37.8 C
Delhi
Friday, April 19, 2024
spot_img
spot_img

ਹਰਪ੍ਰੀਤ ਸਿੰਘ ਸੇਖੋਂ ਦੀ ਪਲੇਠੀ ਕਾਵਿ ਪੁਸਤਕ ‘ ਚਾਨਣ ‘ ਦਾ ਲੋਕ ਅਰਪਣ 29 ਅਕਤੂਬਰ ਨੂੰ, ਗੀਤਕਾਰ ਬਾਬੂ ਸਿੰਘ ਮਾਨ ਹੋਣਗੇ ਮੁੱਖ ਮਹਿਮਾਨ

ਯੈੱਸ ਪੰਜਾਬ
ਲੁਧਿਆਣਾ, 27 ਅਕਤੂਬਰ, 2022 –
ਨਵੇਂ ਉਭਰਦੇ ਲੇਖਕ ਹਰਪ੍ਰੀਤ ਸਿੰਘ ਸੇਖੋਂ ਦੀ ਪਲੇਠੀ ਕਾਵਿ ਪੁਸਤਕ ‘ ਚਾਨਣ ‘ ਦਾ ਲੋਕ ਅਰਪਣ ਚੰਡੀਗੜ੍ਹ ਵਿਖੇ 29 ਅਕਤੂਬਰ ਦਿਨ ਸ਼ਨੀਵਾਰ ਨੂੰ ਹੋਣ ਜਾ ਰਿਹਾ ਹੈ। ਇਸ ਸਮਾਗਮ ਵਿੱਚ ਗੀਤਕਾਰ ਸ੍ਰ ਬਾਬੂ ਸਿੰਘ ਮਾਨ (ਮਾਨ ਮਰਾੜ੍ਹਾਂ ਵਾਲਾ) ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਹ ਸਮਾਗਮ ਬੋਲ ਪੰਜਾਬ ਦੇ ਸੱਭਿਆਚਾਰਕ ਮੰਚ (ਰਜਿ) ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਪੰਜਾਬ ਕਲਾ ਪ੍ਰੀਸ਼ਦ ਦੇ ਨੁਮਾਇੰਦਿਆਂ ਨੇ ਜਾਣਕਾਰੀ ਦਿੰਦਿਆਂ ਇਹ ਸਮਾਗਮ ਸਵੇਰੇ 10:30 ਵਜੇ ਪੰਜਾਬ ਕਲਾ ਪ੍ਰੀਸ਼ਦ ਆਡੀਟੋਰੀਅਮ, ਸੈਕਟਰ 16 ਬੀ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੀ ਵਰਿੰਦਰ ਸ਼ਰਮਾ, ਆਈ ਏ ਐੱਸ ਕਰਨਗੇ।

ਜਦਕਿ ਮੋਹਾਲੀ ਦੇ ਵਿਧਾਇਕ ਸ੍ਰ ਕੁਲਵੰਤ ਸਿੰਘ, ਪ੍ਰੋਫੈਸਰ ਸਾਧੂ ਸਿੰਘ ਸਾਬਕਾ ਲੋਕ ਸਭਾ ਮੈਂਬਰ, ਪਦਮਸ਼੍ਰੀ ਡਾਕਟਰ ਸੁਰਜੀਤ ਪਾਤਰ, ਸ਼੍ਰੀ ਸੁਰਿੰਦਰ ਸ਼ਿੰਦਾ ਸ਼ਰੋਮਣੀ ਗਾਇਕ, ਡਾਕਟਰ ਲਖਵਿੰਦਰ ਜੌਹਲ, ਸ਼੍ਰੀ ਬਾਲ ਮੁਕੰਦ ਸ਼ਰਮਾ, ਪ੍ਰੋ. ਬ੍ਰਹਮਜਗਦੀਸ਼ ਸਿੰਘ, ਸ. ਭੁਪਿੰਦਰ ਸਿੰਘ, ਆਈ.ਏ.ਐੱਸ., ਹੈਪੀ ਰਾਏਕੋਟੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION