22.8 C
Delhi
Wednesday, May 1, 2024
spot_img
spot_img

ਮਾਮਲਾ ਮੁੱਖ ਮੰਤਰੀ ਨਿਵਾਸ ਦੇ ਬਾਹਰ ਲੱਗੇ ਪੱਕੇ ਧਰਨਿਆਂ ਨੂੰ ਜਬਰੀ ਚੁੱਕਣ ਦਾ: ਜਨਤਕ ਜੱਥੇਬੰਦੀਆਂ ਨੇ ਡੀ.ਸੀ. ਨੂੰ ਦਿੱਤਾ ਰੋਸ ਪੱਤਰ

ਸੰਗਰੂਰ, 06 ਸਤੰਬਰ, 2022 (ਦਲਜੀਤ ਕੌਰ ਭਵਾਨੀਗੜ੍ਹ )
ਅੱਜ ਸੰਗਰੂਰ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੇ ਵਫਦ ਨੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੂੰ ਮਿਲ ਕੇ ਰੋਸ ਪੱਤਰ ਸੌਂਪਿਆ ਜਿਸ ‘ਚ ਪ੍ਰਸ਼ਾਸਨ ਵੱਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਨਿਵਾਸ ਅੱਗੋਂ ਧਰਨਾਕਾਰੀਆਂ ਨੂੰ ਜਬਰੀ ਚੁੱਕ ਕੇ ਦੂਰ ਦੁਰਾਡੇ ਛੱਡਣ ਅਤੇ ਉਹਨਾਂ ਦੇ ਟੈੰਟ ਅਤੇ ਸਮਾਨ ਨੂੰ ਜਬਤ ਕਰਨ ਅਤੇ ਧਾਰਾ 144 ਲਗਾ ਕੇ ਇਥੇ ਧਰਨੇ ਪ੍ਰਦਰਸ਼ਨ ਕਰਨ ਉਪਰ ਪਾਬੰਦੀ ਲਗਾਉਣ ਦੀਆਂ ਕਾਰਵਾਈਆਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਇਸ ਲਈ ਜੁੰਮੇਵਾਰ ਅਧਿਕਾਰੀਆਂ ਖਿਲਾਫ ਸਖਤ ਅਨੁਸ਼ਾਸਨੀ ਕਾਰਵਾਈ ਕਰਨ, ਜਬਤ ਕੀਤੇ ਸਮਾਨ ਨੂੰ ਵਾਪਸ ਕਰਨ ਅਤੇ ਲਗਾਈਆਂ ਪਾਬੰਦੀਆਂ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

ਇਸ ਤੋਂ ਪਹਿਲਾਂ ਸਥਾਨਕ ਡਿਪਟੀ ਕਮਿਸ਼ਨਰ ਦੇ ਦਫਤਰ ਵਿਚ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ ਸੀ ਜਦੋਂ ਪਹਿਲਾਂ ਨਿਰਧਾਰਤ ਪ੍ਰੋਗਰਾਮ ਸੰਬੰਧੀ ਪੂਰਵ ਸੂਚਨਾ ਦੇਣ ਦੇ ਬਾਵਜੂਦ ਅਤੇ 27 ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ 50 ਦੇ ਕਰੀਬ ਆਗੂਆਂ ਨੂੰ ਡਿਪਟੀ ਕਮਿਸ਼ਨਰ ਵਲੋਂ ਲੰਮਾ ਸਮਾਂ ਬੈਠਣ ਲਈ ਮਜਬੂਰ ਕੀਤਾ ਗਿਆ। ਆਖਰ ਨੂੰ ਉਹ ਡਿਪਟੀ ਕਮਿਸ਼ਨਰ ਦੇ ਦਫਤਰ ਮੂਹਰੇ ਹੀ ਧਰਨੇ ਤੇ ਬੈਠ ਗਏ ਅਤੇ ਸਮੂਹ ਆਗੂਆਂ ਨੇ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਡਿਪਟੀ ਕਮਿਸ਼ਨਰ ਦੇ ਅਜਿਹੇ ਵਿਵਹਾਰ ਦੀ ਨਿਖੇਧੀ ਕਰਦਿਆਂ ਇਸ ਲੋਕ ਵਿਰੋਧੀ ਮਾਨਸਿਕਤਾ ਵਾਲੇ ਅਧਿਕਾਰੀ ਨੂੰ ਬਦਲਣ ਦੀ ਮੰਗ ਵੀ ਕੀਤੀ।

ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਅਜਿਹਾ ਕਰਕੇ ਨਾਗਰਿਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਦੀ ਉਲੰਘਣਾ ਕੀਤੀ ਹੈ। ਅਜਿਹੀ ਕਾਰਵਾਈ ਆਵਾਜ਼ ਉਠਾਉਣ ਦੇ ਸੰਵਿਧਾਨਕ ਹੱਕਾਂ ਦੀਆਂ ਧੱਜੀਆਂ ਉਡਾਉਣ ਦੇ ਨਾਲ ਨਾਲ ਲੋਕਾਂ ਵਿਚ ਪ੍ਰਬੰਧ ਪ੍ਰਤੀ ਬੇਵਿਸ਼ਵਾਸੀ ਪੈਦਾ ਕਰਦੀ ਹੈ। ਉਹਨਾਂ ਸਪੱਸ਼ਟ ਰੂਪ ਵਿੱਚ ਕਿਹਾ ਕਿ ਸਰਕਾਰ ਇਕ ਪਾਸੇ ਦਫਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਬੀ ਆਰ ਅੰਬੇਡਕਰ ਦੀਆਂ ਫੋਟੋਆਂ ਲਗਾ ਰਹੀ ਹੈ ਦੂਜੇ ਪਾਸੇ ਸੰਵਿਧਾਨਕ ਪਰੰਪਰਾਵਾਂ ਦੀਆਂ ਧੱਜੀਆਂ ਉਡਾ ਰਹੀ ਹੈ।

ਇਸ ਵਫ਼ਦ ਵਿੱਚ ਜਮਹੂਰੀ ਅਧਿਕਾਰ ਸਭਾ ਦੀ ਜਿਲ੍ਹਾ ਇਕਾਈ ਸੰਗਰੂਰ ਦੇ ਪ੍ਰਧਾਨ ਸਵਰਨਜੀਤ ਸਿੰਘ, ਡੀ ਟੀ ਐੱਫ ਦੇ ਆਗੂ ਬਲਵੀਰ ਚੰਦ ਲੌਂਗੋਵਾਲ, ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਪਰਮਵੇਦ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਦੇ ਆਗੂ ਹਰਜੀਤ ਸਿੰਘ ਬਾਲੀਆਂ, ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਦੇ ਆਗੂ ਗੁਰਵਿੰਦਰ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨਾਂ ਦੇ ਆਗੂ ਧਰਮ ਪਾਲ ਅਤੇ ਲਖਵੀਰ ਸਿੰਘ ਲੌਂਗੋਵਾਲ, ਪੀ ਐੱਸ ਯੂ ਲਲਕਾਰ ਦੇ ਆਗੂ ਜਸਵਿੰਦਰ ਸਿੰਘ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਆਗੂ ਮਨਜੀਤ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਪੀ ਐੱਸ ਯੂ ਸ਼ਹੀਦ ਰੰਧਾਵਾ ਦੇ ਆਗੂ ਰਮਨ ਸਿੰਘ ਕਾਲਾਝਾੜ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸੁਖਮਿੰਦਰ ਸਿੰਘ, ਜਮਹੂਰੀ ਕਿਸਾਨ ਸਭਾ ਦੇ ਆਗੂ ਊਧਮ ਸਿੰਘ ਸੰਤੋਖਪੁਰਾ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਆਗੂ ਜੁਝਾਰ ਸਿੰਘ ਲੌਂਗੋਵਾਲ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਪਰਮਜੀਤ ਕੌਰ, ਏਟਕ ਦੇ ਆਗੂ ਸੁਖਦੇਵ ਸ਼ਰਮਾ, “ਫੀਲਡ ਐਂਡ ਵਰਕਸ਼ਾਪ ਯੂਨੀਅਨ ਦੇ ਆਗੂ ਬਲਦੇਵ ਸਿੰਘ, ਆਈ ਡੀ ਪੀ ਦੇ ਆਗੂ ਫਲਜੀਤ ਸਿੰਘ, ਆਲ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੇ ਆਗੂ ਜਗਦੀਸ਼ ਸ਼ਰਮਾ, ਸਰਵ ਭਾਰਤ ਨੌਜਵਾਨ ਸਭਾ ਦੇ ਆਗੂ ਨਵਜੀਤ ਸਿੰਘ, ਪੀ ਐੱਸ ਯੂ ਦੇ ਆਗੂ ਸੁਖਦੀਪ ਹਥਨ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਨਿਰਮਲ ਸਿੰਘ ਬਟਰਿਆਣਾ, ਪੀ ਐੱਸ ਐੱਸ ਐੱਫ ਦੇ ਆਗੂ ਸੀਤਾ ਰਾਮ ਸ਼ਰਮਾ, ਮਜਦੂਰ ਬਿਗਲ ਦੇ ਆਗੂ ਇਨਜਿੰਦਰ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਦੇ ਆਗੂ ਮੇਲਾ ਸਿੰਘ ਪੁੰਨਾਵਾਲ, ਪੰਜਾਬ ਸੁਬਾਰਡੀਨੇਟ ਸਰਵਿਸੇਜ ਫੈਡਰੇਸ਼ਨ ਦੇ ਆਗੂ ਮੇਘ ਸਿੰਘ ਤੋਂ ਇਲਾਵਾ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ ਵਿਸ਼ਵ ਕਾਂਤ, ਬਬਨ ਪਾਲ, ਬਿੱਕਰ ਸਿੰਘ ਸਿਵੀਆਂ, ਦਰਸ਼ਨ ਸਿੰਘ ਕੁੰਨਰਾਂ, ਜਸਵੀਰ ਸਿੰਘ ਨਮੋਲ, ਸੁਖਦੇਵ ਸ਼ਰਮਾ ਧੂਰੀ, ਕੁਲਵਿੰਦਰ ਸਿੰਘ ਬੰਟੀ, ਜਸਵੰਤ ਸਿੰਘ ਖੇੜੀ ਅਤੇ ਲਾਲ ਚੰਦ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION