Saturday, December 2, 2023

ਵਾਹਿਗੁਰੂ

spot_img
spot_img
spot_img
spot_img

ਹਰਿਆਣਾ ਗੁਰਦੁਆਰਾ ਕਮੇਟੀ ਵਿਵਾਦ ਦੀ ਪੜਤਾਲ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 5 ਮੈਂਬਰੀ ਸਬ-ਕਮੇਟੀ ਦਾ ਗਠਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 27 ਅਗਸਤ, 2023:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹਰਿਆਣਾ ਗੁਰਦੁਆਰਾ ਕਮੇਟੀ ਦੀ ਇਕੱਤਰਤਾ ਵਿੱਚ ਹੋਈ ਬੇਮਗਜ਼ੀ ਕਾਰਨ ਪੈਦਾ ਹੋਏ ਵਿਵਾਦ ਦੀ ਜਾਂਚ ਲਈ ਇੱਕ 5 ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਹੈ।

ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਹਰਿਆਣਾ ਕਮੇਟੀ ਦੀ 14 ਅਗਸਤ 2023 ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ 8ਵੀਂ ਪੰਜੋਖ਼ੇੜਾ ਸਾਹਿਬ ਵਿਖ਼ੇ ਹੋਈ ਇਕੱਤਰਤਾ ਵਿੱਚ ਹਾਜ਼ਰ ਪ੍ਰਬੰਧਕਾਂ ਅਤੇ ਮੈਂਬਰਾਂ ਵੱਲੋਂ ਇਕ ਦੂਜੇ ਨਾਲ ਗਾਲੀ ਗਲੋਚ ਕਰਦਿਆਂ ਬਹੁਤ ਹੀ ਨਿੰਦਣਯੋਗ ਕਾਰਜ ਕੀਤਾ ਗਿਆ ਜਿਸ ਦੀਆਂ ਪੁੱਜੀਆਂ ਸ਼ਿਕਾਇਤਾਂ ਦੀ ਪੜਤਾਲ ਕਰਨ ਲਈ ਹੇਠ ਅਨੁਸਾਰ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਮੁਕੰਮਲ ਜਾਂਚ ਪੜਤਾਲ ਕਰਕੇ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਵਿਖ਼ੇ ਭੇਜੇਗੀ।

1. ਬਾਬਾ ਗੁਰਪ੍ਰੀਤ ਸਿੰਘ ਮੈਂਬਰ ਸ਼੍ਰੋ.ਗੁ.ਪ੍ਰ.ਕਮੇਟੀ, ਸ੍ਰੀ ਅੰਮ੍ਰਿਤਸਰ।
2. ਸ੍ਰ. ਸੁਖਵਰਸ਼ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਸ਼੍ਰੋ.ਗੁ.ਪ੍ਰ.ਕਮੇਟੀ, ਸ੍ਰੀ ਅੰਮ੍ਰਿਤਸਰ।
3. ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਖਾਲਸਾ ਕਾਲਜੀਏਟ ਸਕੂਲ, ਸ੍ਰੀ ਅੰਮ੍ਰਿਤਸਰ।
4. ਇੰਜੀ. ਸਰਬਜੀਤ ਸਿੰਘ ਚੰਡੀਗੜ੍ਹ।
5. ਸ. ਅਜੀਤ ਸਿੰਘ (ਮੈਂਬਰ/ਕੋਆਰਡੀਨਟਰ) ਇੰਚਾਰਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ

- Advertisement -

YES PUNJAB

Transfers, Postings, Promotions

spot_img
spot_img

Stay Connected

223,265FansLike
113,236FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech

error: Content is protected !!