36.7 C
Delhi
Friday, April 19, 2024
spot_img
spot_img

ਨਨਕਾਣਾ ਸਾਹਿਬ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਗੁ: ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖ਼ੇ ਹੋਈ ਸੰਪੂਰਨਤਾ

ਸੁਲਤਾਨਪੁਰ ਲੋਧੀ, 5 ਨਵੰਬਰ, 2019 –

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਵਲੋਂ ਸਜਾਇਆ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਸਵਾ ਤਿੰਨ ਮਹੀਨੇ ਦੇ ਲੰਬੇ ਪੜਾਅ ਨੂੰ ਸੰਪੂਰਨ ਕਰਦਿਆਂ ਪਾਵਨ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਖ਼ਾਲਸਈ ਜਾਹੋ ਜਲਾਲ ਦੇ ਨਾਲ ਸਮਾਪਤ ਹੋਇਆ।

ਦੇਸ਼ ਵੰਡ ਤੋਂ ਬਾਅਦ ਪਿਛਲੇ 72 ਸਾਲਾਂ ਦੌਰਾਨ ਇਤਿਹਾਸ ਸਿਰਜਣ ਵਾਲਾ ਇਹ ਪਹਿਲਾ ਨਗਰ ਕੀਰਤਨ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋ ਕੇ ਭਾਰਤ ਪਹੁੰਚਿਆ ਸੀ।

ਇਹ ਅੰਤਰਾਸ਼ਟਰੀ ਨਗਰ ਕੀਰਤਨ ਭਾਰਤ ਦੇ 17 ਸੂਬਿਆਂ ਦੇ ਹਜ਼ਾਰਾਂ ਦੀ ਗਿਣਤੀ ‘ਚ ਵੱਖ-ਵੱਖ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਰਾਹੀਂ ਹੁੰਦਾ ਹੋਇਆ ਸਿੱਖ ਪੰਥ ਦੇ ਪੰਜ ਤਖ਼ਤਾਂ ਦੀ ਯਾਤਰਾ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚਿਆ।

ਇਸ ਨਗਰ ਕੀਰਤਨ ਦੀ ਆਰੰਭਤਾ ਬੀਤੀ 1 ਅਗਸਤ ਨੂੰ ਹੋਈ ਸੀ, ਜੋ ਲਗਾਤਾਰ ਨਿਰਵਿਘਨ 97 ਦਿਨਾਂ ਦੀ ਪੜਾਅਵਾਰ ਯਾਤਰਾ ਦੇ ਨਾਲ ਪੂਰੇ ਦੇਸ਼ ਦੇ ਗੁਰੂ ਨਾਨਕ ਨਾਮ ਲੇਵਾ ਨੂੰ 550 ਸਾਲਾ ਪ੍ਰਕਾਸ਼ ਪੁਰਬ ਪ੍ਰਤੀ ਉਤਸ਼ਾਹ ਤੇ ਜੋਸ਼ ਭਰਨ ਵਾਲਾ ਸਾਬਤ ਹੋਇਆ ਹੈ।

ਸੁਲਤਾਨਪੁਰ ਲੋਧੀ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਪਹੁੰਚਣ ‘ਤੇ ਗੁਰਦੁਆਰਾ ਸੰਤਘਾਟ ਸਾਹਿਬ ਦੇ ਨਜ਼ਦੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਅੰਤਰਾਸ਼ਟਰੀ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਜਥੇਦਾਰ ਤੋਤਾ ਸਿੰਘ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਬੀਬੀ ਉਪਿੰਦਰਜੀਤ ਕੌਰ, ਸ. ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਆਦਿ ਨੇ ਜ਼ੋਸ਼ੋ-ਖ਼ਰੋਸ਼ ਨਾਲ ਸਵਾਗਤ ਕੀਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ।

ਇਸੇ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਸਮੇਤ ਧਾਰਮਿਕ ਸ਼ਖ਼ਸੀਅਤਾਂ ਸਵਾਗਤ ਲਈ ਪਹੁੰਚੀਆਂ। ਨਗਰ ਕੀਰਤਨ ਦੇ ਸੁਲਤਾਨਪੁਰ ਲੋਧੀ ਵਿਖੇ ਸਵਾਗਤ ਲਈ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ ਹੋਈਆਂ ਸਨ।

ਨਗਰ ਕੀਰਤਨ ‘ਤੇ ਫੁੱਲਾਂ ਦੀ ਹਵਾਈ ਵਰਖਾ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਰਹੀ। ਇਸ ਮੌਕੇ ਚਾਰੇ ਪਾਸੇ ‘ਧੰਨ ਗੁਰੂ ਨਾਨਕ’, ‘ਧੰਨ ਗੁਰੂ ਨਾਨਕ’ ਦੀਆਂ ਗੂੰਜਦੀਆਂ ਸੰਗਤੀ ਧੁਨਾਂ ਨੇ ਵਾਤਾਵਰਨ ਨੂੰ ਵਿਸਮਾਦੀ ਬਣਾ ਦਿੱਤਾ।ਨਗਰ ਕੀਰਤਨ ਦੀ ਸਮਾਪਤੀ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਪੂਰੇ ਭਾਰਤ ਅੰਦਰ ਸਭਾ-ਸੁਸਾਇਟੀਆਂ, ਸਿੱਖ ਸੰਪਰਦਾਵਾਂ, ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੇ ਭਾਰੀ ਉਤਸ਼ਾਹ ਦਿਖਾਇਆ ਹੈ।

ਇਹ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਦੀ ਭਾਵਨਾ ਦਾ ਪ੍ਰਗਟਾਵਾ ਸੀ। ਉਨ•ਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਨਗਰ ਕੀਰਤਨ ਨਾਲ ਪੂਰੇ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅੰਦਰ ਸ਼ਤਾਬਦੀ ਸਮਾਗਮਾਂ ਪ੍ਰਤੀ ਚਾਅ, ਉਤਸ਼ਾਹ, ਸ਼ਰਧਾ ਤੇ ਪ੍ਰੇਰਨਾ ਦਾ ਭਾਵ ਪੈਦਾ ਹੋਇਆ ਹੈ।

ਭਾਈ ਲੌਂਗੋਵਾਲ ਨੇ ਸਮੁੱਚੀਆਂ ਜਥੇਬੰਦੀਆਂ ਅਤੇ ਸੰਗਤਾਂ ਦਾ ਨਗਰ ਕੀਰਤਨ ਦੇ ਸਹਿਯੋਗ ਲਈ ਧੰੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਰਤ-ਪਾਕਿਸਤਾਨ ਸਰਕਾਰਾਂ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਜਿਨ•ਾਂ ਦੇ ਸਹਿਯੋਗ ਸਦਕਾ ਇਤਿਹਾਸ ‘ਚ ਪਹਿਲੀ ਵਾਰ ਅੰਤਰਰਾਸ਼ਟਰੀ ਨਗਰ ਕੀਰਤਨ ਸੰਭਵ ਹੋ ਸਕਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਸਰਵਣ ਸਿੰਘ ਕਲਾਰ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਥੇਦਾਰ ਅਵਤਾਰ ਸਿੰਘ ਵਣਵਾਲਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਨਗਰ ਕੀਰਤਨ ਦੇ ਕੋਆਰਡੀਨੇਟਰ ਤੇ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸੁਲੱਖਣ ਸਿੰਘ ਭੰਗਾਲੀ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ ਆਦਿ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION