32.1 C
Delhi
Sunday, May 19, 2024
spot_img
spot_img

ਹੁਸ਼ਿਆਰਪੁਰ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਕੀਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ

Hoshiarpur District & Sessions Judge Dilbagh Singh Johal holds meeting with DLSA members

ਯੈੱਸ ਪੰਜਾਬ
ਹੁਸ਼ਿਆਰਪੁਰ, 11 ਜਨਵਰੀ, 2023:
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਇਸ ਦੌਰਾਨ ਨਾਲਸਾ ਨਾਲ ਸਬੰਧਤ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਕਿ ਉਹ ਸੜਕ ਦੁਰਘਟਨਾਵਾਂ ਵਿਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ ਜਾਰੀ ਹੋਣ ਵਾਲਾ ਡਿਪੈਂਡੈਂਟ ਸਰਟੀਫਿਕੇਟ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ, ਤਾਂ ਜੋ ਕੰਪਨਸੇਸ਼ਨ ਟੂ ਵਿਕਟਮ ਤਹਿਤ ਮ੍ਰਿਤਕ ਦੇ ਆਸ਼ਰਿਤ ਨੂੰ ਮਿਲਣ ਵਾਲੇ 2 ਲੱਖ ਰੁਪਏ ਦਾ ਮੁਆਵਜ਼ਾ ਸਮੇਂ ਸਿਰ ਮਿਲ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਐਸ.ਐਸ.ਪੀ. ਨੂੰ ਪੋਕਸੋ ਐਕਟ ਤਹਿਤ ਦਰਜ ਹੋਣ ਵਾਲੇ ਮਾਮਲਿਆਂ ਦੀ ਐਫ.ਆਈ.ਆਰ ਅਥਾਰਟੀ ਨੂੰ ਭੇਜਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਪੀੜਤ ਨੂੰ ਐਕਟ ਤਹਿਤ ਮੁਆਵਜ਼ਾ ਦਿਵਾਇਆ ਜਾ ਸਕੇ।

ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ 11 ਫਰਵਰੀ ਨੂੰ ਇਸ ਸਾਲ ਦੀ ਲੱਗਣ ਵਾਲੀ ਪਹਿਲੀ ਰਾਸ਼ਟਰੀ ਲੋਕ ਅਦਾਲਤ ਵਿਚ ਰੈਵੀਨਿਊ ਬੈਂਚ ਵੀ ਬਣਨਗੇ, ਇਸ ਲਈ ਸਬੰਧਤ ਵਿਭਾਗਾਂ ਨੂੰ ਵੱਧ ਤੋਂ ਵੱਧ ਕੇਸਾਂ ਤੋਂ ਇਲਾਵਾ ਬਿਜਲੀ, ਜਲ ਸਪਲਾਈ, ਨਗਰ ਨਿਗਮ ਅਤੇ ਨਗਰ ਕੌਂਸਲਾਂ, ਬੈਂਕਾਂ ਆਦਿ ਦੇ ਵੱਧ ਤੋਂ ਵੱਧ ਪ੍ਰੀ-ਲਿਟੀਗੇਟਿਵ ਕੇਸ ਲਗਾਉਣ ਦੀ ਹਦਾਇਤ ਦਿੱਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਦੱਸਿਆ ਕਿ ਰਾਸ਼ਟਰੀ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਦੀਵਾਨੀ, ਲੇਬਰ, ਟੈ੍ਰਫਿਕ ਚਾਲਾਨ ਅਤੇ ਘੱਟ ਗੰਭੀਰ ਫੌਜਦਾਰੀ ਕੇਸਾਂ ਨੂੰ ਆਸਪੀ ਅਤੇ ਸਹਿਮਤੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 11 ਫਰਵਰੀ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾ ਕੇ ਇਸ ਦਾ ਲਾਭ ਉਠਾਉਣ। ਇਸ ਨਾਲ ਸਮੇਂ ਅਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ।

ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ‘ਲੀਗਲ ਲਿਟਰੇਸੀ ਐਟ ਦਾ ਡੋਰ ਸਟੈਪ’ ਚਾਨਣ ਮੁਨਾਰੇੇ ਅਭਿਆਨ ਤਹਿਤ ਸੂਬਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਹਰੀਪੁਰ ਨੂੰ 100 ਫੀਸਦੀ ਲੀਗਲ ਲਿਟਰੇਸੀ ਲਈ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਪੂਰੇ ਪਿੰਡ ਵਿਚ ਲੋਕਾਂ ਨੂੰ ਕਾਨੂੰਨੀ ਜਾਗਰੂਕਤਾ ਸਬੰਧੀ ਸਰਵੇ ਕੀਤਾ ਗਿਆ ਹੈ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੋਟ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਪਿੰਡ ਵਿਚ ਕਾਨੂੰਨੀ ਸੇਵਾਵਾਂ ਕੈਂਪ ਲਗਾਇਆ ਜਾਵੇਗਾ, ਇਸ ਲਈ ਕੈਂਪ ਵਾਲੇ ਦਿਨ ਲੋਕਾਂ ਦੀਆਂ ਸ਼ਿਕਾਇਤਾਂ ਦੇ ਮੌਕੇ ’ਤੇ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਵੀ ਹਾਜ਼ਰ ਰਹਿਣਗੇ।

ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਕਤੂਬਰ ਤੋਂ ਦਸੰਬਰ ਤੱਕ 152 ਲੋਕਾਂ ਨੂੰ ਲੀਗਲ ਏਡ, 62 ਲੋਕਾਂ ਨੂੰ ਲੀਗਲ ਐਡਵਾਈਜ਼ ਦਿੱਤੀ ਗਈ। ਇਸ ਤੋਂ ਇਲਾਵਾ ਅਥਾਰਟੀ ਵਲੋਂ 1633 ਸੈਮੀਨਾਰ, ਮੀਡੀਏਸ਼ਨ ਅਤੇ ਕੰਸਲੀਏਸ਼ਨ ਸੈਂਟਰ ਵਿਚ 18 ਮਾਮਲਿਆਂ ਨੂੰ ਹੱਲ ਅਤੇ ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਦੇ ਰਾਹੀਂ 16 ਕੇਸ ਮੌਕੇ ’ਤੇ ਡਿਸਾਈਡ ਕੀਤੇ ਗਏ।

ਮੀਟਿੰਗ ਵਿਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ, ਸੀ.ਜੇ.ਐਮ. ਪੁਸ਼ਪਾ ਰਾਣੀ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਆਰ.ਪੀ. ਧੀਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲ੍ਹਾ ਅਟਾਰਨੀ ਦਵਿੰਦਰ ਕੁਮਾਰ, ਆਗਿਆਪਾਲ ਸਿੰਘ ਸਾਹਨੀ, ਦਰਸ਼ਨ ਕੌਂਸ਼ਲ, ਕਿਰਨਪ੍ਰੀਤ ਕੌਰ ਧਾਮੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION