27.1 C
Delhi
Saturday, April 27, 2024
spot_img
spot_img

IAS ਰਾਜੇਸ਼ ਧੀਮਾਨ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਾ ਅਹੁੱਦਾ ਸੰਭਾਲਿਆ

IAS Rajesh Dhiman assumes charge as Deputy Commissioner of Ferozepur

ਯੈੱਸ ਪੰਜਾਬ
ਫਿਰੋਜ਼ਪੁਰ, 17 ਜਨਵਰੀ, 2023:
2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਰਾਜੇਸ਼ ਧੀਮਾਨ ਨੇ ਅੱਜ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਾ ਅਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਸ੍ਰੀ ਧੀਮਾਨ ਨੂੰ ਰਾਜ ਅੰਦਰ ਵੱਖ-ਵੱਖ ਸਿਵਲ ਪ੍ਰਸ਼ਾਸਕੀ ਅਹੁੱਦਿਆਂ ਵਿੱਚ ਬਾਖੂਬੀ ਸੇਵਾਵਾਂ ਨਿਭਾਉਣ ਦਾ ਅਨੁਭਵ ਹੈ।

ਅਹੁੱਦਾ ਸੰਭਾਲਣ ਤੋਂ ਪਹਿਲਾਂ ਸਰਕਟ ਹਾਊਸ ਫਿਰੋਜ਼ਪੁਰ ਵਿਖੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਦੌਰਾਨ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਨਿਯੁਕਤੀ ਕਰਕੇ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ਤੇ ਉਹ ਸ਼ਹੀਦਾਂ ਦੀ ਧਰਤੀ ਵਜੋਂ ਜਾਣੇ ਜਾਂਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਅਹੁੱਦਾ ਸੰਭਾਲ ਕੇ ਮਾਣ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਸਰਕਾਰੀ ਵਿਭਾਗਾਂ ਅੰਦਰ ਆਪਣੇ ਕੰਮ-ਕਾਰ ਲਈ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਮਾਲ ਅਫਸਰ ਅਰਵਿੰਦ ਪ੍ਰਕਾਸ਼ ਵਰਮਾ, ਤਹਿਸੀਲਦਾਰ ਸੁਖਬੀਰ ਕੌਰ, ਸੁਪਰਡੈਂਟ ਜੋਗਿੰਦਰ ਸਿੰਘ ਤੇ ਅਮਰੀਕ ਬੇਰੀ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ ਅਤੇ ਹੋਰ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION