24 C
Delhi
Monday, April 15, 2024
spot_img
spot_img

ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ 27 ਅਕਤੂਬਰ ਤੋਂ

ਯੈੱਸ ਪੰਜਾਬ
ਜਲੰਧਰ, 26 ਅਕਤੂਬਰ, 2022:
39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਸਥਾਨਕ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਅੱਜ (27 ਅਕਤੂਬਰ) ਤੋਂ ਸ਼ੁਰੂ ਹੋਣ ਵਾਲੇ ਦੇ ਐਡੀਸ਼ਨ ਲਈ ਸਟੇਜ ਤਿਆਰ ਹੋ ਗਈ ਹੈ।

ਸ੍ਰੀ ਜਸਪ੍ਰੀਤ ਸਿੰਘ, ਆਈ.ਏ.ਐਸ., ਡਿਪਟੀ ਕਮਿਸ਼ਨਰ ਜਲੰਧਰ ਜੋ ਕਿ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਇਹ ਟੂਰਨਾਮੈਂਟ ਹਰ ਸਾਲ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਾਬਕਾ ਓਲੰਪੀਅਨ ਮਰਹੂਮ ਸਰਦਾਰ ਸੁਰਜੀਤ ਸਿੰਘ ਰੰਧਾਵਾ ਦੇ ਨਾਮ ਨੂੰ ਜ਼ਿੰਦਾ ਰੱਖਣ ਲਈ, ਜੋ 7 ਜਨਵਰੀ, 1984 ਨੂੰ ਜਲੰਧਰ ਨੇੜੇ ਇੱਕ ਭਿਆਨਕ ਕਾਰ ਹਾਦਸੇ ਵਿੱਚ ਆਪਣੀ ਜਾਨ ਗੁਆ ਬੈਠੇ ਸਨ, ਸੁਰਜੀਤ ਹਾਕੀ ਸੁਸਾਇਟੀ, ਜਲੰਧਰ ਵੱਲੋਂ ਟੂਰਨਾਮੈਂਟ ਕਰਵਾਇਆ ਜਾਂਦਾ ਹੈ।

ਸ੍ਰੀ ਜਸਪ੍ਰੀਤ ਸਿੰਘ ਨੇ ਅਨੁਸਾਰ ਟੂਰਨਾਮੈਂਟ ਦਾ 39ਵਾਂ ਐਡੀਸ਼ਨ ਨਾਕਆਊਟ-ਕਮ-ਲੀਗ ਦੇ ਆਧਾਰ ‘ਤੇ ਖੇਡਿਆ ਜਾਵੇਗਾ। ਪਿਛਲੇ ਸਾਲ ਦੀ ਚੈਂਪੀਅਨ ਇੰਡੀਅਨ ਰੇਲਵੇਜ਼, ਨਵੀਂ ਦਿੱਲੀ, ਇੰਡੀਅਨ ਆਇਲ, ਮੁੰਬਈ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਨੂੰ ਪੂਲ-ਏ ਵਿੱਚ ਰੱਖਿਆ ਗਿਆ ਹੈ ਜਦੋਂ ਕਿ ਪਿਛਲੇ ਸਾਲ ਦੀ ਉਪ ਜੇਤੂ ਪੰਜਾਬ ਐਂਡ ਸਿੰਧ ਬੈਂਕ, ਨਵੀਂ ਦਿੱਲੀ, ਪੰਜਾਬ ਨੈਸ਼ਨਲ ਬੈਂਕ, ਨਵੀਂ ਦਿੱਲੀ ਅਤੇ ਆਰਮੀ-ਇਲੈਵਨ, ਦਿੱਲੀ ਦੀਆਂ ਟੀਮ ਨੂੰ ਪੂਲ-ਬੀ ਵਿੱਚ ਰੱਖਿਆ ਗਿਆ ਹੈ।

ਦੋ ਟੀਮਾਂ ਨਾਕਆਊਟ ਪੜਾਅ ਤੋਂ ਕੁਆਲੀਫਾਈ ਕਰਨਗੀਆਂ ਜਿਹਨਾਂ ਵਿਚ ਸੀ.ਆਰ.ਪੀ.ਐਫ, ਦਿੱਲੀ, ਈ.ਐਮ.ਈ. ਜਲੰਧਰ, ਬੀ.ਐਸ.ਐਫ. ਜਲੰਧਰ, ਇੰਡੀਅਨ ਨੇਵੀ ਮੁੰਬਈ, ਆਰਮੀ (ਗਰੀਨ), ਬੈਂਗਲੁਰੂ, ਇੰਡੀਅਨ ਏਅਰ ਫੋਰਸ, ਨਵੀਂ ਦਿੱਲੀ, ਏ.ਐਸ.ਸੀ. ਬੈਂਗਲੁਰੂ, ਸੀ.ਏ.ਜੀ. ਨਵੀਂ ਦਿੱਲੀ, ਆਰ.ਸੀ.ਐਫ. ਕਪੂਰਥਲਾ, ਅਤੇ ਕੋਰ ਆਫ ਸਿਗਨਲ ਦੀਆਂ ਟੀਮਾਂ ਸ਼ਾਮਿਲ ਹਨ । ਪਿਛਲੇ 32 ਸਾਲਾਂ ਦੀ ਤਰ੍ਹਾਂ, ਇਸ ਸਾਲ ਵੀ, ਏਸ਼ੀਆ ਦੀ ਸਭ ਤੋਂ ਵੱਡੀ ਅਤੇ ਮੋਹਰੀ ਮਹਾਰਤਨ ਆਇਲ ਕੰਪਨੀ ‘ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ’ ਟੂਰਨਾਮੈਂਟ ਦੀ ਮੁੱਖ ਟਾਈਟਲ ਸਪਾਂਸਰ ਹੋਵੇਗੀ ਜਦਕਿ ਅਮਰੀਕਾ ਦੇ ਗਾਖਲ ਬ੍ਰਦਰਜ਼ ਟੂਰਨਾਮੈਂਟ ਦੇ ਸਹਿ ਸਪਾਂਸਰ ਹੋਣਗੇ।

ਸੁਸਾਇਟੀ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਭਾਪਾ ਨੇ ਦੱਸਿਆ ਕਿ ਟੂਰਨਾਮੈਂਟ ਕਮੇਟੀ ਨੂੰ ਹਾਕੀ ਪ੍ਰੇਮੀਆਂ ਦੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਉਮੀਦ ਹੈ ਕਿਉਂਕਿ ਇਸ ਸਾਲ ਵੀ ਹਾਕੀ ਮੈਚ ਦੇਖਣ ਲਈ ਆਉਣ ਵਾਲੇ ਦਰਸ਼ਕ ਅਤੇ ਖਿਡਾਰੀ/ਅਧਿਕਾਰੀ ਜੋਂ ਇਸ ਟੂਰਨਾਮੈਂਟ ਵਿੱਚ ਭਾਗ ਲੈਣਗੇ ਨੂੰ ਸਲੋਗਨ “ਸੁਰਜੀਤ ਹਾਕੀ ਦੇਖੋ-ਆਲਟੋ ਕਾਰ ਅਤੇ ਆਕਰਸ਼ਕ ਇਨਾਮ ਜਿੱਤੋ” ਦੇ ਨਾਅਰੇ ਹੇਠ ਆਖ਼ਰੀ ਦਿਨ ਆਲਟੋ ਕਾਰ, ਮੋਟਰ ਸਾਈਕਲ, ਫਰਿੱਜ ਅਤੇ ਐਲ.ਸੀ.ਡੀ. ਵਗ਼ੈਰਾ ਇਨਾਮ ਵਜੋਂ ਦਿੱਤੇ ਜਾਣਗੇ ।

ਇਨ੍ਹਾਂ ਇਨਾਮਾਂ ਦਾ ਫੈਸਲਾ ਡਰਾਅ ਰਾਹੀਂ ਕੀਤਾ ਜਾਵੇਗਾ ਅਤੇ ਹਰ ਰੋਜ਼ ਹਰੇਕ ਦਰਸ਼ਕਾਂ ਨੂੰ 9 ਦਿਨਾਂ ਲਈ ਲੱਕੀ ਕੂਪਨ ਜਾਰੀ ਕੀਤੇ ਜਾਣਗੇ, ਜਦਕਿ ਪਹਿਲੇ ਮੈਚ ਵਾਲੇ ਦਿਨ ਖਿਡਾਰੀਆਂ/ਅਧਿਕਾਰੀਆਂ ਨੂੰ ਲੱਕੀ ਕੂਪਨ ਦਿੱਤੇ ਜਾਣਗੇ। ਇਹ ਮੈਚ ਸਟੇਡੀਅਮ ਵਿੱਚ ਫਲੱਡ ਲਾਈਟਾਂ ਹੇਠ ਖੇਡੇ ਜਾਣਗੇ ਅਤੇ ਦਰਸ਼ਕਾਂ ਦਾ ਦਾਖਲਾ ਮੁਫ਼ਤ ਹੋਵੇਗਾ । ਖਿਡਾਰੀਆਂ ਤੇ ਅਧਿਕਾਰੀਆਂ ਦੇ ਰਹਿਣ-ਸਹਿਣ, ਟਰਾਂਸਪੋਰਟ, ਸੁਰੱਖਿਆ, ਮੈਡੀਕਲ ਆਦਿ ਦੇ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਸੁਸਾਇਟੀ ਦੇ ਅਵੇਤਨੀ ਸਕੱਤਰ ਸ੍ਰੀ ਰਣਬੀਰ ਸਿੰਘ ਟੁੱਟ ਨੇ ਦੱਸਿਆ ਕਿ ਟੂਰਨਾਮੈਂਟ ਦੇ ਸੈਮੀਫਾਈਨਲ ਅਤੇ ਫਾਈਨਲ ਮੈਚਾਂ ਦਾ ਕ੍ਰਮਵਾਰ 3 ਅਤੇ 4 ਨਵੰਬਰ ਨੂੰ ਪੀ.ਟੀ.ਸੀ. ਚੈਨਲਾਂ ‘ਤੇ ਲਾਈਵ ਟੈਲੀਕਾਸਟ ਕਰਨ ਦੇ ਪ੍ਰਬੰਧ ਕੀਤੇ ਗਏ ਹਨ। ਆਲ ਇੰਡੀਆ ਰੇਡੀਓ, ਜਲੰਧਰ ਫਾਈਨਲ ਮੈਚ ਦੀ ‘ਬਾਲ-ਟੂ-ਬਾਲ’ ਰਨਿੰਗ ਕੁਮੈਂਟਰੀ ਵੀ ਰੀਲੇਅ ਕਰੇਗਾ।

ਟੂਰਨਾਮੈਂਟ ਦੇ ਅੰਤਿਮ ਦਿਨ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ ਜਿੱਥੇ 4 ਨਵੰਬਰ ਨੂੰ ਸ਼ਾਮ 5 ਵਜੇ ਤੋਂ ਫਾਈਨਲ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਲੋਕ ਗਾਇਕ ਕੁਲਵਿੰਦਰ ਬਿੱਲਾ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਆਪਣੀ ਲਾਈਵ ਪੇਸ਼ਕਾਰੀ ਦੇਣਗੇ। ਸ੍ਰੀ ਟੁੱਟ ਨੇ ਅੱਗੇ ਕਿਹਾ ਕਿ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੀ ਸਹੂਲਤ ਲਈ ਇੱਕ ਪੂਰਾ ਮੀਡੀਆ ਸੈਂਟਰ ਵੀ ਸਥਾਪਿਤ ਕੀਤਾ ਗਿਆ ਹੈ।

ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਸ: ਲਖਵਿੰਦਰ ਪਾਲ ਸਿੰਘ ਖਹਿਰਾ ਅਨੁਸਾਰ ਇਸ ਟੂਰਨਾਮੈਂਟ ਦਾ ਉਦਘਾਟਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਸ਼ਾਮ 5.45 ਵਜੇ ਟੂਰਨਾਮੈਂਟ ਦਾ ਉਦਘਾਟਨ ਕਰਨਗੇ ਜਦਕਿ ਸ੍ਰੀ ਪਿਯੂਸ ਮਿੱਤਲ, ਸੀ.ਜੀ.ਐਮ (ਰਿਟੇਲ ਸੇਲ), ਇੰਡੀਅਨ ਆਇਲ ਸਮੇਤ ਸਥਾਨਕ ਵਿਧਾਇਕ ਟੂਰਨਾਮੈਂਟ ਦੌਰਾਨ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਦਘਾਟਨੀ ਮੈਚ ਆਰਮੀ (ਗਰੀਨ), ਬੈਂਗਲੁਰੂ ਅਤੇ ਸੀ.ਆਰ.ਪੀ.ਐੱਫ, ਦਿੱਲੀ ਵਿਚਕਾਰ ਖੇਡਿਆ ਜਾਵੇਗਾ ਜਦ ਕਿ ਦਿਨ ਦੇ ਬਾਕੀ ਮੈਚਾਂ ਵਿਚ ਰੇਲ ਕੋਚ ਫੈਕਟਰੀ ਕਪੂਰਥਲਾ ਬਨਾਮ ਏ.ਐਸ.ਸੀ. ਬੇਂਗਲੁਰੂ (11.00 ਵਜ਼ੇ), ਕੈਗ ਦਿੱਲੀ ਬਨਾਮ ਈ.ਐੱਮ.ਈ, ਜਲੰਧਰ (2.30 ਵਜ਼ੇ) ਅਤੇ ਭਾਰਤੀ ਹਵਾਈ ਸੈਨਾ ਬਨਾਮ ਬੀ.ਐਸ.ਐਫ. ਜਲੰਧਰ (4.15 ਵਜੇ) ਖੇਡਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION