40.1 C
Delhi
Saturday, May 25, 2024
spot_img
spot_img
spot_img

ਸੇਨੂੰ ਦੁੱਗਲ ਨੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਨੂੰ ਦੱਸਿਆ ਤਰਜੀਹ

ਯੈੱਸ ਪੰਜਾਬ 
ਫਾਜਿ਼ਲਕਾ, 30 ਨਵੰਬਰ, 2022 –
ਜਿ਼ਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈਏਐਸ ਨੇ ਬੁੱਧਵਾਰ ਨੂੰ ਫਾਜਿ਼ਲਕਾ ਦੇ 11ਵੇਂ ਡਿਪਟੀ ਕਮਿਸ਼ਨਰ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ। ਉਹ ਇਸ ਸੰਵੇਦਨਸ਼ੀਲ ਸਰਹੱਦੀ ਜਿ਼ਲ੍ਹੇ ਦੀ ਅਗਵਾਈ ਕਰਨ ਵਾਲੇ ਤੀਜੇ ਮਹਿਲਾ ਅਧਿਕਾਰੀ ਹਨ। ਅਹੁੱਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੇ ਸ਼ਰਧਾ ਦੇ ਫੁਲ ਭੇਂਟ ਕੀਤੇ।

ਰਣਨੀਤਕ ਤੌਰ ਤੇ ਮੱਹਤਵਪੂਰਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਸੇਵਾ ਕਰਨ ਦਾ ਵਿਸ਼ਾਲ ਤਜਰਬਾ ਰੱਖਣ ਵਾਲੇ 2012 ਬੈਚ ਦੇ ਆਈਏਐਸ ਅਧਿਕਾਰੀ ਸੇਨੂੰ ਦੁੱਗਲ ਜਿੰਨ੍ਹਾਂ ਨੂੰ ਕਮਿਸ਼ਨਰ ਨਗਰ ਨਿਗਮ ਅਬੋਹਰ ਵਜੋਂ ਵੀ ਤਾਇਨਾਤ ਕੀਤਾ ਗਿਆ ਹੈ, ਨੂੰ ਅਨੁਸ਼ਾਸਨ, ਐਕਸਨ ਅਤੇ ਜਿੰਮੇਵਾਰੀ ਦੀ ਭਾਵਨਾ ਨਾਲ ਸਖ਼ਤ ਮਿਹਨਤ ਨਾਲ ਕੰਮ ਕਰਨ ਦੀਆਂ ਉੱਚੀਆਂ ਕਦਰਾਂ ਕੀਮਤਾਂ ਦੀ ਪਾਲਣਾ ਕਰਨ ਵਾਲੇ ਅਧਿਕਾਰੀ ਵਜੋਂ ਜਾਣਿਆਂ ਜਾਂਦਾ ਹੈ।

ਜਿ਼ਲ੍ਹਾ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪ੍ਰਭਾਵਸਾਲੀ ਢੰਗ ਨਾਲ ਨਿਭਾਉਣ ਲਈ ਫਾਜਿਲਕਾ ਜਿ਼ਲ੍ਹੇ ਦੇ ਹਰੇਕ ਨਾਗਰਿਕ ਦਾ ਸਰਗਰਮ ਸਹਿਯੋਗ ਅਤੇ ਮਾਰਗਦਰਸ਼ਨ ਚਾਹੁੰਦੇ ਹਨ, ਤਾਂਜੋ ਮੁੱਖ ਮੰਤਰੀ ਸ: ਭਗਵੰਤ ਮਾਨ ਜੀ ਦੇ ਰੰਗਲੇ ਪੰਜਾਬ ਦੇ ਸੁਪਨੇ ਵਿਚ ਯਥਾਰਤ ਵਿਚ ਤਬਦੀਲ ਕਰ ਸਕੀਏ।

ਉਨ੍ਹਾਂ ਨੇ ਆਪਣੀਆਂ ਤਰਜੀਹਾਂ ਦਾ ਜਿਕਰ ਕਰਦਿਆਂ ਕਿਹਾ ਕਿ ਸਵੱਛਤਾ, ਸਿੱਖਿਆ, ਸਿਹਤ, ਸੁਰੱਖਿਆ, ਸਾਡੇ ਬਜੁਰਗ ਨਾਗਰਿਕਾਂ ਦੀ ਤੰਦਰੁਸਤੀ, ਆਵਾਜਾਈ ਅਤੇ ਵਾਤਾਵਰਨ ਨਾਲ ਸਬੰਧਤ ਯੋਜਨਾਂਵਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।

1968 ਵਿਚ ਜਨਮੇ ਸੇਨੂੰ ਦੁੱਗਲ ਗੈ੍ਰਜੁਏਸਨ, ਪੋਸਟ ਗ੍ਰੈਜੁਏਸਨ ਅਤੇ ਆਰਟਸ ਵਿਚ ਪੀ ਐਚ ਡੀ ਦੌਰਾਨ ਗੋਲਡ ਮੈਡਲਿਸਟ ਰਹੇ ਹਨ। ਸੰਘ ਲੋਕ ਸੇਵਾ ਕਮਿਸ਼ਨ ਦੀ ਇੰਟਰਵਿਊ ਲਈ ਉਮੀਦਵਾਰ ਵਜੋਂ ਸਿਫਾਰਸ਼ ਲਈ ਉਨ੍ਹਾਂ ਦਾ ਰਾਜ ਯੋਗਤਾ ਮਾਪਦੰਡ ਵਿਚ ਮਿਸਾਲੀ ਸੇਵਾ ਰਿਕਾਰਡ, ਸਰਕਾਰੀ ਸੇਵਾ ਦੀ ਲੰਬਾਈ ਅਤੇ ਸਭ ਤੋਂ ਵੱਧ ਵਿਭਾਗੀ ਕੰਮ ਕਾਜ ਦੀ ਸੂਖਮ ਸਮਝ ਮੁੱਖ ਅਧਾਰ ਰਿਹਾ।

ਸੇਨੂੰ ਦੁੱਗਲ ਆਈਏਐਸ, ਜਿੰਨ੍ਹਾਂ ਨੇ ਡਾ: ਹਿਮਾਂਸੂ ਅਗਰਵਾਲ ਆਈਏਐਸ ਦੀ ਥਾਂ ਤੇ ਫਾਜਿਲ਼ਕਾ ਵਿਖੇ ਅਹੁਦਾ ਸੰਭਾਲਿਆ ਹੈ ਇਸ ਤੋਂ ਪਹਿਲਾਂ ਦੋ ਮਹੱਤਵਪੂਰਨ ਅਹੁਦਿਆਂ ਕ੍ਰਮਵਾਰ ਸਪੈਸ਼ਲ ਸਕੱਤਰ (ਜਨਰਲ ਐਡਮਿਨ ਐਂਡ ਕੋਆਰਡੀਨੇਸ਼ਨ) ਅਤੇ ਸਪੈਸ਼ਲ ਸਕੱਤਰ ਪ੍ਰਿੰਟਿੰਗ ਅਤੇ ਸਟੇਸ਼ਨਰੀ ਦੀ ਜਿੰਮੇਵਾਰੀ ਸੰਭਾਲ ਰਹੇ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION