31.1 C
Delhi
Thursday, March 28, 2024
spot_img
spot_img

ਅੰਤਰਰਾਸ਼ਟਰੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਕਪੂਰਥਲਾ ਲਈ ਰਵਾਨਾ

ਅੰਮ੍ਰਿਤਸਰ, 4 ਨਵੰਬਰ, 2019 –
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਿੰਘ ਸਭਾ ਇੰਡਸਟਰੀਅਲ ਏਰੀਆ ਜਲੰਧਰ ਤੋਂ ਸਟੇਟ ਗੁਰਦੁਆਰਾ ਕਪੂਰਥਲਾ ਲਈ ਰਵਾਨਾ ਹੋਇਆ। ਇਸ ਦੌਰਾਨ ਜਲੰਧਰ ਸ਼ਹਿਰ ਅਤੇ ਆਸ-ਪਾਸ ਤੋਂ ਹਜ਼ਾਰਾਂ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ।

ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ।

ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਜਥੇਦਾਰ ਕੁਲਵੰਤ ਸਿੰਘ ਮੰਨਣ, ਸ. ਬਲਜੀਤ ਸਿੰਘ ਨੀਲਾਮਹਿਲ, ਸ. ਸਰਬਜੀਤ ਸਿੰਘ ਮੱਕੜ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਵਧੀਕ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸਰਬਜੀਤ ਸਿੰਘ ਪ੍ਰਚਾਰਕ ਅਤੇ ਹੋਰ ਮੌਜੂਦ ਸਨ। ਗੁਰਦੁਆਰਾ ਸਿੰਘ ਸਭਾ ਤੋਂ ਰਵਾਨਗੀ ਮਗਰੋਂ ਜਲੰਧਰ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।

ਸੰਗਤ ਵੱਲੋਂ ਥਾਂ-ਥਾਂ ’ਤੇ ਲੰਗਰ ਅਤੇ ਚਾਹ-ਪਾਣੀ ਦੇ ਪ੍ਰਬੰਧ ਕੀਤੇ ਗਏ ਸਨ। ਇਸੇ ਦੌਰਾਨ ਨਗਰ ਕੀਰਤਨ ਦਾ ਵਿਧਾਇਕ ਸ. ਗੁਰਪ੍ਰਤਾਪ ਸਿੰਘ ਵਡਾਲਾ, ਸ੍ਰੀ ਅਵਤਾਰ ਹੈਨਰੀ, ਸ੍ਰੀ ਮਨੋਰੰਜਨ ਕਾਲੀਆ ਅਤੇ ਹੋਰ ਆਗੂਆਂ ਨੇ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਤੋਂ ਇਲਾਵਾ ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਸ ਅਧਿਕਾਰੀ ਵੀ ਮੌਜੂਦ ਸਨ।

ਦੱਸਣਯੋਗ ਹੈ ਕਿ ਇਹ ਅੰਤਰਰਾਸ਼ਟਰੀ ਨਗਰ ਕੀਰਤਨ 1 ਅਗਸਤ 2019 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ ਹੋਇਆ ਸੀ। ਨਗਰ ਕੀਰਤਨ ਦੇ ਕੋਆਰਡੀਨੇਟਰ ਸ. ਮਨਜੀਤ ਸਿੰਘ ਬਾਠ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਆਰੰਭਤਾ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਨਗਰ ਕੀਰਤਨ ਪ੍ਰਤੀ ਸੰਗਤਾਂ ਨੇ ਭਾਰੀ ਉਤਸ਼ਾਹ ਦਿਖਾਇਆ ਹੈ।

ਪੂਰੇ ਭਾਰਤ ਅੰਦਰ ਵੱਖ-ਵੱਖ ਸੂਬਿਆਂ ’ਚ ਨਗਰ ਕੀਰਤਨ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਭਲਕੇ 5 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੂਰਨਤਾ ਹੋਵੇਗੀ। ਇਸ ਮੌਕੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਰਹਿਣਗੀਆਂ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION