29.1 C
Delhi
Saturday, April 27, 2024
spot_img
spot_img

ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਅੱਗੇ ਰਵਾਨਾ

ਅੰਮ੍ਰਿਤਸਰ, 18 ਅਕਤੂਬਰ, 2019 –
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਖ਼ਾਲਸਈ ਰਵਾਇਤਾਂ ਅਨੁਸਾਰ ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸ ਉਪਰੰਤ ਗੁਰਦੁਆਰਾ ਸੂਲੀਸਰ ਸਾਹਿਬ ਕੋਟਧਰਮੂ ਲਈ ਰਵਾਨਾ ਹੋਇਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਕੋਟਸ਼ਮੀਰ, ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਆਦਿ ਮੌਜੂਦ ਸਨ।

ਰਵਾਨਗੀ ਤੋਂ ਪਹਿਲਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ ਅਤੇ ਜਥੇਦਾਰ ਕੋਟਸ਼ਮੀਰ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਬੇਹੱਦ ਖ਼ਾਸ ਮੌਕਾ ਹੈ ਅਤੇ ਸਾਡਾ ਸਭ ਦਾ ਫ਼ਰਜ਼ ਹੈ ਕਿ ਇਸ ਨੂੰ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਹਿੱਸਾ ਪਾਈਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਅਤੇ ਸਹਿਯੋਗ ਲਈ ਵੱਖ-ਵੱਖ ਸੂਬਿਆਂ ਦੀਆਂ ਪ੍ਰਬੰਧਕ ਕਮੇਟੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਕੌਮਾਂਤਰੀ ਨਗਰ ਕੀਰਤਨ ਨਾਲ ਪੂਰੇ ਦੇਸ਼ ਅੰਦਰ ਸ਼ਤਾਬਦੀ ਸਮਾਗਮਾਂ ਸਬੰਧੀ ਉਤਸ਼ਾਹ ਪੈਦਾ ਹੋਇਆ ਹੈ।

ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਮੋਹਨ ਸਿੰਘ ਬੰਗੀ, ਸ. ਮਨਜੀਤ ਸਿੰਘ ਬੱਪੀਆਣਾ, ਸ. ਮਿੱਠੂ ਸਿੰਘ ਕਾਹਨੇਕੇ, ਸ. ਸੁਰਜੀਤ ਸਿੰਘ ਰਾਏਪੁਰ, ਸ. ਗੁਰਤੇਜ ਸਿੰਘ ਢੱਡੇ, ਅਕਾਲ ਯੂਨੀਵਰਸਿਟੀ ਦੇ ਵਾਈਸਰ ਚਾਂਸਲਰ ਡਾ. ਗੁਰਮੇਲ ਸਿੰਘ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਤਖ਼ਤ ਸਾਹਿਬ ਦੇ ਮੈਨੇਜਰ ਸ. ਮਨਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ, ਬਾਬਾ ਛੋਟਾ ਸਿੰਘ ਮਸਤੂਆਣਾ ਤੇ ਬਾਬਾ ਕਾਕਾ ਸਿੰਘ ਮਸਤੂਆਣਾ, ਬਾਬਾ ਪ੍ਰੀਤਮ ਸਿੰਘ ਜੀ ਮਾਲਕੜੀਵਾਲੇ, ਬਾਬਾ ਸ਼ਿਵਜੀ ਸਿੰਘ ਆਦਿ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION