਾਉਣ ਲਈ ਅਪੀਲ ਕੀਤੀ।

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਣਨ ‘ਤੇ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਚੌਧਰੀ ਹੰਸ ਰਾਜ ਜੋਸਨ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਚੇਅਰਮੈਨ ਨੂੰ ਸਿਵਲ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦਾ ਵਿਕਾਸ ਕਰਵਾਉਣ ਵਿੱਚ ਹਰ ਤਰ੍ਹਾਂ ਦਾ ਬਣਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ।

ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਬੋਰਡ ਦੀਆਂ ਨੀਤੀਆਂ ਮੁਤਾਬਕ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

ਇਸ ਮੌਕੇ ਵਿਧਾਇਕ ਬਲੂਆਣਾ ਸ੍ਰੀ ਨਥੂ ਰਾਮ, ਵਿਧਾਇਕ ਜਲਾਲਾਬਾਦ ਸ੍ਰੀ ਰਮਿੰਦਰ ਆਵਲਾ, ਸੀਨੀਅਰ ਕਾਂਗਰਸੀ ਆਗੂ ਸ੍ਰੀ ਸੰਦੀਪ ਜਾਖੜ, ਜ਼ਿਲ੍ਹਾ ਕਾਂਗਰਸ ਯੂਥ ਪ੍ਰਧਾਨ ਸ੍ਰੀ ਰੰਜਮ ਕਾਮਰਾ, ਸਰਪੰਚਾਂ ਅਤੇ ਜ਼ਿਲ੍ਹਾ ਪਰਿਸ਼ਦ ਦੇ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨਿਯੁਕਤ ਕੀਤੇ ਜਾਣ ‘ਤੇ ਸ੍ਰੀ ਜੋਸਨ ਨੂੰ ਮੁਬਾਰਕਬਾਦ ਭੇਟ ਕੀਤੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION