36.1 C
Delhi
Tuesday, May 21, 2024
spot_img
spot_img

ਭਗਵਾਨ ਵਾਲਮੀਕਿ ਦੀ ਜੈਅੰਤੀ ਨੂੂੰ ਸਮਰਪਿਤ ਜਲੰਧਰ ਤੋਂ ਪੁੱਜੀ ਵਿਸ਼ਾਲ ਤੀਰਥ ਯਾਤਰਾ ਦਾ ਅੰਮ੍ਰਿਤਸਰ ਵਿੱਚ ਹਰਭਜਨ ਸਿੰਘ ਈ.ਟੀ.ਉ. ਨੇ ਕੀਤਾ ਸਵਾਗਤ

ਯੈੱਸ ਪੰਜਾਬ
ਅੰਮਿ੍ਤਸਰ, 1 ਅਕਤੂਬਰ, 2022 –
ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਲੰਧਰ ਤੋਂ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ ‘ਵਿਸ਼ਾਲ ਤੀਰਥ ਯਾਤਰਾ’ ਦੇ ਅੰਮਿ੍ਤਸਰ ਪੁੱਜਣ ਮੌਕੇ ਸਵਾਗਤ ਕਰਦਿਆਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ।

ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਅਯੋਜਿਤ ਇਸ ਯਾਤਰਾ ਵਿਚ ਆਪਣੇ ਸੰਬੋਧਨ ਦੌਰਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਇਸ ਪਵਿੱਤਰ ਮੌਕੇ ਸਾਨੂੰ ਸਾਰੇ ਬੱਚਿਆਂ ਨੂੰ ਸਿੱਖਿਆ ਦੇਣੀ ਯਕੀਨੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ, ਜੋ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਸ੍ਰੀ ਪਰਗਟ ਨਾਥ, ਸੰਤ ਨਿਰਮਲ ਦਾਸ ਬਾਬੇ ਜੌੜੇ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਵੀ ਮੌਜੂਦ ਸਨ। ਇਸ ਮੌਕੇ ਤੀਰਥ ਯਾਤਰਾ ਵਿੱਚ ਬੱਸਾਂ, ਕਾਰਾਂ ਅਤੇ ਹੋਰ ਵਾਹਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਿਲ ਹੋਏ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION